Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵਿਸ਼ੇਸ਼ ਸੁਧਾਈ -2022 ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ

ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ 6,7,20 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

Chief Electoral Officer, Dr. S. Karuna Raju, CEO Punjab, Madhvi Katria

Web Admin

Web Admin

5 Dariya News

ਚੰਡੀਗੜ੍ਹ , 01 Nov 2021

Last updated on: Nov 01, 2021, 00:00 IST

ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ, ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਅੱਜ ਵਿਸ਼ੇਸ਼ ਸੁਧਾਈ-2022 ਦੀ ਸੁਰੂਆਤ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡਰਾਫਟ ਵੋਟਰ ਸੂਚੀ ਦੀਆਂ ਪ੍ਰਕਾਸ਼ਿਤ ਕਾਪੀਆਂ ਸਿਆਸੀ ਪਾਰਟੀਆਂ ਨੂੰ ਵਿਸ਼ੇਸ਼ ਅਭਿਆਨ ਦੇ ਹਿੱਸੇ ਵਜੋਂ ਵੋਟਰ ਸੂਚੀ ਨੂੰ ਦਰੁਸਤ ਕਰਨ ਲਈ ਪੇਸ਼ ਕੀਤੀਆਂ ਗਈਆਂ ਤਾਂ ਜੋ ਸੂਚੀ ਵਿੱਚ ਸ਼ਾਮਲ ਨਾ ਕੀਤੇ ਗਏ ਯੋਗ ਨਾਗਰਿਕਾਂ ਨੂੰ ਦਰਜ ਕਰਨ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿ੍ਰਤਕਾਂ, ਗੈਰਹਾਜਰ ਅਤੇ ਤਬਦੀਲ ਹੋਏ ਵੋਟਰਾਂ ਨੂੰ ਸੂਚੀ ਵਿੱਚੋਂ ਹਟਾਇਆ ਜਾ ਸਕੇ।ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਸੀ.ਈ.ਓ. ਪੰਜਾਬ ਦਫ਼ਤਰ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ। ਵਿਸ਼ੇਸ਼ ਸੁਧਾਈ ਸਬੰਧੀ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਉਨਾਂ ਅੱਗੇ ਕਿਹਾ ਕਿ ਸੁਧਾਈ ਪ੍ਰਕਿਰਿਆ 1 ਨਵੰਬਰ ਤੋਂ 30 ਨਵੰਬਰ, 2021 ਦਰਮਿਆਨ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ ਦਾਇਰ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ।ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਦੱਸਿਆ ਕਿ 6, 7, 20 ਅਤੇ 21 ਨਵੰਬਰ, 2021 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫਸਰ (ਬੀ.ਐਲ.ਓਜ) ਆਪੋ-ਆਪਣੇ ਪੋਲਿੰਗ ਸਟੇਸਨਾਂ ‘ਤੇ ਮੌਜੂਦ ਰਹਿਣਗੇ। ਉਨਾਂ ਸਿਆਸੀ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਨੂੰ ਸ਼ਾਮਲ ਕਰਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।ਡਾ: ਰਾਜੂ ਨੇ ਭਾਰਤੀ ਚੋਣ ਕਮਿਸ਼ਨ ਦੀ ਨਵੀਂ ਪਹਿਲਕਦਮੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨਾ ਅਤੇ ਵੋਟਰਾਂ, ਦਿਵਿਆਂਗ ਵਿਅਕਤੀਆਂ (ਪੀਡਬਲਯੂਡੀ) ਅਤੇ ਕੋਵਿਡ -19 ਦੇ ਸ਼ੱਕੀ ਅਤੇ ਪ੍ਰਭਾਵਿਤ ਵਿਅਕਤੀਆਂ ਲਈ ਪੋਸਟਲ ਬੈਲਟ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਵੋਟਰਾਂ ਦੀਆਂ ਇਹ ਸ਼੍ਰੇਣੀਆਂ ਵਿੱਚੋਂ  ਜੇਕਰ ਕੋਈ ਚਾਹੇ ਤਾਂ ਪੋਲਿੰਗ ਸਟੇਸ਼ਨ ‘ਤੇ ਵੋਟ ਪਾਉਣ ਦੀ ਥਾਂ ਪੋਸਟਲ ਬੈਲਟ ਦਾ  ਵਿਕਲਪ ਚੁਣ ਸਕਦਾ ਹੈ।

ਸ੍ਰੀਮਤੀ ਮਾਧਵੀ ਕਾਟਰੀਆ, ਆਈਏਐਸ, ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਅਨੁਮਾਨਿਤ ਜਨਗਣਨਾ ਦੇ ਅੰਕੜਿਆਂ ਅਨੁਸਾਰ ਲਗਭਗ 7 ਲੱਖ ਗੈਰ-ਰਜਿਸਟਰਡ ਨੌਜਵਾਨਾਂ ਪਾਏ ਗਏ ਹਨ ਅਤੇ ਇਸ ਪਾੜੇ ਨੂੰ ਭਰਨ ਲਈ ਚੋਣਾਂ ਵਿੱਚ ਯੋਗ ਨੌਜਵਾਨਾਂ ਦੀ ਭਾਗੀਦਾਰੀ ਦੀ ਬਹੁਤ ਲੋੜ ਹੈ। ਇਸ ਤੋਂ ਇਲਾਵਾ, ਉਨਾਂ ਨੇ  ਹੋਰ ਸ੍ਰੇਣੀਆਂ ਜਿਵੇਂ ਕਿ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀ), ਟ੍ਰਾਂਸਜੈਂਡਰ ਅਤੇ ਬੇਘਰੇ ਵਿਅਕਤੀਆਂ ‘ਤੇ ਧਿਆਨ ਕੇਂਦਰਿਤ ਕਰਨ ਲਈ ਵੀ ਅਪੀਲ ਕੀਤੀ। ਉਨਾਂ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲ ਦੇ ਹੇਠਾਂ ਰਹਿ ਰਹੇ ਬੇਘਰੇ ਨਾਗਰਿਕ ਨੂੰ ਵੀ ਵੋਟਰ ਵਜੋਂ ਰਜਿਸਟਰਡ ਹੋਣ ਦਾ ਕਾਨੂੰਨੀ ਅਧਿਕਾਰ ਹੈ। ਰਜਿਸਟ੍ਰੇਸ਼ਨ ਦੀ ਸਹੂਲਤ ਦੇਣ ਲਈ ਬੀਐਲਓ ਨੂੰ ਇਸਦੀ ਦੋ ਵਾਰ ਤਸਦੀਕ ਕਰਨੀ ਹੁੰਦੀ ਹੈ।ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀਆਂ ਵੱਖ-ਵੱਖ ਆਈ.ਟੀ ਪਹਿਲਕਦਮੀਆਂ ਜਿਵੇਂ ਕਿ ਵੋਟਰ ਹੈਲਪਲਾਈਨ ਐਪ ਅਤੇ ਸੀ-ਵਿਜਿਲ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਇਨਾਂ ਐਪਸ ਨੂੰ  ਨਾ ਸਿਰਫ ਵਰਤਣ ਸਗੋਂ ਲੋਕਾਂ ਵਿੱਚ ਹਰਮਨ-ਪਿਆਰਾ ਬਣਾਉਣ ਲਈ ਵੀ ਕਿਹਾ ਗਿਆ ਕਿਉਂਕਿ ਇਹ ਬਹੁਤ ਉਪਯੋਗੀ ਅਤੇ ਵੋਟਰ ਪੱਖੀ ਐਪਸ ਹਨ।ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਲਗਾਤਾਰ ਅੱਪਡੇਟ ਕਰਨ ਦੇ ਹਿੱਸੇ ਵਜੋਂ ਹਰ ਸਾਲ ਵਿਸ਼ੇਸ਼ ਸੰਖੇਪ ਸੁਧਾਈ ਕਰਵਾਈ ਜਾਂਦੀ ਹੈ, ਇਸ ਸਾਲ ਪੰਜਾਬ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਚ ਇਸ ਵਿੱਚ ਤੇਜ਼ੀ ਲਿਆਂਦੀ ਗਈ  ਹੈ।ਮੀਟਿੰਗ ਵਿੱਚ ਸ਼ਾਮਲ ਹੋਏ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿੱਚ ਐਡਵੋਕੇਟ ਅੰਕੁਸ਼ ਵਰਮਾ, ਕਨਵੀਨਰ, ਲੀਗਲ ਸੈੱਲ, ਭਾਰਤੀ ਜਨਤਾ ਪਾਰਟੀ, ਸ੍ਰੀ ਗੁਰਮੁਖ ਸਿੰਘ ਸਕੱਤਰ ਪੀ.ਪੀ.ਸੀ.ਸੀ., ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਪੰਕਜ ਗੌਤਮ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਸ. ਅਰਸ਼ਦੀਪ ਸਿੰਘ ਕਲੇਰ, ਬੁਲਾਰਾ, ਸ੍ਰੋਮਣੀ ਅਕਾਲੀ ਦਲ , ਸ੍ਰੀ ਵਿਨੀਤ ਵਰਮਾ, ਬੁਲਾਰਾ, ਆਮ ਆਦਮੀ ਪਾਰਟੀ ਅਤੇ ਸ੍ਰੀ ਮਹਿੰਦਰਪਾਲ ਸਿੰਘ, ਦਫਤਰ ਸਕੱਤਰ, ਪੰਜਾਬ ਸਟੇਟ ਕਮਿਊਨਿਸਟ ਪਾਰਟੀ ਆਫ ਇੰਡੀਆ ਸ਼ਾਮਲ ਹੋਏ।    

 

Tags: Chief Electoral Officer , Dr. S. Karuna Raju , CEO Punjab , Madhvi Katria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD