Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਦੀ ਟੀਮ ਵਲੋਂ 5 ਕੁਇੰਟਲ ‘ਬੇਮਿਆਰੀ’ ਪਨੀਰ ਜ਼ਬਤ, 20 ਕਿਲੋ ਮਠਿਆਈਆਂ ਨਸ਼ਟ ਕਰਵਾਈਆਂ

ਜ਼ੀਰਕਪੁਰ ਏਰੀਏ ਵਿਚ ਕੀਤੀ ਗਈ ਅਚਨਚੇਤ ਜਾਂਚ, ਸੈਂਪਲ ਵੀ ਭਰੇ

Tandarust Punjab

Web Admin

Web Admin

5 Dariya News

ਮੋਹਾਲੀ , 01 Nov 2021

Last updated on: Nov 01, 2021, 00:00 IST

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਤਿਉਹਾਰਾਂ ਦੇ ਮੌਸਮ ’ਚ ਖਾਣ-ਪੀਣ ਦੀਆਂ ਮਿਲਾਵਟੀ ਚੀਜ਼ਾਂ ਵਿਰੁਧ ਕਾਰਵਾਈ ਹੋਰ ਤੇਜ਼ ਕਰਦਿਆਂ ਜ਼ੀਰਕਪੁਰ ਲਾਗੇ ਬਾਹਰੋਂ ਆ ਰਿਹਾ 5 ਕੁਇੰਟਲ ਪਨੀਰ ਜ਼ਬਤ ਕੀਤਾ ਹੈ। ਫ਼ੂਡ ਸੇਫ਼ਟੀ ਅਧਿਕਾਰੀ ਅਨਿਲ ਕੁਮਾਰ ਅਤੇ ਰਵੀਨੰਦਨ ਗੋਇਲ ਨੇ ਦਸਿਆ ਕਿ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐਚ.ਓ) ਦੀਆਂ ਹਦਾਇਤਾਂ ’ਤੇ ਫ਼ੂਡ ਸੇਫ਼ਟੀ ਟੀਮ ਨੇ ਇਹ ਕਾਰਵਾਈ ਕੀਤੀ। ਉਨ੍ਹਾਂ ਦਸਿਆ ਕਿ ਫ਼ੂਡ ਸੇਫ਼ਟੀ ਟੀਮ ਨੂੰ ਪੁਲਿਸ ਵਲੋਂ ਜਾਣਕਾਰੀ ਮਿਲੀ ਸੀ ਕਿ ਇਲਾਕੇ ਵਿਚ ਬਾਹਰੋਂ ਲਿਆ ਕੇ ਬੇਮਿਆਰੀ ਪਨੀਰ ਵੇਚਿਆ ਜਾ ਰਿਹਾ ਹੈ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਜ਼ੀਰਕਪੁਰ ਲਾਗੇ ਪੁਲਿਸ ਦੀ ਮਦਦ ਨਾਲ ਨਾਕਾ ਲਾਇਆ ਅਤੇ ਉਥੇ ਇਕ ਗੱਡੀ ਰੋਕੀ ਜਿਸ ਵਿਚੋਂ 5 ਕੁਇੰਟਲ ਪਨੀਰ ਬਰਾਮਦ ਕੀਤਾ ਗਿਆ। ਉਨ੍ਹਾਂ ਦਸਿਆ ਕਿ ਪਨੀਰ ਦੇ ਸੈਂਪਲ ਲੈ ਕੇ ਲੈਬ ਵਿਚ ਭੇਜ ਦਿਤੇ ਗਏ ਹਨ ਅਤੇ ਜ਼ਬਤ ਪਨੀਰ ਨੂੰ ਕੋਲਡ ਸਟੋਰ ਵਿਚ ਰਖਵਾ ਦਿਤਾ ਗਿਆ ਹੈ। ਇਸ ਤੋਂ ਇਲਾਵਾ ਜ਼ੀਰਕਪੁਰ ਲਾਗੇ ਇਕ ਫ਼ੈਕਟਰੀ ਵਿਚ ਅਚਨਚੇਤ ਜਾਂਚ ਕੀਤੀ ਗਈ ਅਤੇ ਚਾਰ ਮਠਿਆਈਆਂ ਦੇ ਸੈਂਪਲ ਭਰੇ ਗਏ। ਟੀਮ ਨੇ ਮੌਕੇ ’ਤੇ ਹੀ 20 ਕਿਲੋ ਬੇਮਿਆਰੀ ਮਠਿਆਈ ਨਸ਼ਟ ਕਰਵਾਈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲਭਧ ਕਰਾਉਣ ਦੇ ਉਦੇਸ਼ ਨਾਲ  ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਸਿਹਤ ਅਧਿਕਾਰੀਆਂ ਨੇ ਕਾਰੋਬਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਮਿਲਾਵਟੀ, ਬੇਮਿਆਰੀ ਅਤੇ ਮਿਆਦ-ਪੁੱਗੀਆਂ ਮਠਿਆਈਆਂ ਦੀ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਅਜਿਹੀਆਂ ਚੀਜ਼ਾਂ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦਾ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਗੋਇਲ ਨੇ ਕਾਰੋਬਾਰੀਆਂ ਨੂੰ ਮਠਿਆਈਆਂ ਦੀ ਟਰੇਅ ਉਤੇ ਮਠਿਆਈਆਂ ਦੀ ਮਿਆਦ ਖ਼ਤਮ ਹੋਣ ਦੀ ਤਰੀਕ ਦਰਸਾਉਣ ਦੀ ਵੀ ਹਦਾਇਤ ਕੀਤੀ।ਟੀਮ ਨੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂੰ ਕਰਾਇਆ।  ਦੁਕਾਨਦਾਰਾਂ ਨੂੰ ਰਜਿਸਟਰੇਸ਼ਨ ਕਰਾਉਣ ਲਈ ਕਿਹਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਦਿਤੀ ਗਈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ ਗਿਆ। ਉਨ੍ਹਾਂ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਵੀ ਕੀਤੀ।

 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD