Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਅੰਮ੍ਰਿਤਸਰ ਵੱਲੋਂ ਮੈਗਾ ਲੀਗਲ ਸਰਵਿਸਜ਼ ਕੈਂਪ ਦਾ ਕੀਤਾ ਆਯੋਜਨ

Mega Legal Services Camp, NALSA, Punjab State Legal Services Authority, District Legal Services Authority, Amritsar, Harpreet Kaur Randhawa

Web Admin

Web Admin

5 Dariya News

ਅੰਮ੍ਰਿਤਸਰ , 09 Nov 2021

Last updated on: Nov 09, 2021, 00:00 IST

ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਅੰਮ੍ਰਿਤਸਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਬੋਹੜੂ, ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਅਜ਼ਾਦੀ ਦੇ 75ਵੇਂ ਅਮਰਿਤ ਮਹਾਉਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਸ ਅਥਾਰਟੀ, ਨਵੀਂ ਦਿੱਲੀ ਵੱਲੋਂ P1N 9ndia 1wareness and Outreach Programme ਮਿਤੀ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਜੋਕਿ 14 ਨਵੰਬਰ ਤੱਕ ਚਲੇਗਾ। ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਹੁਕਮਾ ਤਹਿਤ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿੰਡ ਬੋਹੜੂ, ਬਲਾਕ ਅਟਾਰੀ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੌਗ ਨਾਲ ਇੱਕ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ।ਸ਼ੈਸਨ ਜੱਜ ਵੱਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਲਗਾਏ ਗਏ ਕੈਂਪ ਵਿੱਚ ਦਿਵਿਆਗਾਂ ਨੂੰ ਵੀਹਲ ਚੇਅਰ ਅਤੇ ਵਿਧਵਾਂ ਔਰਤਾਂ ਨੂੰ ਸਲਾਈ ਮਸ਼ੀਨਾ ਦੀ ਵੀ ਵੰਡ ਕੀਤੀ ਗਈ।ਕੈਂਪ ਵਿੱਚ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸ਼ੈਸ਼ਨ ਜੱਜ ਬਤੌਰ ਮੁੱਖ ਮਹਿਮਾਨ ਸਿਰਕਤ ਕੀਤੀ। ਇਸ ਕੈਂਪ ਵਿੱਚ ਪੰਜਾਬ ਸਰਕਾਰ ਕੁੱਲ 20 ਅਲੱਗ ਅਲੱਗ ਮਹਿਕਮਿਆਂ ਵੱਲੋਂ ਹਿੱਸਾ ਲਿੱਤਾ ਗਿਆ, ਜਿਵੇਂ ਕੀ ਬੁਢਾਪਾ, ਵਿਧਵਾ, ਵਿਕਲਾਂਗ ਪੈਨਸ਼ਨ, ਰੋਜਗਾਰ, ਰੇਡ ਕਰਾਸ ਸੋਸਾਇਟੀ, ਜੰਗਲਾਤ ਮਹੀਕਮੇ ਅਤੇ ਹੋਰ ਮਹਿਕਮੇ ਵੱਲੋਂ ਭਾਗ ਲਿੱਤਾ ਗਿਆ। ਕੈਂਪ ਦੌਰਾਨ ਆਮ ਲੋਕਾ ਨੂੰ ਸਰਕਾਰੀ ਸਕੀਮਾਂ ਪ੍ਰਤੀ ਜਾਗਰੁਕ ਕੀਤਾ ਗਿਆ। ਇਸ ਦੇ ਨਾਲ ਹੀ ਇਹਨਾਂ ਸਕੀਮਾਂ ਸਬੰਧੀ ਉਹਨਾਂ ਦੇ ਫਾਰਮ ਭਰੇ ਗਏ। ਇਸ ਕੈਂਪ ਵਿੱਚ ਇੱਕ ਲੀਗਲ ਸਖਾਤਰਾ ਸੈਮੀਨਾਰ ਵੀ ਲਗਾਇਆ ਗਿਆ। ਮਾਨਯੌਗ ਸੇਸ਼ਨ ਜੱਜ ਜੀ ਸ਼੍ਰੀ ਮਤੀ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪੁਰੇ ਪੰਜਾਬ ਦੇ ਹਰ ਪਿੰਡ ਵਿੱਚ ਘੱਟੋਂ ਘੱਟ 3 ਵਾਰ ਜਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਐੱਸ. ਨਗਰ ਅਤੇ ਪੰਜਾਬ ਦੇ ਸਾਰੇ ਜਿਲ੍ਹਆਂ ਵਿੱਚ ਸਥਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸਹੁਲਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾ ਅੱਗੇ ਬੋਲਦੇ ਹੋਏ ਦੱਸਿਆ ਕਿ ਮਿਤੀ 11 ਦਸਬੰਰ 2021 ਨੂੰ ਪੰਜਾਬ ਦੇ ਸਾਰੇ ਜਿਲਿ੍ਹਆਂ ਵਿੱਚ ਕੌਮੀ ਲੋਕ ਅਦਾਲਤਾ ਲਗਣ ਜਾ ਰਹੀਆਂ ਹਨ। ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੋਤੇ/ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣ ਹੈ ਤਾਂ ਜ਼ੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਪੰਜਾਬ ਰਾਜ ਦੀਆਂ ਸਾਰੀਆਂ ਅਦਾਲਤਾਂ ਵਿੱਚ ਹਰ ਮਹੀਨੇ ਦੇ ਆਖਰੀਲੇ ਸ਼ਨੀਵਾਰ ਨੂੰ ਲੋਕ ਅਦਾਲਤ ਲਗਾਈ ਜਾਂਦੀ ਹੈ। ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਭੀਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀਂ ਫੇਸਲਾ ਕਰਵਾਉਣ ਦਾ ਇਛੁੱਕ ਹੇ, ਇਸ ਸਬੰਧੀ ਦਰਖਾਸਤ ਸਬੰਧਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ। ਜੇਕਰ ਕੇਸ ਅਦਾਲਤ ਵਿੱਚ ਲੰਭਿਤ ਨਹੀ ਹੈ ਤਾਂ ਅਜਿਹੇ ਮਾਮਲੀਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੁਕ ਕੀਤਾ ਗਿਆ।ਇਸ ਕੈਂਪ ਦੌਰਾਣ ਸਰਕਾਰੀ ਐਲੀਮੇਂਟਰੀ ਸਕੁਲ, ਪੁਲ ਬੋਹੜੁ, ਸਾਂਗਣਾ ਵੱਲੋ ਕਲਚਰਲ ਪ੍ਰਗੋਰਾਮ ਪੇਸ਼ ਕੀਤੇ ਗਏ ਅਤੇ ਸਮਾਜ ਨੂੰ ਸਮਾਜਕ ਕੁਰੀਤੀਆਂ-ਬੁਰਾਈਆ ਨਸ਼ੇ, ਦਹੇਜ਼ ਪ੍ਰਥਾ ਆਦਿ ਤੋਂ ਦੁਰ ਰਹੀਣ ਸਬੰਧੀ ਸੁਣੇਹਾ ਦਿਤਾ ਗਿਆ।ਇਸ ਦੇ ਨਾਲ ਹੀ ਇੱਕ ਪ੍ਰਦਰਸ਼ਨੀ ਭਗਤ ਪੂਰਨ ਸਿੰਘ ਬਨਾਉਟੀ ਅੰਗ ਕੇਂਦਰ ਪਿੰਗਲਵਾੜਾ ਵੱਲੋਂ ਲਗਾਈ ਗਈ। ਜਿਸ ਦੋਰਾਨ ਵਿਕਲਾਂਗਾਂ ਨੂੰ ਮੁਫਤ ਬਨਾਉਟੀ ਅੰਗ ਮੁਹੱਇਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ।ਇਸ ਕੈਂਪ ਦੋਰਾਣ ਸ੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ ਸੀਨਿਅਰ ਡਵੀਜ਼ਨ, ਅੰਮਿ੍ਰ੍ਰਤਸਰ ਅਤੇ ਸ਼੍ਰੀ ਜਸਵਿੰਦਰ ਸਿੰਘ ਢਿੱਲੋਂ ਅਤੇ ਪੈਨਲ ਦੇ ਵਕੀਲ ਵੀ ਮੋਜੂਦ ਸਨ। ਜਿਹਨਾਂ ਵੱਲੋਂ ਮੌਕੇ ਤੇ ਲੋਕਾਂ ਨੂੰ ਕਾਨੁੰਨੀ ਸਹਾਇਤਾ ਮੁਹੱਈਆ ਕਰਵਾਈ ਗਈ।

 

Tags: Mega Legal Services Camp , NALSA , Punjab State Legal Services Authority , District Legal Services Authority , Amritsar , Harpreet Kaur Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD