Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੰਗਤ ਸਿੰਘ ਗਿਲਜੀਆਂ ਵਲੋਂ ਵੱਖ-ਵੱਖ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਕਿਹਾ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਲਏ ਇਤਿਹਾਸਕ ਫੈਸਲੇ

Sangat Singh Gilzian, Congress, Punjab Congress, Hoshiarpur, Sunder Sham Arora

Web Admin

Web Admin

5 Dariya News

ਹੁਸ਼ਿਆਰਪੁਰ , 10 Nov 2021

Last updated on: Nov 10, 2021, 00:00 IST

ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇਥੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ।ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ, ਦੋ ਕਿਲੋਵਾਟ ਲੋਡ ਦੇ ਖਪਤਕਾਰਾਂ ਦਾ ਬਿਜਲੀ ਬਿੱਲ ਦਾ ਬਕਾਇਆ ਮੁਆਫ਼, ਸੂਬੇ ਭਰ ਵਿਚ ਪਾਣੀ ਦੀਆਂ ਦਰਾਂ ਘਟਾ ਕੇ 50 ਰੁਪਏ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਸਤੀ ਬਿਜਲੀ, ਸਸਤਾ ਪਾਣੀ ਦੇਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੌਜੂਦਾ ਬਿਜਲੀ  ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਨਾਲ ਲੱਖਾਂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪੰਜਾਬ ਸਰਕਾਰ ਵਲੋਂ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਕਰਨ ਨਾਲ ਲੋਕਾਂ ਨੂੰ ਆਰਥਿਕ ਪੱਖੋਂ ਵੱਡਾ ਫਾਇਦਾ ਹੋਇਆ ਹੈ। ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਸਬੰਧਤ ਲਾਭਪਾਤਰੀਆਂ ਨੂੰ ਮਿਲਣ ਵਾਲਾ ਲਾਭ ਤੈਅ ਸਮੇਂ ਵਿਚ ਯਕੀਨੀ ਬਣਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਵਾਉਣ।

ਐਮ.ਐਲ.ਏਜ਼ ਸੁੰਦਰ ਸ਼ਾਮ ਅਰੋੜਾ, ਪਵਨ ਕੁਮਾਰ ਆਦੀਆ ਅਤੇ ਇੰਦੂ ਬਾਲਾ ਦੀ ਮੌਜੂਦਗੀ ਵਿਚ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪਿੰਡਾਂ ਵਿਚ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਹਰ ਯੋਗ ਲਾਭਪਾਤਰੀ ਨੂੰ ਇਸ ਸਕੀਮ ਦੇ ਘੇਰੇ ਵਿਚ ਸ਼ਾਮਲ ਕੀਤਾ ਜਾਵੇ। ਬਿਜਲੀ ਬਿੱਲਾਂ ਦੇ ਬਕਾਇਆਂ ਦੀ ਮੁਆਫ਼ੀ ਸਬੰਧੀ ਦੱਸਿਆ ਗਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੁੱਲ 52103 ਲਾਭਪਾਤਰੀਆਂ ਦਾ 30.23 ਕਰੋੜ ਰੁਪਏ ਦਾ ਬਕਾਇਆ ਮੁਆਫ਼ ਹੋਵੇਗਾ ਜਿਨ੍ਹਾਂ ਵਿਚੋਂ ਹੁਣ ਤੱਕ 9581 ਲਾਭਪਾਤਰੀਆਂ ਦਾ 6.73 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਮੁਆਫ਼ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਦੀ ਪ੍ਰਕਿਰਿਆ ਜਾਰੀ ਹੈ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੈਬਨਿਟ ਮੰਤਰੀ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 20 ਕਰੋੜ ਰੁਪਏ ਵਿਚੋਂ 6 ਕਰੋੜ ਰੁਪਏ ਦੇ ਕਰੀਬ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ 14 ਕਰੋੜ ਰੁਪਏ ਵੀ ਜਲਦ ਜਾਰੀ ਕੀਤੇ ਜਾ ਰਹੇ ਹਨ। ਮਗਨਰੇਗਾ ਸਕੀਮ ਤਹਿਤ ਜ਼ਿਲ੍ਹੇ ਵਿਚ 2021-22 ਲਈ 93.85 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਟੀਚਾ ਰੱਖਿਆ ਗਿਆ ਸੀ ਜਿਨ੍ਹਾਂ ਵਿਚੋਂ ਹੁਣ ਤੱਕ 50.34 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਸਮਾਰਟ ਰਾਸ਼ਨ ਕਾਰਡ, ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਦੇ ਕਾਰਡਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਹੇਠਲੇ ਪੱਧਰ ਤੱਕ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਐਸ.ਪੀ. ਕੁਲਵੰਤ ਸਿੰਘ ਹੀਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Sangat Singh Gilzian , Congress , Punjab Congress , Hoshiarpur , Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD