Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੌਥਾ ਡੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਸਿੱਖ ਨੈਸ਼ਨਲ ਕਾਲਜ ਬੰਗਾ, ਹਿੰਦੂ ਕੰਨਿਆ ਕਾਲਜ ਕਪੂਰਥਲਾ ਰਹੇ ਓਵਰਆਲ ਚਂੈਪੀਅਨ

Guru Nanak Dev University, Amritsar, Guru Nanak Dev University Amritsar, Prof. Jaspal Singh Sandhu, GNDU

Web Admin

Web Admin

5 Dariya News

ਅੰਮ੍ਰਿਤਸਰ , 09 Nov 2021

Last updated on: Nov 09, 2021, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੌਥਾ ਡੀ ਜੋਨ ਯੁਵਕ ਮੇਲਾ ਸਿੱਖ ਨੈਸ਼ਨਲ ਕਾਲਜ ਬੰਗਾ ਏ ਡਵੀਜਨ ਵਿਚ ਅਤੇ ਬੀ ਡਿਵੀਜਨ ਵਿਚ ਹਿੰਦੂ ਕੰਨਿਆ ਕਾਲਜ ਕਪੂਰਥਲਾ ਲੁੱਟ ਕੇ ਲੈ ਗਿਆ ।ਦਰਸ਼ਕਾਂ ਦੀਆਂ ਭਰਪੂਰ ਤਾਲੀਆਂ ਦੇ ਵਿਚ ਚੈਂਪੀਅਨਸ਼ਿਪ ਦੀ ਟਰਾਫੀ ਸਾਬਕਾ ਡੀਨ ਵਿਦਿਅਕ ਮਾਮਲੇ ਡਾ. ਸਰਬਜੋਤ ਸਿੰਘ ਬਹਿਲ ਨੇ ਪ੍ਰਦਾਨ ਕੀਤੀਆਂ ।ਉਹ ਅੱਜ ਦੇ ਯੁਵਕ ਮੇਲੇ ਦੀ  ਸਮਾਪਤੀ ਸਮੇਂ ਮੁੱਖ ਮਹਿਮਾਨ ਦੇ ਤੌਰ ਤੇ   ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੋਟੋਰੀਅਮ ਵਿਚ ਪੁੱਜੇ ਸਨ । ਇੱਥੇ ਪੁੱਜਣ ਤੇ ਉਹਨਾਂ ਦਾ ਸੁਵਾਗਤ ਡੀਨ ਵਿਦਿਆਰਥੀ ਭਲਾਈ ਡਾ. ਅਨੀਸ਼ ਦੂਆ ਨੇ ਕੀਤਾ ।ਯੁਵਕ ਮੇਲੇ ਦੀ ਸਮਾਪਤੀ ਤੋਂ ਪਹਿਲਾਂ ਵੱਖ-ਵੱਖ ਕਾਲਜਾਂ ਦੀਆਂ ਗਿੱਧਾ ਟੀਮਾਂ ਨੇ ਆਪਣੀ ਪੇਸ਼ਕਾਰੀ ਦਿੱਤੀ ਜਿਸ ਵਿਚ ਉਹਨਾਂ ਵਲੋਂ ਲੋਕ ਨਾਚ ਗਿੱਧੇ ਰਾਹੀਂ ਪੰਜਾਬੀ ਸਭਿਆਚਾਰ ਦੇ ਉਤਾਰ ਚੜਾਅ ਨੂੰ ਬੋਲੀਆਂ ਰਾਹੀਂ ਸਕਾਰ ਰੂਪ ਵਿਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ।ਪੰਜਾਬੀ ਪਹਿਰਾਵੇ ਵਿਚ ਸੱਜੀਆਂ ਫੱਬੀਆਂ ਮੁਟਿਆਰਾਂ ਦਾ ਗਿੱਧਾ ਯੁਵਕ ਮੇਲੇ ਦਾ ਹਾਸਲ ਸਾਬਤ ਹੋਇਆ । ਗਿੱਧੇ ਦੇ ਨਤੀਜਿਆਂ ਵਿਚ ਉਂਝ ਕਮਲਾ ਨਹਿਰੂ ਕਾਲਜ ਫਾਰ ਵੁਮੈਨ ਫਗਵਾੜਾ ਦੀ ਸਰਦਾਰੀ ਰਹੀ ਜਦੋਂ ਕਿ ੳਵਰ ਆਲ ਨਤੀਜਿਆਂ ਵਿਚ ਇਹ ਕਾਲਜ ਬੀ ਡਵੀਜਨ ਵਿਚ ਰਨਅਰਅਪ ਰਿਹਾ । ਬੀ ਡਵੀਜਨ ਦੇ ਵਿਚ ਹੀ ਤੀਸਰਾ ਸਥਾਨ ਜੀ ਐੱਨ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਪ੍ਰਾਪਤ ਕਰਨ ਵਿਚ  ਕਾਮਯਾਬ ਹੋਇਆ ।07 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿਚ  ਵੱਖ ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ 35 ਦੇ ਕਰੀਬ ਮੁਕਾਬਲਿਆਂ ਵਿਚ ਹਿੱਸਾ ਲਿਆ।

ਅਗਲੇ ਯੂਥ ਫੈਸਟੀਵਲ ਦੀ ਜਾਣਕਾਰੀ ਦੇਂਦਿਆਂ ਪ੍ਰੋ. ਦੂਆ ਨੇ ਦੱਸਿਆ ਕਿ 12 ਨਵੰਬਰ ਤੋਂ 15 ਨਵੰਬਰ ਤੱਕ ਚੱਲਣ ਵਾਲੇ ਅਗਲੇ ਯੁਵਕ ਮੇਲੇ ਦੇ ਵਿਚ ਵਿਦਿਆਰਥੀਆਂ ਨੂੰ ਇੰਝ ਹੀ ਪੂਰੀ ਸਾਕਾਰਤਮਕ ਊਰਜਾ ਨਾਲ ਹਿੱਸਾ ਲੈਣਾ ਚਾਹੀਦਾ ਹੈ । ਉਹਨਾਂ ਨੇ ਵਿਦਿਆਰਥੀਆਂ ਵੱਲੋਂ ਭਰੇ ਗਏ ਭਰਪੂਰ ਹੂੰਗਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਉਹਨਾਂ ਦੇ ਸਹਿਯੋਗ ਨਾਲ ਹੀ ਇਹ ਯੂਥ ਫੈਸਟੀਵਲ ਕਰਵਾਉਣ ਵਿਚ ਸਫਲਤਾ ਨਾਲ ਅੱਗੇ ਵੱਧ ਰਹੇ ਹਾਂ ।ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਯੁਵਕ ਮੇਲੇ ਜਿਥੇ ਸਾਡੀ ਨੌਜੁਆਨ ਪੀੜ੍ਹੀ ਨੂੰ ਸਭਿਆਚਾਰ ਤੇ ਕਦਰਾਂ ਕੀਮਤਾਂ ਨਾਲ ਜੋੜਦੇ ਹਨ ਉਥੇ ਉਨ੍ਹਾਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕਰਦੇ ਹਨ ਜਿੰਨ੍ਹਾਂ ਨਾਲ ਉਹਨਾਂ ਦੀ ਅੰਦਰਲੀ ਕਲਾ ਪ੍ਰਤਿਭਾ  ਉਭਰ ਕੇ ਸਾਹਮਣੇ ਆਉਂਦੀ ਹੈ । ਪੰਜਾਬੀ ਭਾਸ਼ਾ ਅਤੇ  ਸਭਿਆਚਾਰ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਂਦਿਆ ਉਹਨਾਂ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਪੰਜਾਬੀਆਂ ਦੇ ਜੋਸ਼ ਅਤੇ ਜੌਸ਼ੀਲੇ ਸੁਭਾਅ ਦੀ ਗਵਾਹੀ ਭਰਦੇ ਹਨ ਜਿਹਨਾਂ ਵਿਚ ਨਿੰਰਤਰਤਾ ਇੰਝ ਹੀ ਬਣੀ ਰਹਿਣੀ ਚਾਹਿਦੀ ਹੈ । ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਜੋ ਇਥੋਂ ਦੇ ਲੇਖਕਾਂ ਨੇ ਅਮੀਰੀ ਬਖਸ਼ੀ ਹੈ ਅਜਿਹੀ ਅਮੀਰੀ ਕਿਸੇ ਹੋਰ ਭਾਸ਼ਾ ਦੇ  ਹਿੱਸੇ ਨਹੀਂ ਆਈ ।ਉਹਨਾਂ ਨੇ ਯੁਵਕ ਮੇਲੇ ਨੂੰ ਚੰਗੀ ਵਿਉਂਤ ਬੰਦੀ ਨਾਲ ਸਿਰੇ ਚੜਾਉਣ ਲਈ ਯੁਵਕ ਭਲਾਈ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਨੇ ਇਕ ਵਾਰ ਸਾਡੇ ਸਾਰੇ ਤਾਣੇ ਨੂੰ ਵਿਗਾੜ ਕੇ ਰੱਖ ਦਿੱਤਾ ਸੀ ।ਜਿਉਂ ਜਿਉਂ ਸੱਥਤੀ ਠੀਕ ਹੋ ਰਹੀ  ਹੈ ਮੁੜ ਮੇਲੇ ਲੱਗਣੇ ਸ਼ੂਰੁ ਹੋ ਗਏ ਹਨ । ਉਹਨਾਂ ਨੇ ਵਿਦਿਆਰਥੀਆਂ ਵੱਲੋਂ ਪੂਰੇ ਸੰਜਮ ਅਤੇ ਜੋਸ਼ ਨਾਲ ਇਹਨਾਂ ਮੇਲਿਆਂ ਵਿਚ ਸ਼ਿਰਕਤ ਕਰਨ ਦਾ ਧੰਨਵਾਦ ਕੀਤਾ ।ਇਸ ਮੌਕੇ ਸਲਾਹਕਾਰ ਯੁਵਕ ਭਲਾਈ ਵਿਭਾਗ, ਸ਼੍ਰੀ ਬਲਜੀਤ ਸਿੰਘ ਸੇਖੋਂ ਤੋਂ ਇਲਾਵਾ ਵਿਭਾਗ ਦੇ ਸਟਾਫ ਮੈਂਬਰ ਹੀ ਹਾਜ਼ਰ ਸਨ।

 

Tags: Guru Nanak Dev University , Amritsar , Guru Nanak Dev University Amritsar , Prof. Jaspal Singh Sandhu , GNDU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD