Tuesday, 21 May 2024

 

 

ਖ਼ਾਸ ਖਬਰਾਂ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

 

ਸ਼ਹੀਦ ਸਿਪਾਹੀ ਮਨਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ

ਵਿਧਾਇਕ ਅਰੁਣ ਡੋਗਰਾ, ਡੀ.ਸੀ., ਐਸ.ਐਸ.ਪੀ ਤੇ ਹੋਰਨਾ ਸਖਸ਼ੀਅਤਾਂ ਸਮੇਤ ਸੈਂਕੜੇ ਲੋਕਾਂ ਵੱਲੋਂ ਨਮ ਅੱਖਾਂ ਨਾਲ ਸ਼ਹੀਦ ਨੂੰ ਵਿਦਾਇਗੀ

Sepoy Manjit Singh, Obituary, Khera Kotli, Dasuya

Web Admin

Web Admin

5 Dariya News

ਖੇੜਾ ਕੋਟਲੀ, (ਦਸੂਹਾ) , 01 Nov 2021

ਸ਼ਹੀਦ ਸਿਪਾਹੀ ਮਨਜੀਤ ਸਿੰਘ ਦਾ ਅੱਜ ਉਨ੍ਹਾਂ ਦੇ ਪਿੰਡ ਖੇੜਾ ਕੋਟਲੀ ਵਿਖੇ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ, ਇਸ ਮੌਕੇ ਸ਼ਹੀਦ ਦੇ ਭਰਾ ਅਵਤਾਰ ਸਿੰਘ ਨੇ ਚਿਖਾ ਨੂੰ ਅਗਨੀ ਦਿੱਤੀ। ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਵਿਚ ਉਨ੍ਹਾਂ ਦੇ ਮਾਤਾ-ਪਿਤਾ, ਚਾਰ ਭੈਣਾਂ ਤੇ ਇਕ ਭਰਾ ਮੌਜੂਦ ਹਨ।ਪਿੰਡ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਲੋਕਾਂ ਨੇ ਦੇਸ਼ ਤੋਂ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਜੀਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ, ਜਿੱਥੇ ਫੌਜ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ। ਸਵੇਰੇ ਸਾਂਢੇ ਦਸ ਵਜੇ ਦੇ ਕਰੀਬ ਸ਼ਹੀਦ ਦੀ ਮਿ੍ਰਤਕ ਦੇਹ ਪਿੰਡ ਪਹੁੰਚਣ ’ਤੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰਤੀ ਫੌਜ ਦੇ ਅਧਿਕਾਰੀ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਵੱਖ-ਵੱਖ ਸਿਆਸੀ ਸਖਸ਼ੀਅਤਾਂ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੀਆਂ। 

ਜਿਕਰਯੋਗ ਹੈ ਕਿ ਸਿਹਾਪੀ ਮਨਜੀਤ ਸਿੰਘ 30 ਅਕਤੂਬਰ ਨੂੰ ਰਾਤ ਸਮੇਂ ਡਿਊਟੀ ਵੇਲੇ ਇਕ ਧਮਾਕੇ ਦੌਰਾਨ ਸ਼ਹੀਦ ਹੋ ਗਏ ਸਨ।ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਵਿਧਾਇਕ ਅਰੁਣ ਡੋਗਰਾ ਨੇ ਕਿਹਾ ਕਿ ਦੇਸ਼ ਲਈ ਸੇਵਾ ਕਰਦਿਆ ਦਿੱਤੀ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਿਧਾਇਕ ਅਰੁਣ ਡੋਗਰਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐ.ਪੀ.ਕੁਲਵੰਤ ਸਿੰਘ ਹੀਰ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਧਿਕਾਰੀ ਕਰਨਲ ਦਲਵਿੰਦਰ ਸਿੰਘ ਸਮੇਤ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸਖਸ਼ੀਅਤਾਂ ਤੋਂ ਇਲਾਵਾ ਸੈਂਕੜੇ ਲੋਕਾਂ ਨੇ ਸਿਪਾਹੀ ਮਨਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ।ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਕੱਲ੍ਹ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ ਵਿਚ ਦੇਸ਼ ਦੀ ਸੇਵਾ ਕਰਦਿਆ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

 

Tags: Sepoy Manjit Singh , Obituary , Khera Kotli , Dasuya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD