Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮਹਿਲਾ ਸ਼ਕਤੀਕਰਨ ਨੂੰ ਉਤਸਾਹਤ ਕਰਨ ਹਿਤ ਵੁਮੈਨ ਫੁਟਬਾਲ ਟੂਰਨਾਮੈਂਟ ਕਰਵਾਇਆ

ਪਵਨ ਦੀਵਾਨ ਨੇ ਐਨਆਰਆਈ ਸੰਦੀਪ ਸੋਨੀ ਦੇ ਉਪਰਾਲੇ ਦੀ ਕੀਤੀ ਸ਼ਲਾਘਾ

Pawan Dewan, Punjab Congress, Ludhiana, Ludhiana Congress

Web Admin

Web Admin

5 Dariya News

ਹੁਸ਼ਿਆਰਪੁਰ , 31 Oct 2021

Last updated on: Oct 31, 2021, 00:00 IST

ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਸਹਿਯੋਗ ਸਪੋਰਟਸ ਡਿਵੈਲਪਮੈਂਟ ਐਂਡ ਵੂਮੈਨ ਇੰਪਾਵਰਮੈਂਟ ਸੁਸਾਇਟੀ ਬਜਵਾੜਾ ਵੱਲੋਂ ਵੂਮੈਨ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਮੁੱਖ ਮਹਿਮਾਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਸਨ। ਜਦਕਿ ਇਸਦਾ ਉਦਘਾਟਨ ਸਪੈਸ਼ਲ ਡੀਜੀਪੀ ਰੇਲਵੇ ਸੰਜੀਵ ਕਾਲੜਾ ਵੱਲੋਂ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਪਵਨ ਦੀਵਾਨ ਨੇ ਸਹਿਯੋਗ ਸੁਸਾਇਟੀ ਦੇ ਪ੍ਰਧਾਨ ਤੇ ਐਨ.ਆਰ.ਆਈ ਸੰਦੀਪ ਸੋਨੀ ਦੀ ਸ਼ਲਾਘਾ ਕੀਤੀ, ਜਿਹੜੇ ਵਿਦੇਸ਼ ਵਿਚ ਵੱਸਣ ਦੇ ਬਾਵਜੂਦ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ।  ਜਿਨ੍ਹਾਂ ਵੱਲੋਂ ਇਹ ਸ਼ਾਨਦਾਰ ਸਹਿਯੋਗ ਵੂਮੈਨ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਟੀਮਾਂ ਦੇ ਖਿਡਾਰੀਆਂ ਵਿੱਚ ਵੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸ਼ਕਤੀਕਰਨ ਨੂੰ ਲੈ ਕੇ ਬਹੁਤ ਸਾਰੇ ਉਪਰਾਲੇ ਕੀਤੇ ਗਏ ਹਨ। ਜਿਸ ਵਿੱਚ ਲੜਕੀਆਂ ਵਾਸਤੇ ਮੁਫ਼ਤ ਮੁੱਢਲੀ ਸਿੱਖਿਆ, ਨੌਕਰੀਆਂ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਰਾਖਵਾਂਕਰਨ ਆਦਿ ਸ਼ਾਮਲ ਹਨ।

ਉੱਥੇ ਹੀ ਸੰਸਥਾ ਦੇ ਪ੍ਰਧਾਨ ਸੰਦੀਪ ਸੋਨੀ ਨੇ ਦੱਸਿਆ ਕਿ ਖੇਡਾਂ ਨਾ ਸਿਰਫ਼ ਸਾਨੂੰ ਤੰਦਰੁਸਤ ਬਣਾਉਂਦੀਆਂ ਹਨ, ਬਲਕਿ ਸਾਨੂੰ ਮਿਲ ਕੇ ਕੰਮ ਕਰਨ ਅਤੇ ਮੁਸ਼ਕਲਾਂ ਤੋਂ ਪਾਰ ਪਾਉਣ ਦਾ ਗੁਣ ਸਿਖਾਉਂਦੀਆਂ ਹਨ। ਜਿਨ੍ਹਾਂ ਵਲੋਂ ਇਹ ਸੰਸਥਾ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਮੈਚ ਵਿੱਚ ਸਹਿਯੋਗ ਵੁਮੈਨ ਫੁਟਬਾਲ ਟੀਮ ਬਜਵਾੜਾ ਦੀ ਟੀਮ ਜੇਤੂ ਰਹੀ। ਜਦਕਿ ਬਾਕੀ ਮੈਚਾਂ ਵਿੱਚ ਵਾਈਐਫਸੀ ਰੁੜਕਾ ਕਲਾਂ, ਸੀਆਰਪੀਐਫ ਜਲੰਧਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਖਾਲਸਾ ਕਾਲਜ ਫਾਰਚਵੂਮੈਨ ਅੰਮ੍ਰਿਤਸਰ ਤੇ ਬੀਬੀਕੇ ਡੀਏਵੀ ਕਾਲਜ ਅੰਮ੍ਰਿਤਸਰ ਦੀ ਟੀਮ ਜੇਤੂ ਰਹੀਆਂ। ਸੰਸਥਾ ਵੱਲੋਂ ਜੇਤੂ ਟੀਮਾਂ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਕੇਸ਼ ਮਰਵਾਹਾ, ਗੁਲਸ਼ਨ ਰਾਏ ਪਾਸੀ, ਸਾਹਿਲ ਸੋਨੀ, ਆਰਕੀਟੈਕਟ ਗੁਰਪ੍ਰੀਤ ਸਿੰਘ ਰੀਹਲ, ਕੁਲਜੀਤ ਸਿੰਘ ਰੀਹਲ, ਡੀਐੱਸਪੀ ਮਲਕੀਤ ਸਿੰਘ, ਡੀਐੱਸਪੀ ਕੁਲਦੀਪ ਸਿੰਘ, ਭੁਪਿੰਦਰ ਸਿੰਘ, ਲਵਲੇਸ਼ ਮਿੱਢਾ, ਰਣਜੀਤ ਸੋਨੀ, ਰੋਹਿਤ ਪਾਹਵਾ, ਲੈਫਟੀਨੈਂਟ ਜਨਰਲ ਜੇ ਐਸ ਢਿੱਲੋਂ, ਐੱਸਪੀ ਪ੍ਰਦੀਪ ਡੋਗਰਾ, ਕਰਨ ਬਹਿਲ, ਆਯਸ਼ਾ ਬਹਿਲ, ਕੋਚ ਨਵਜੋਤ ਸੈਣੀ, ਸੰਦੀਪ ਮਿੰਟਾ, ਰਾਮਪਾਲ ਬਿੱਟਾ, ਰਜਨੀ, ਅਲਕਾ, ਸੋਨੀਆ, ਸਹੋਤਾ ਆਦਿ ਵੀ ਸ਼ਾਮਲ ਸਨ।

 

Tags: Pawan Dewan , Punjab Congress , Ludhiana , Ludhiana Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD