Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਵੈਦ ਨੇ ਚੇਅਰਮੈਨ ਨਿਯੁਕਤ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Charanjit Singh Channi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Kuldeep Singh Vaid, Sukhjinder Singh Randhawa, Randeep Singh Nabha, Punjab State Warehousing Corporation, PSWC

Web Admin

Web Admin

5 Dariya News

ਚੰਡੀਗੜ੍ਹ , 01 Nov 2021

Last updated on: Nov 01, 2021, 00:00 IST

ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਲੰਮਾ ਪ੍ਰਸ਼ਾਸਕੀ ਤਜਰਬਾ ਸ੍ਰੀ ਵੈਦ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣੇ ਫਰਜ਼ਾਂ ਨੂੰ ਹੋਰ ਵੀ ਤਨਦੇਹੀ ਅਤੇ ਕੁਸ਼ਲਤਾ ਨਾਲ ਨਿਭਾਉਣ ਵਿੱਚ ਮਦਦ ਕਰੇਗਾ। ਸ੍ਰੀ ਵੈਦ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਸ. ਚੰਨੀ ਨੇ ਉਨ੍ਹਾਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ।ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਚੰਨੀ ਦਾ ਧੰਨਵਾਦ ਕਰਦਿਆਂ ਸ੍ਰੀ ਵੈਦ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਨਾਲ ਇਸ ਸੰਸਥਾ ਦੀ ਸੇਵਾ ਕਰਨਗੇ ਤਾਂ ਜੋ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ੍ਰੀ ਵੈਦ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Kuldeep Singh Vaid , Sukhjinder Singh Randhawa , Randeep Singh Nabha , Punjab State Warehousing Corporation , PSWC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD