Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਿਨਾਂ ਟੈਕਸ ਭਰੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ ਕੀਤੀਆਂ ਬੰਦ, ਟਰਾਂਸਪੋਟਰਾਂ ਨੂੰ ਬਿਨਾਂ ਟੈਕਸ ਭਰੇ ਕੋਈ ਬੱਸ ਨਾ ਚਲਾਉਣ ਦੀ ਕੀਤੀ ਅਪੀਲ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਬਠਿੰਡਾ , 31 Oct 2021

Last updated on: Oct 31, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੱਸ ਸਟੈਂਡ ਵਿੱਚ ਸਾਫ਼-ਸਫ਼ਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ 'ਚ ਮੌਜੂਦ ਦੁਕਾਨਾਂ ਅਤੇ ਪਖ਼ਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ ਸਟੈਂਡ ਦੀ ਸਾਫ਼-ਸਫ਼ਾਈ ਵੱਲ ਹੋਰ ਵਧੇਰੇ ਧਿਆਨ ਦਿੱਤਾ ਜਾਵੇ ਅਤੇ ਬੱਸ ਸਟੈਂਡ ਅੰਦਰ ਲੱਗੀਆਂ ਦੁਕਾਨਾਂ/ਸਟਾਂਲਾਂ ਨੂੰ ਨਿਰਧਾਰਤ ਥਾਂ ਤੱਕ ਸੀਮਤ ਰੱਖਣਾ ਯਕੀਨੀ ਬਣਾਇਆ ਜਾਵੇ। ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਆਰ.ਟੀ.ਏ. ਬਠਿੰਡਾ ਬਲਵਿੰਦਰ ਸਿੰਘ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਰਮਨ ਸ਼ਰਮਾ ਵੱਲੋਂ ਬੱਸ ਸਟੈਂਡ ਵਿਖੇ ਬੱਸਾਂ ਦੀ ਚੈਕਿੰਗ ਦੌਰਾਨ ਬਿਨਾਂ ਟੈਕਸ ਭਰੇ ਗ਼ੈਰ-ਕਾਨੂੰਨੀ ਤੌਰ 'ਤੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ, ਜਿਨ੍ਹਾਂ ਵਿੱਚੋਂ ਦੋ ਆਰਬਿਟ ਐਵੀਏਸ਼ਨ ਅਤੇ ਇੱਕ ਮਾਲਵਾ ਟਰਾਂਸਪੋਰਟ ਕੰਪਨੀ ਨਾਲ ਸਬੰਧਤ ਹੈ, ਨੂੰ ਮੌਕੇ 'ਤੇ ਹੀ ਬੰਦ ਕਰ ਦਿੱਤਾ ਗਿਆ।ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਸੂਬੇ ਅੰਦਰ ਹੁਣ ਤਕ ਗ਼ੈਰ-ਕਾਨੂੰਨੀ ਢੰਗ ਨਾਲ ਅਤੇ ਬਿਨਾਂ ਟੈਕਸ ਭਰੇ ਚਲਾਈਆਂ ਜਾ ਰਹੀਆਂ ਕਰੀਬ 300 ਬੱਸਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 35 ਬੱਸਾਂ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਹਨ। 

ਉਨ੍ਹਾਂ ਕਿਹਾ ਕਿ ਜਦੋਂ ਬੱਸ ਆਪ੍ਰੇਟਰ ਸਵਾਰੀ ਦੀ ਟਿਕਟ ਦੇ ਰੂਪ ਵਿੱਚ ਬਣਦਾ ਟੈਕਸ ਵਸੂਲ ਰਹੇ ਹਨ ਤਾਂ ਉਹ ਸਰਕਾਰ ਦਾ ਟੈਕਸ ਭਰਨ ਤੋਂ ਕਿਉਂ ਕੰਨੀ ਕਤਰਾਉਂਦੇ ਹਨ। ਉਨ੍ਹਾਂ ਬੱਸ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ  ਬਿਨਾਂ ਟੈਕਸ ਭਰੇ ਕੋਈ ਵੀ ਬੱਸ ਨਾ ਚਲਾਈ ਜਾਵੇ।ਟਰਾਂਸਪੋਰਟ ਮੰਤਰੀ ਵੱਲੋਂ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਦੀਆਂ ਯੂਨੀਅਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਨਵੀਂ ਭਰਤੀ ਰੈਗੂਲਰ ਤੌਰ 'ਤੇ ਹੀ  ਕੀਤੀ ਜਾਵੇਗੀ। ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਦੱਸਣ 'ਤੇ ਟਰਾਂਸਪੋਰਟ ਮੰਤਰੀ ਨੇ ਮੌਕੇ 'ਤੇ ਹੀ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।ਇਸ ਮੌਕੇ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੀ ਮਿਲੇ ਅਤੇ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਟਰਾਂਸਪੋਟਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਵਿਰੁੱਧ ਨਾਜਾਇਜ਼ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਟੈਕਸ ਭਰੇ ਬੱਸਾਂ ਨਾ ਚਲਾਈਆਂ ਜਾਣ।ਉਨ੍ਹਾਂ ਨਾਲ ਆਰ.ਟੀ.ਏ. ਬਠਿੰਡਾ ਬਲਵਿੰਦਰ ਸਿੰਘ, ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਜਨਰਲ ਮੈਨੇਜਰ ਰਮਨ ਸ਼ਰਮਾ, ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਵੱਲੋਂ ਰਸ਼ਪਾਲ ਸਿੰਘ ਆਹਲੂਵਾਲੀਆ ਅਤੇ ਮਿੰਨੀ ਬੱਸ ਅਪਰੇਟਰਜ਼ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਅਤੇ ਹਰਵਿੰਦਰ ਹੈਪੀ ਆਦਿ ਮੌਜੂਦ ਰਹੇ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD