Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਤਰੀ, ਵਿਧਾਇਕਾਂ ਅਤੇ ਸਾਬਕਾ ਮੰਤਰੀ ਨਾਲ ਮੁਲਾਕਾਤ

ਕਿਹਾ, ਹਰ ਯੋਗ ਲਾਭਪਾਤਰੀ ਤੱਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rana Gurjit Singh, Rajinder Beri, Santokh Singh Chaudhary, Chaudhary Santokh Singh

Web Admin

Web Admin

5 Dariya News

ਜਲੰਧਰ , 31 Oct 2021

Last updated on: Oct 31, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫੰਡਾਂ ਨੂੰ ਨਿਰੰਤਰ ਜਾਰੀ ਰੱਖਣ ਨੂੰ ਯਕੀਨੀ ਬਣਾਇਆ ਜਾਵੇਗਾ।ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ ਸ਼ਹਿਰ ਦੇ ਤਿੰਨ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਮਿਲੇ । ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ ਹੀ ਵਿਕਾਸ ਕਾਰਜ਼ਾਂ ਦੀ ਰਫ਼ਤਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ।ਸ੍ਰ.ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਸ਼ਹਿਰ ਨਾਲ ਸਬੰਧਿਤ ਸਾਰੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।ਸ੍ਰ.ਚੰਨੀ ਨੇ ਦੱਸਿਆ ਕਿ ਹਰੇਕ ਵਿਭਾਗ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਸਮਾਂ ਸੀਮਾ ਦਿੱਤੀ ਗਈ ਹੈ ਅਤੇ ਉਨਾਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਧਾਇਕ ਸ੍ਰੀ ਰਾਜਿੰਦਰ ਬੇਰੀ ਦੇ ਸੈਂਟਰਲ ਟਾਊਨ ਵਿਖੇ ਰਿਹਾਇਸ਼ ’ਤੇ ਜਾਣ ਸਮੇਂ ਮੁੱਖ ਮੰਤਰੀ ਵਲੋਂ ਵਿਧਾਇਕ ਦੀ ਮਾਤਾ ਦੇ ਪੈਰਾਂ ਨੂੰ ਛੂਹ ਕੇ ਆਸ਼ੀਰਵਾਦ ਲੈਣ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਗਿਆ। ਇਸੇ ਤਰਾਂ ਉਨਾਂ ਹੋਰਨਾਂ ਪਰਿਵਾਰਕ ਮੈਂਬਰਾਂ ਅਤੇ ਹਲਕੇ ਦੇ ਕੌਂਸਲਰਾਂ ਨਾਲ ਵੀ ਗੱਲਬਾਤ ਕੀਤੀ।ਇਸ ਉਪਰੰਤ ਮੁੱਖ ਮੰਤਰੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਰਿਹਾਇਸ਼ ਵਿਖੇ ਗਏ ਅਤੇ ਜ਼ਿਲ੍ਹੇ ਦੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।ਇਸ ਉਪਰੰਤ ਸ੍ਰ.ਚੰਨੀ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਗਏ ਜਿਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵਿਧਾਇਕ ਰਿੰਕੂ ਨਾਲ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰ.ਚੰਨੀ ਵਲੋਂ ਹਾਲ ਹੀ ਵਿੱਚ ਲੋਕਾਂ ਦੀ ਭਲਾਈ ਲਈ ਲਏ ਗਏ ਲੋਕ ਪੱਖੀ ਫ਼ੈਸਲਿਆਂ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਸ ਉਪਰੰਤ ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ, ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਮਹਿੰਦਰ ਸਿੰਘ ਕੇ.ਪੀ. ਅਤੇ ਵਿਧਾਇਕ ਸ੍ਰੀ ਬਾਵਾ ਹੈਨਰੀ ਦੇ ਘਰ ਵੀ ਗਏ। ਉਨਾਂ ਨੇ ਉਨਾਂ ਨੂੰ ਅਤੇ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।   

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rana Gurjit Singh , Rajinder Beri , Santokh Singh Chaudhary , Chaudhary Santokh Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD