Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਵਿੰਦਰ ਸਿੰਘ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ

ਕਿਹਾ, ਸਰਕਾਰ ਵੱਲੋਂ ਉਲੀਕੇ ਗਏ ਮਹੱਤਵਪੂਰਨ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ

DC Ferozepur, Deputy Commissioner Ferozepur, Ferozepur, Davinder Singh

Web Admin

Web Admin

5 Dariya News

ਫ਼ਿਰੋਜ਼ਪੁਰ , 02 Nov 2021

Last updated on: Nov 02, 2021, 00:00 IST

ਦਵਿੰਦਰ ਸਿੰਘ ਆਈ.ਏ.ਐਸ(2010) ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਫ਼ਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ ਅਤੇ ਵੱਖ ਵੱਖ ਅਧਿਕਾਰੀਆਂ ਵੱਲਂ ਉਨ੍ਹਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸਗਾਵਤ ਕੀਤਾ ਗਿਆ। ਦਫਤਰ ਵਿਖੇ ਆਪਣੀ ਹਾਜ਼ਰੀ ਦੇਣ ਉਪਰੰਤ ਉਨ੍ਹਾਂ ਸਮੂਹ ਦਫਤਰ ਦੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਡਾਟਾ ਇੱਕਠਾ ਕਰ ਕੇ ਪਹਿਲ ਦੇ ਆਧਾਰ ਤੇ ਕੀਤੇ ਜਾਣ ਵਾਲੇ ਕੰਮਾ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਤਾਂ ਜੋ ਸਰਕਾਰ ਵੱਲੋਂ ਉਲੀਕੇ ਗਏ ਮਹੱਤਵਪੂਰਨ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਰੋਜਾਨਾ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇੱਕ ਹਫਤੇ ਦੇ ਅੰਦਰ ਅੰਦਰ ਸਾਰੀਆਂ ਪੇਡੈਂਸੀ ਨੂੰ ਖਤਮ ਕੀਤਾ ਜਾਵੇਗਾ ਅਤੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਬੱਧ ਕਰ ਕੇ ਜ਼ਿਲ੍ਹਾ ਨਿਵਾਸੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਮਸਲੇ ਚਾਹੇ ਪਦਉਨਤੀਆਂ ਦੇ ਮਸਲੇ ਜਾਂ ਸਿਨਿਉਰਟੀ ਦੇ ਹਰ ਤਰ੍ਹਾਂ ਦੇ ਮਸਲੇ ਵੀ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ ਅਤੇ ਕਰਮਚਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀ ਦੇ ਆਪਣੇ ਮਸਲੇ ਹੱਲ ਹੋਣਗੇ ਤਾਂ ਜੋ ਉਹ ਸਰਕਾਰ ਦੇ ਕੰਮਾਂ ਤੇ ਪੂਰਾ ਧਿਆਨ ਦੇ ਸਕਣਗੇ।  ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਤੇ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਉਹ ਪਹਿਲ ਦੇ ਆਧਾਰ ਤੇ ਹੱਲ ਕਰਨਗੇ ਅਤੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਉਪਰੰਤ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਹੁਸੈਨੀਵਾਲਾ ਬਾਰਡਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਉੱਥੇ ਬੀਐਸਐਫ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਬਾਰਡਰ ਏਰੀਆਂ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਹੋਮ ਅਫੈਅਰ ਅਤੇ ਜਸਟਿਸ ਵਿਭਾਗ ਵਿਚ ਬਤੌਰ ਸਪੈਸ਼ਲ ਸਕੱਤਰ, ਡਾਇਰੈਕਟਰ ਸੋਸ਼ਲ ਜਸਟਿਸ ਇਮਪਾਵਰਮੈਂਟ ਐਂਡ ਮਿਨੋਰਟੀਜ, ਐਮਡੀ ਸੂਗਰ ਫੈਡ ਪੰਜਾਬ ਅਤੇ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਫਗਵਾੜਾ ਸਮੇਤ ਮਹੱਤਵਪੂਰਨ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ  ਇਸ ਮੌਕੇ ਐਸਡੀਐਮ ਫਿਰੋਜ਼ਪੁਰ ਬਬਨਦੀਪ ਸਿੰਘ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD