Thursday, 23 July 2026

 

 

ਖ਼ਾਸ ਖਬਰਾਂ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

 

ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala, State Level Sanctioning Committee, SLSC

Web Admin

Web Admin

5 Dariya News

ਚੰਡੀਗੜ੍ਹ , 01 Nov 2021

Last updated on: Nov 01, 2021, 00:00 IST

ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਤੁਰੰਤ ਲਾਗੂ ਕਰਨ ਲਈ ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੂੰ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿੱਤ ਕਮਿਸ਼ਨਰ (ਖੇਤੀਬਾੜੀ) ਰਾਹੀਂ ਵਿੱਤ ਵਿਭਾਗ ਦੇ ਵਿਚਾਰ ਲਈ ਆਰਕੇਵੀਵਾਈ ਅਤੇ ਸੀਡੀਪੀ ਫੰਡਾਂ ਨੂੰ ਤੁਰੰਤ ਜਾਰੀ ਕਰਨ ਲਈ ਪ੍ਰਸਤਾਵ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਬਕਾਇਆ ਫੰਡ ਵੀ ਜਲਦ ਤੋਂ ਜਲਦ ਜਾਰੀ ਕੀਤੇ ਜਾਣਗੇ।

ਮੰਤਰੀ ਨੇ ਹਦਾਇਤ ਕੀਤੀ ਕਿ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਆਰ.ਕੇ.ਵੀ.ਵਾਈ./ਸੀ.ਡੀ.ਪੀ. ਤਹਿਤ ਪ੍ਰਵਾਨਿਤ ਬਾਗਬਾਨੀ ਪ੍ਰਾਜੈਕਟ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇ ਅਤੇ ਇਸ ਲਈ ਲੋੜੀਂਦੇ ਫੰਡ ਬਾਗਬਾਨੀ ਵਿਭਾਗ ਨੂੰ ਜਾਰੀ ਕੀਤੇ ਜਾਣ।ਰਾਜੇਸ਼ ਵਸ਼ਿਸ਼ਟ, ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੇ ਮੰਤਰੀ ਨੂੰ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ 2007-08 ਤੋਂ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ (ਐਸਐਲਐਸਸੀ) ਵੱਲੋਂ ਸਿੰਚਾਈ ਲਈ ਧਰਤੀ ਹੇਠਾਂ ਪਾਈਪ ਲਾਈਨ ਵਿਛਾਉਣ ਸਬੰਧੀ ਵੱਖ-ਵੱਖ ਪ੍ਰਵਾਨਿਤ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਕੁੱਲ 103.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਣੀ ਹੈ ਜਿਸ ਵਿੱਚ ਆਰ.ਕੇ.ਵੀ.ਵਾਈ. ਲਈ 95.78 ਕਰੋੜ ਰੁਪਏ ਅਤੇ  ਸੀਡੀਪੀ ਲਈ 7.58 ਕਰੋੜ ਦੀ ਰਾਸ਼ੀ ਸ਼ਾਮਲ ਹੈ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala , State Level Sanctioning Committee , SLSC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD