Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਪੀ.ਵਾਈ.ਡੀ.ਬੀ. ਸ਼ਹਿਰ ਦੇ ਪੰਜ ਪ੍ਰਮੁੱਖ ਹਸਪਤਾਲਾਂ ਦੇ ਸੈਂਕੜੇ ਡਾਕਟਰਾਂ ਨੂੰ ਕਰ ਚੁੱਕਾ ਹੈ ਸਨਮਾਨਿਤ - ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਕੋਵਿਡ-19 ਮਹਾਂਮਾਰੀ 'ਤੇ ਫਤਿਹ ਪਾਉਣ ਲਈ ਐਸ.ਪੀ.ਐਸ. ਹਸਪਤਾਲ ਵੱਲੋਂ ਨਿਭਾਏ ਅਹਿਮ ਰੋਲ ਦੀ ਕੀਤੀ ਅੱਜ ਸ਼ਲਾਘਾ

Sukhwinder Singh Bindra, Punjab Youth Development Board, Punjab Pradesh Congress Committee, PYDB,  Ludhiana

Web Admin

Web Admin

5 Dariya News

ਲੁਧਿਆਣਾ , 09 Nov 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਵਿਰੁੱਧ ਅਦੁੱਤੀ ਭਾਵਨਾ ਅਤੇ ਸ਼ਾਨਦਾਰ ਭੂਮਿਕਾ ਲਈ, ਬੋਰਡ ਨੇ ਸ਼ਹਿਰ ਦੇ ਪੰਜ ਪ੍ਰਮੁੱਖ ਹਸਪਤਾਲਾਂ ਡੀ.ਐਮ.ਸੀ.ਐਚ, ਸੀ.ਐਮ.ਸੀ.ਐਚ, ਸਿਵਲ ਹਸਪਤਾਲ, ਫੋਰਟਿਸ ਹਸਪਤਾਲ ਦੇ ਸੈਂਕੜੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ ਅਤੇ ਅੱਜ ਐਸ.ਪੀ.ਐਸ. ਹਸਪਤਾਲ ਦੇ ਡਾਕਟਰਾਂ ਦਾ ਸਨਮਾਨ ਕੀਤਾ ਗਿਆ।ਹਸਪਤਾਲ ਵਿੱਚ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਿੱਚ ਇਨ੍ਹਾਂ ਡਾਕਟਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੀ ਇਸ ਮਹਾਂਮਾਰੀ ਵਿਰੁੱਧ ਲੜਾਈ ਦੌਰਾਨ ਕੀਤੀ ਮਿਹਨਤ ਅਤੇ ਹੌਂਸਲੇ ਦੀ ਕਦਰ ਕਰਦਾ ਹੈ।

ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਵਿਖਾਈ ਗਈ ਦ੍ਰਿੜਤਾ ਲੋਕਾਂ ਲਈ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮਾਰੂ ਵਾਇਰਸ ਵਿਰੁੱਧ ਇਹ ਜੰਗ ਸਭ ਤੋਂ ਮੁਸ਼ਕਲ ਸੀ ਕਿਉਂਕਿ ਦੁਸ਼ਮਣ ਅਦਿੱਖ ਸੀ।ਉਨ੍ਹਾਂ ਕਿਹਾ ਕਿ ਇਸ ਲੜਾਈ ਦੌਰਾਨ ਸਾਰੇ ਡਾਕਟਰਾਂ ਨੇ ਮਿਸਾਲੀ ਹਿੰਮਤ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ ਜਿਸ ਕਾਰਨ ਕਈ ਕੀਮਤੀ ਜਾਨਾਂ ਬਚ ਗਈਆਂ। ਉਨ੍ਹਾਂ ਦੱਸਿਆ ਕਿ ਇਹ ਕਰੋਨਾ ਯੋਧੇ ਹੀ ਅਸਲ ਹੀਰੋ ਅਤੇ ਚੈਂਪੀਅਨ ਹਨ ਜੋ ਆਪਣੀ ਜਾਨ ਖਤਰੇ ਵਿੱਚ ਪਾ ਕੇ ਮਹਾਂਮਾਰੀ ਦੌਰਾਨ ਸਭ ਤੋਂ ਅੱਗੇ ਰਹੇ।ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਸਾਰੇ ਲੋਕਾਂ ਦਾ ਬਣਦਾ ਮਾਣ-ਸਤਿਕਾਰ ਕਰੇ ਜਿਨ੍ਹਾਂ ਕੋਰੋਨਾ ਵਾਇਰਸ 'ਤੇ ਫਤਿਹ ਪਾਉਣ ਲਈ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਇਸ ਮੌਕੇ ਸਿਵਲ ਸਰਜਨ ਡਾ.ਐਸ.ਪੀ. ਸਿੰਘ, ਡਾ. ਗੁਰਪ੍ਰੀਤ ਸਿੰਘ ਪਲਮੋਨੋਲੋਜਿਸਟ, ਡਾ. ਰਾਜੀਵ ਕੁੰਦਰਾ ਮੈਡੀਕਲ ਸੁਪਰਡੈਂਟ, ਡਾ. ਚੰਚਲ ਗੇਰਾ ਕੰਸਲਟੈਂਟ ਫਿਜ਼ੀਸ਼ੀਅਨ, ਪ੍ਰਭਜੋਤ ਸਿੰਘ ਹੈੱਡ ਬਾਇਓਮੈਡੀਕਲ ਅਤੇ ਮਾਰਕੀਟਿੰਗ ਅਤੇ ਸ੍ਰੀ ਸਤਨਾਮ ਸੀ.ਐਸ.ਓ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Punjab Pradesh Congress Committee , PYDB , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD