Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪੱਛੜੀ ਸ਼੍ਰੇਣੀਆਂ ਲਈ ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰਨਾ ਬਸਪਾ ਦੇ ਮੁੱਖ ਏਜੰਡੇ ਤੇ : ਰਣਧੀਰ ਸਿੰਘ ਬੈਨੀਪਾਲ

ਹਜ਼ਾਰਾਂ ਸਾਲਾਂ ਤੋਂ ਓਬੀਸੀ ਜਮਾਤਾਂ ਨਾਲ ਚੱਲ ਰਿਹਾ ਧੱਕਾ ਅੱਜ ਵੀ ਜਾਰੀ - ਜਸਵੀਰ ਸਿੰਘ ਗੜ੍ਹੀ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਜਲੰਧਰ , 09 Nov 2021

ਬਸਪਾ ਦੇ ਸੂਬਾ ਦਫ਼ਤਰ ਵਿੱਚ ਪੰਜਾਬ ਭਰ ਤੋਂ ਅੱਜ ਪੱਛੜੀਆਂ ਸ਼੍ਰੇਣੀਆਂ ਦੇ ਸੈਕੜੇ ਲੋਕਾਂ ਨੇ ਹਿੱਸਾ ਲਿਆ ਜਿੰਨਾ ਲਈ ਵਿਸ਼ੇਸ ਕੇਡਰ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋ ਕੀਤਾ ਗਿਆ। ਕੇਡਰ ਦੇ ਮੁੱਖ ਮਹਿਮਾਨ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਪਾਲ ਸਨ।ਬੈਨੀਪਾਲ ਤੇ ਗੜ੍ਹੀ ਨੇ ਸਾਂਝੇ ਤੌਰ ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਵਿਧਾਨ ਦੇ ਲਾਗੂ ਹੋਣ ਤੋਂ ਪਹਿਲਾਂ ਤੇ ਬਾਅਦ ਤੱਕ ਵੀ ਹਮੇਸ਼ਾ ਓਬੀਸੀ ਜਮਾਤਾਂ ਨਾਲ ਧੱਕਾ ਹੋਇਆ ਹੈ। 1927 ਦੇ ਸਾਈਮਨ ਕਮਿਸ਼ਨ, 1930-32 ਦੀਆਂ ਗੋਲਮੇਲ ਕਾਨਫਰੰਸਾਂ ਵਿੱਚ ਕਾਂਗਰਸ ਨੇ ਧੋਖਾ ਕੀਤਾ। 1951 ਵਿੱਚ ਬਾਬਾ ਸਾਹਿਬ ਅੰਬੇਡਕਰ ਨੇ ਸਵਿਧਾਨ ਵਿੱਚ 340 ਧਾਰਾ ਓਬੀਸੀ ਸ਼੍ਰੇਣੀਆਂ ਲਈ ਦਿੱਤੀ ਲੇਕਿਨ ਕਾਂਗਰਸ ਸਰਕਾਰ ਵੱਲੋਂ ਲਾਗੂ ਨਾ ਕਰਨ ਕਰਕੇ ਕਾਨੂੰਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕਾਂਗਰਸ ਨੇ 1953 ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਦਬਾਅ ਵਿਚ ਓਬੀਸੀ ਜਮਾਤਾਂ ਲਈ ਕਾਲੇਕਲਰ ਕਮਿਸਨ ਬਣਾਇਆਂ ਜਿਸ ਦੀ ਰਿਪੋਰਟ ਨਹਿਰੂ ਸਰਕਾਰ ਨੇ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤੀ। 1977 ਚ ਜਨਤਾ ਪਾਰਟੀ ਸਰਕਾਰ ਵਲੋਂ ਮੰਡਲ ਕਮਿਸਨ ਬਣਾਇਆਂ ਤੇ ਓਬੀਸੀ ਜਮਾਤਾਂ ਨਾਲ ਫਿਰ ਧੱਕਾ ਹੋ ਗਿਆ। 

1980 ਤੋਂ ਇੰਦਰਾ ਸਰਕਾਰ ਨੇ ਮੰਡਲ ਕਮਿਸ਼ਨ ਰਿਪੋਰਟ ਵੀ ਰੱਦੀ ਵਿੱਚ ਸੁੱਟ ਦਿੱਤੀ। 1989 ਵਿੱਚ ਬਸਪਾ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਨੇ ਪੰਤਾਲੀ ਦਿਨ ਪਾਰਲੀਮੈਂਟ ਦਾ ਘਿਰਾਓ ਅੰਦੋਲਨ ਕੀਤਾ ਕਿ ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰੋ, ਵਰਨਾ ਕੁਰਸੀ ਖਾਲੀ ਕਰੋ ਅਤੇ ਬਸਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਦਬਾਓ ਵਿੱਚ ਵੀਪੀ ਸਿੰਘ ਦੇ ਸਰਕਾਰ ਨੇ ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰ ਦਿੱਤੀ। ਜਿਸ ਤਹਿਤ ਓਬੀਸੀ ਜਮਾਤਾਂ ਦੀ 52% ਆਬਾਦੀ ਨੂੰ 27.5 % ਰਾਖਵਾਂਕਰਨ ਲਾਗੂ ਹੋਇਆ।ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਚ ਕਾਂਗਰਸ ਹੋਰ ਸਰਕਾਰਾਂ ਨੇ ਹਮੇਸ਼ਾ ਓਬੀਸੀ ਜਮਾਤਾਂ ਨੂੰ ਅਣਗੌਲਿਆ ਕੀਤਾ ਹੈ।ਪੰਜਾਬ ਚ ਓਬੀਸੀ ਨੂੰ 1964 ਚ 2% , 1974 ਚ 5%  ਤੇ 2017 ਚ 10%  ਰਾਖਵਾਂਕਰਨ ਲਾਗੂ ਕੀਤਾ ਗਿਆ ਜਿਸ ਦਾ ਫਾਇਦਾ ਵੀ ਕਦੀ ਓਬੀਸੀ ਜਮਾਤਾਂ ਨੂੰ ਨਹੀਂ ਮਿਲਿਆ। ਸਰਦਾਰ ਗੜ੍ਹੀ ਨੇ ਕਿਹਾ ਕਿ ਬਸਪਾ ਸੱਤਾ ਵਿੱਚ ਆਕੇ ਪੱਛੜੇ ਵਰਗਾਂ ਲਈ ਮੰਡਲ ਕਮਿਸ਼ਨ ਲਾਗੂ ਕਰੇਗੀ। ਇਸ ਮੌਕੇ ਸੂਬਾ ਉਪ ਪ੍ਰਧਾਨ ਹਰਜੀਤ ਸਿੰਘ ਲੌਂਗੀਆ , ਸੂਬਾ ਜਨਰਲ ਸਕੱਤਰ ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਰਾਜਿੰਦਰ ਸਿੰਘ ਰੀਹਲ, ਤਰਸੇਮ ਥਾਪਰ, ਦਵਿੰਦਰ ਸਿੰਘ ਢਪਈ ਆਦਿ ਸ਼ਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD