Saturday, 04 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ

 

ਗੰਨੇ ਦੇ ਵਧੇ ਹੋਏ ਭਾਅ ਦਾ 70 ਫੀਸਦੀ ਹਿੱਸਾ ਸੂਬਾ ਸਰਕਾਰ ਸਹਿਣ ਕਰੇਗੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sukhjinder Singh Randhawa, Manpreet Singh Badal

Web Admin

Web Admin

5 Dariya News

ਚੰਡੀਗੜ੍ਹ , 01 Nov 2021

ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਵਿਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫੀਸਦੀ ਸੂਬਾ ਸਰਕਾਰ ਸਹਿਣ ਕਰੇਗੀ।ਜਕਿਰਯੋਗ ਹੈ ਕਿ ਖੰਡ ਮਿੱਲਾਂ ਛੇਤੀ ਤੋਂ ਛੇਤੀ ਚਾਲੂ ਕਰਵਾਉਣ ਲਈ ਕੁਝ ਦਿਨਾਂ ਪਹਿਲਾਂ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਪਰ ਮਿੱਲ ਮਾਲਕ 50 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਚੁੱਕਣ ਤੋਂ ਇਨਕਾਰ ਕਰ ਰਹੇ ਸਨ।ਇਸ ਖੜੋਤ ਨੂੰ ਖਤਮ ਕਰਨ ਲਈ ਅੱਜ ਮਿੱਲ ਮਾਲਕਾਂ ਨਾਲ ਮੀਟਿੰਗ ਤੈਅ ਕੀਤੀ ਗਈ।  ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਂਝੇ ਰੂਪ ਵਿਚ ਭਾਅ ਦਾ 70 ਫੀਸਦੀ ਬੋਝ ਸੂਬਾ ਸਰਕਾਰ ਅਤੇ 30 ਫੀਸਦੀ ਪ੍ਰਾਈਵੇਟ ਸੂਗਰ ਮਿੱਲ ਮਾਲਕਾਂ ਦੁਆਰਾ ਸਹਿਣ ਕੀਤਾ ਜਾਵੇਗਾ।ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੇ ਮੱਦੇਨਜਰ ਮੁੱਖ ਮੰਤਰੀ ਨੇ ਮਿੱਲਾਂ ਛੇਤੀ ਕਾਰਜਸ਼ੀਲ ਕਰਨ ਵਾਸਤੇ ਤਿਆਰੀ ਕਰਨ ਦੇ ਹੁਕਮ ਦਿੱਤੇ ਜਿਸ ‘ਤੇ ਮਿੱਲ ਮਾਲਕਾਂ ਨੇ ਮਿੱਥੇ ਸਮੇਂ ‘ਤੇ ਕੰਮ ਸੁਰੂ ਕਰਨ ਲਈ ਸਹਿਮਤੀ ਪ੍ਰਗਟਾਈ।ਦੱਸਣਯੋਗ ਹੈ ਕਿ ਸਾਲ 2021-22 ਵਿਚ ਗੰਨੇ ਦਾ ਭਾਅ 310 ਤੋਂ ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ  360 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ।ਹੁਣ ਗੰਨੇ ਦੇ 360 ਰੁਪਏ ਪ੍ਰਤੀ ਕੁਇੰਟਲ ਦੇ ਕੁੱਲ ਭਾਅ ਵਿੱਚੋਂ 325 ਰੁਪਏ ਪ੍ਰਤੀ ਕੁਇੰਟਲ ਪ੍ਰਾਈਵੇਟ ਖੰਡ ਮਿੱਲਾਂ ਅਦਾ ਕਰਨਗੇ ਜਦਕਿ ਬਾਕੀ ਰੁਪਏ  35 ਰੁਪਏ ਪ੍ਰਤੀ ਕੁਇੰਟਲ ਸਰਕਾਰੀ ਖਜਾਨੇ ਵੱਲੋਂ ਸਹਿਣ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸਨਰ (ਸਹਿਕਾਰਤਾ) ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ.  ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸੂਗਰਫੈੱਡ ਦੇ ਐਮਡੀ ਰਾਜੀਵ ਗੁਪਤਾ ਸਾਮਲ ਹਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sukhjinder Singh Randhawa , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD