Friday, 10 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ

 

ਭਾਰਤ ਭੂਸ਼ਣ ਆਸ਼ੂ ਵੱਲੋਂ ਭਾਰਤ ਦੀ ਪਹਿਲੀ ਇੰਸਟਰਕਸ਼ਨਲ ਗਊਸ਼ਾਲਾ ਦਾ ਰੱਖਿਆ ਨੀਂਹ ਪੱਥਰ

ਗਡਵਾਸੂ ਵਿਖੇ 1.07 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ, 8 ਮਹੀਨਿਆਂ 'ਚ ਹੋ ਜਾਵੇਗਾ ਮੁਕੰਮਲ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 10 Nov 2021

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ (ਗਡਵਾਸੂ) ਵਿਖੇ ਭਾਰਤ ਦੀ ਪਹਿਲੀ ਇੰਸਟਰਕਸ਼ਨਲ ਗਊਸ਼ਾਲਾ ਦਾ ਨੀਂਹ ਪੱਥਰ ਰੱਖਿਆ।1.07 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਭਾਵਸ਼ਾਲੀ ਗਊਸ਼ਾਲਾ 8 ਮਹੀਨਿਆਂ ਦੇ ਅੰਦਰ ਤਿਆਰ ਹੋ ਜਾਵੇਗੀ।ਸ੍ਰੀ ਆਸ਼ੂ ਨੇ ਕਿਹਾ ਕਿ ਇਸ ਅਤਿ-ਆਧੁਨਿਕ ਇਮਾਰਤ ਵਿੱਚ ਗਊਸ਼ਾਲਾ ਖੇਤਰ, ਕੱਚਾ ਖੇਤਰ, ਤੂੜੀ ਦਾ ਖੇਤਰ, ਵੱਛੜਿਆਂ ਦਾ ਖੇਤਰ, ਬਿਮਾਰ ਗਾਵਾਂ ਦਾ ਖੇਤਰ, ਫੀਡ ਸਟੋਰ, ਪ੍ਰੋਸੈਸਿੰਗ ਯੂਨਿਟ, ਬਾਇਓ ਗੈਸ ਪਲਾਂਟ, ਵਰਮੀ ਕੰਪੋਸਟਿੰਗ ਪਿੱਟ, ਜੈਵਿਕ ਸਬਜ਼ੀਆਂ ਦਾ ਖੇਤਰ ਅਤੇ ਹੋਰ ਸ਼ਾਮਲ ਹੋਣਗੇ ਅਤੇ ਇਹ ਹੋਰ ਗਊਸ਼ਾਲਾਵਾਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗੀ।ਗਡਵਾਸੂ ਵਿਖੇ ਆਪਣੀ ਕਿਸਮ ਦੀ ਪਹਿਲੀ ਗਊਸ਼ਾਲਾ ਦਾ 'ਭੂਮੀ-ਪੂਜਨ' ਕਰਨ ਉਪਰੰਤ ਸ੍ਰੀ ਭਾਰਤ ਭੂਸ਼ਣ ਆਸ਼ੂ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਗਊਸ਼ਾਲਾ ਪ੍ਰਬੰਧਨ ਦੇ ਕੰਮਾਂ ਵਿੱਚ ਲੱਗੇ ਲੋਕਾਂ ਨੂੰ ਸੇਧ ਦੇ ਕੇ ਇੱਕ ਮਿਸਾਲ ਵਜੋਂ ਕੰਮ ਕਰੇਗਾ ਅਤੇ ਰਾਜ ਵਿੱਚ ਗਾਵਾਂ ਦੀ ਨਸਲ ਨੂੰ ਸੁਧਾਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਇੱਕ ਢੁੱਕਵਾਂ ਹੱਲ ਵੀ ਦੇਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਗਊਸ਼ਾਲਾਵਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਸਾਧਨਾਂ ਦੀ ਘਾਟ, ਸਿੱਖਿਅਤ ਸਟਾਫ ਦੀ ਘਾਟ ਅਤੇ ਪਸ਼ੂ ਚਿਕਿਤਸਕਾਂ ਤੋਂ ਇਲਾਵਾ ਗਊਸ਼ਾਲਾ ਪ੍ਰਬੰਧਨ ਕਰਮਚਾਰੀਆਂ ਨੂੰ ਪਸ਼ੂਆਂ ਦੀ ਖੁਰਾਕ, ਰਿਹਾਇਸ਼, ਦੇਖਭਾਲ ਅਤੇ ਪ੍ਰਬੰਧਨ ਬਾਰੇ ਸਹੀ ਵਿਗਿਆਨਕ ਜਾਣਕਾਰੀ ਨਾ ਹੋਣਾ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਵਿੱਚ ਗਡਵਾਸੂ ਨੂੰ ਹਰ ਸੰਭਵ ਸਹਿਯੋਗ ਦੇਵੇਗੀ।ਡੀਨ ਕਾਲਜ ਆਫ ਵੈਟਰਨਰੀ ਸਾਇੰਸ ਡਾ.ਐਸ.ਪੀ.ਐਸ. ਘੁੰਮਣ ਨੇ ਦੱਸਿਆ ਕਿ ਇਸ ਗਊਸ਼ਾਲਾ ਦਾ ਉਦੇਸ਼ ਆਵਾਰਾ ਪਸ਼ੂਆਂ ਨੂੰ ਵਿਗਿਆਨਕ ਲੀਹਾਂ 'ਤੇ ਸਵੈ-ਨਿਰਭਰ ਬਣਾਉਣਾ ਹੈ, ਜਿਸ ਵਿੱਚ ਘੱਟ ਕੀਮਤ ਵਿੱਚ ਆਰਾਮਦਾਇਕ ਰਿਹਾਇਸ਼, ਖੁਰਾਕ ਅਤੇ ਸਿਹਤ ਸਹੂਲਤਾਂ ਸ਼ਾਮਲ ਹਨ।ਨਿਰਦੇਸ਼ਕ ਖੋਜ ਡਾ.ਜੇ.ਪੀ.ਐਸ. ਗਿੱਲ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੇ ਪ੍ਰਬੰਧਨ ਲਈ ਘੱਟ ਲਾਗਤ ਪ੍ਰਬੰਧਨ ਅਤੇ ਖੁਰਾਕ ਪ੍ਰਣਾਲੀ ਦਾ ਪ੍ਰਦਰਸ਼ਨ ਸੂਬੇ ਅਤੇ ਸਮਾਜ ਦੇ ਡੇਅਰੀ ਫਾਰਮਿੰਗ ਉਦਯੋਗ ਨੂੰ ਵੱਡੇ ਪੱਧਰ 'ਤੇ ਮਦਦ ਕਰੇਗਾ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਰਜਿਸਟਰਾਰ ਡਾ.ਐਚ.ਐਸ.ਬੰਗਾ, ਡੀ.ਐਸ.ਡਬਲਿਊ-ਕਮ-ਈ.ਓ ਡਾ.ਐਸ.ਰਾਮਪਾਲ, ਡਾਇਰੈਕਟਰ ਪਸਾਰ ਸਿੱਖਿਆ ਡਾ.ਪੀ.ਐਸ.ਬਰਾੜ, ਡੀਨ ਪੀ.ਜੀ.ਐਸ. ਡਾ.ਐਸ.ਕੇ.ਉਪਲ, ਕੰਪਟਰੋਲਰ ਡਾ.ਅਮਰਜੀਤ ਸਿੰਘ, ਡੀਨ ਕਾਲਜ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੋਜੀ ਡਾ. ਰਮਨੀਕ, ਡੀਨ, ਫਿਸ਼ਰੀਜ਼ ਕਾਲਜ ਡਾ. ਮੀਰਾ ਡੀ ਆਂਸਲ, ਡੀਨ ਕਾਲਜ ਆਫ਼ ਐਨੀਮਲ ਬਾਇਓਟੈਕਨਾਲੋਜੀ ਡਾ. ਵਾਈ.ਪੀ.ਐਸ. ਮਲਿਕ ਅਤੇ ਵੱਡੀ ਗਿਣਤੀ ਵਿੱਚ ਫੈਕਲਟੀ ਮੈਂਬਰਾਂ ਨੇ ਸਮਾਰੋਹ ਵਿੱਚ ਸ਼ਿਰਕਤ ਕੀਤੀ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD