Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਤੀਬਾੜੀ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਿਆ ਡੀਏਪੀ ਦੀ ਉਪਲਬਧਤਾ ਦਾ ਜਾਇਜ਼ਾ

ਡੀਏਪੀ ਦੀ ਉਪਲਬਧਤਾ ਦੀ ਮੰਗ ਨੂੰ ਪੂਰਾ ਕਰਨ ਹਿੱਤ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਦਾ ਗਠਨ : ਰਣਦੀਪ ਸਿੰਘ ਨਾਭਾ

 Randeep Singh Nabha, Indian National Congress, Congress, All India Congress Committee

5 Dariya News

ਚੰਡੀਗੜ੍ਹ , 09 Nov 2021

Last updated on: Nov 09, 2021, 00:00 IST

ਖੇਤੀਬਾੜੀ ਵਿਭਾਗ ਨੇ ਅੱਜ ਅਧਿਕਾਰੀਆਂ ਦੀ ਇੱਕ ਵਿਸ਼ਸ਼ ਟੀਮ ਦਾ ਗਠਨ ਕੀਤਾ ਹੈ ਜੋ  ਦਿੱਲੀ ਵਿੱਚ ਰਹਿ ਕੇ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਏਗੀ ਤਾਂ ਜੋ ਪੰਜਾਬ ਵਿੱਚ ਡੀਏਪੀ ਦੀ ਉਪਲਬਧਤਾ ਸਬੰਧੀ ਮੰਗ ਨੂੰ ਸੁੱਚਜੇ ਢੰਗ ਨਾ ਪੂਰਾ ਕੀਤਾ ਜਾ ਸਕੇ । ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ ਬਣਾਏ ਗਏ ਕੰਟਰੋਲ ਰੂਮ ਵਿੱਚ ਬੈਠ ਕੇ ਪੰਜਾਬ ਲਈ ਰੈਕ ਅਲਾਟਮੈਂਟ ਦੀ ਨਿਗਰਾਨੀ ਕਰੇਗੀ। ਇਸ ਨਾਲ ਡੀਏਪੀ ਦੀ ਬਕਾਇਆ ਪਈ ਮੰਗ ਨੂੰ ਪੂਰਾ ਕਰਨ ਦੇ  ਮੱਦੇਨਜ਼ਰ ਕੇਂਦਰ ਤੋਂ ਵੱਧ ਸ਼ੇਅਰ ਅਲਾਟਮੈਂਟ ਦੀ ਮੰਗ ਕਰਨ ਵਿੱਚ ਮਦਦ ਮਿਲੇਗੀ।ਨਾਭਾ ਨੇ ਅੱਜ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਵਿੱਚ ਡੀ.ਏ.ਪੀ ਦੀ ਉਪਲਬਧਤਾ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨਾਂ ਵੱਖ-ਵੱਖ ਜਿਲਿਆਂ ਵਿੱਚ ਉਪਲਬਧ ਡੀਏਪੀ ਸਟਾਕਾਂ ਦੀ ਦਰਅਸਲ ਸਥਿਤੀ ਦਾ ਨੋਟਿਸ ਲਿਆ। ਡੀਏਪੀ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਹੁਤ ਵੱਧ ਹਨ ਅਤੇ ਲੋੜੀਂਦੀ ਮਾਤਰਾ ਅੰਤਰਰਾਸ਼ਟਰੀ ਪੱਧਰ ‘ਤੇ ਉਪਲਬਧ ਨਹੀਂ ਹੈ। ਉਨਾਂ ਨੇ ਜਿਲਿਆਂ ਦੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਰਿਟੇਲਰਾਂ, ਸਹਿਕਾਰੀ ਸਭਾਵਾਂ ਅਤੇ ਇੱਥੋਂ ਤੱਕ ਕਿ ਵਿਅਕਤੀਗਤ ਕਿਸਾਨ ਵੀ ਗੈਰ-ਜਰੂਰੀ ਤੌਰ ‘ਤੇ ਡੀਏਪੀ ਦੀ ਗੈਰ-ਕਾਨੂੰਨੀ ਭੰਡਾਰਨ ਨਾ ਕਰਨ, ਜਿਸ ਨਾਲ ਸੂਬੇ ਦੇ ਕਿਸਾਨਾਂ ਵਿੱਚ ਘਬਰਾਹਟ ਅਤੇ ਬੇਚੈਨੀ ਦਾ ਮਾਹੌਲ ਪੈਦਾ ਹੋਣ ਦਾ ਡਰ ਹੈ।  

ਉਨਾਂ ਅਧਿਕਾਰੀਆਂ ਨੂੰ ਡੀ.ਏ.ਪੀ ਦੀ ਜਮਾਂਖੋਰੀ ਜਾਂ ਕਾਲਾਬਾਜ਼ਾਰੀ ਨੂੰ ਰੋਕਣ ਲਈ  ਸਖਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।  ਉਨਾਂ ਨੇ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਕੁਤਾਹੀ ਕਰਨ ਵਾਲਿਆਂ ਖਿਲਾਫ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ। ਉਨਾਂ ਨੇ ਕਿਸਾਨਾਂ ਅਤੇ ਸਭਾਵਾਂ ਨੂੰ ਡੀ.ਏ.ਪੀ ਦੀ ਵਿਕਰੀ ਦਾ ਸਹੀ ਰਿਕਾਰਡ ਰੱਖਣ ਦੀ ਲੋੜ ‘ਤੇ ਜੋਰ ਦਿੱਤਾ ਤਾਂ ਜੋ ਕੋਈ ਵੀ ਨਾਜਾਇਜ਼ ਲਾਹਾ ਲਾ ਲਿਆ ਜਾ ਸਕੇ। ਉਨਾਂ ਫੀਲਡ ਅਫਸਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਡੀ.ਏ.ਪੀ ਦੀ ਕਮੀ 15 ਨਵੰਬਰ ਤੱਕ ਪੂਰੀ ਕਰ ਦਿੱਤੀ ਜਾਵੇਗੀ। ਨਾਭਾ ਨੇ ਅਧਿਕਾਰੀਆਂ ਨੂੰ ਅਜਿਹੇ ਉਪਾਅ ਕਰਨ ਲਈ ਵੀ ਕਿਹਾ ਜਿਸ ਨਾਲ ਕਿਸਾਨਾਂ ਦਾ ਭਰੋਸਾ ਬਣਿਆ ਰਹੇ ਅਤੇ ਉਹ ਘਬਰਾਹਟ ਦਾ ਮਾਹੌਲ ਨਾ ਬਣੇ।ਨਾਭਾ ਨੇ ਅਧਿਕਾਰੀਆਂ ਨੂੰ ਅੱਗੇ ਦੱਸਿਆ ਕਿ ਭਾਰਤ ਸਰਕਾਰ ਪਾਸੋਂ 09.11.2021 ਤੋਂ 14.11.2021 ਤੱਕ ਵੱਖ-ਵੱਖ ਡੀ.ਏ.ਪੀ. ਸਪਲਾਇਰ ਕੰਪਨੀਆਂ ਦੇ 42 ਡੀ.ਏ.ਪੀ ਰੈਕਾਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ, 16.11.2021 ਤੋਂ 30.11.2021 ਤੱਕ 35 ਰੈਕ ਪਲੇਸਮੈਂਟ ਦੀ ਯੋਜਨਾ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਦੱਸਣਯੋਗ ਹੈ ਕਿ 08.11.2021 ਤੱਕ, 15 ਰੈਕ (40724  ਐਮਟੀ) ਪ੍ਰਾਪਤ ਹੋਏ ਹਨ ਅਤੇ 9 ਰੈਕ (25578 ਐਮਟੀ ) ਆਵਾਜਾਈ ਅਧੀਨ ਹਨ ਅਤੇ 12.11.2021 ਤੱਕ ਉਪਲਬਧ ਹੋਣ ਦੀ  ਆਸ ਹੈ। ਇਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਵੱਲੋਂ 15 ਰੈਕ (41624 ਮੀਟਰਕ ਟਨ) ਦਾ ਇੰਡੈਂਟ ਲਗਾਇਆ ਗਿਆ ਹੈ।ਅਧਿਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਵਧੀਕ ਮੁੱਖ ਸਕੱਤਰ (ਵਿਕਾਸ), ਸ੍ਰੀ ਡੀ.ਕੇ. ਤਿਵਾੜੀ ਨੇ ਅਧਿਕਾਰੀਆਂ ਨੂੰ ਫਾਸਫੇਟਿਕ ਲੋੜਾਂ ਨੂੰ ਪੂਰਾ ਕਰਨ ਲਈ ਡੀਏਪੀ ਦੀ ਥਾਂ ਐਨਪੀਕੇ ਅਤੇ ਐਸਐਸਪੀ ਵਰਗੀਆਂ ਵਿਕਲਪਕ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਹਾ। ਸੂਬੇ ਦੇ ਵੱਖ-ਵੱਖ ਜਿਲਿਆਂ ਵਿੱਚ ਲਗਭਗ 0.31 ਐਨ.ਪੀ.ਕੇ. ਅਤੇ 0.55 ਐਸਐਸਪੀ  ਉਪਲਬਧ ਹੈ।

 

Tags: Randeep Singh Nabha , Indian National Congress , Congress , All India Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD