Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕਈ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿਚ ਹੋਏ ਸ਼ਾਮਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rupinder Kaur Ruby, Navjot Singh Sidhu, Manpreet Singh Badal

Web Admin

Web Admin

5 Dariya News

ਚੰਡੀਗੜ੍ਹ , 10 Nov 2021

Last updated on: Nov 10, 2021, 00:00 IST

ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਲਖਬੀਰ ਸਿੰਘ ਲੱਖਾ ਤੇ ਗੁਰਪ੍ਰੀਤ ਸਿੰਘ ਜੀ.ਪੀ.ਅਤੇ ਹੋਰ ਪਾਰਟੀ ਲੀਡਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ।ਪਾਰਟੀ ਵਿਚ ਸ਼ਾਮਲ ਹੋਣ ਉਤੇ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਸਨਮਾਨ ਵਾਲੀ ਗੱਲ ਹੈ ਕਿ ਵਿਧਾਇਕ ਰੂਬੀ ਨੇ ਉਨ੍ਹਾਂ ਦੀ ਸਰਕਾਰ ਦੀਆਂ ਹਾਲ ਹੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ। ਉਨ੍ਹਾਂ ਨੇ ਰੂਬੀ ਵੱਲੋਂ ਆਪ ਨਾਲੋਂ ਨਾਤਾ ਤੋੜਨ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੋਣ ਦੇ ਦਾਅਵੇ ਕਰਕੇ ਅਸਲ ਵਿਚ ਅਜਿਹੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰ ਰਹੀ ਹੈ। 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭਲੀ-ਭਾਂਤ ਅਹਿਸਾਸ ਹੋ ਗਿਆ ਹੈ ਕਿ ਅਸਲ ਵਿਚ ਕਾਂਗਰਸ ਹੀ ਸੂਬੇ ਦੀਆਂ ਜੜ੍ਹਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਲੋਕਾਂ ਦੀਆਂ ਦੁੱਖ-ਤਕਲੀਫਾਂ ਅਤੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਸੰਜੀਦਾ ਹੈ।ਇਸ ਤੋਂ ਪਹਿਲਾਂ ਵਿਧਾਇਕ ਰੂਬੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਬਹੁਤ ਖੁਸ਼ੀ ਹੋਈ ਹੈ ਕਿਉਂਕਿ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਹਕੀਕਤ ਵਿਚ ਕਾਂਗਰਸ ਹੀ ਆਮ ਆਦਮੀ ਦੀ ਪਾਰਟੀ ਹੈ। ਉਨ੍ਹਾਂ ਨੇ ਕਾਂਗਰਸ ਦੀ ਆਲ੍ਹਾ ਕਮਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਵਿਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ।ਇਸ ਦੌਰਾਨ ਰੂਬੀ ਨੇ ਬੀਤੇ 50 ਦਿਨਾਂ ਵਿਚ ਮੁੱਖ ਮੰਤਰੀ ਚੰਨੀ ਦੀ ਦੂਰਅੰਦੇਸ਼ ਅਗਵਾਈ ਵਿਚ ਕਾਂਗਰਸ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜੋ ਦਿੱਲੀ ਵਿਚ ਕੇਜਰੀਵਾਲ ਸਰਕਾਰ ਦੇ 49 ਦਿਨਾਂ ਨਾਲੋਂ ਕਿਤੇ ਬਿਹਤਰ ਹੈ। ਰੂਬੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਸੋਚ ਤੋਂ ਬਹੁਤ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਇਸ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ।ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਚ ਸ਼ਾਮਲ ਹੋਣ ਉਤੇ ਰੁਪਿੰਦਰ ਕੌਰ ਰੂਬੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਸ ਨੇ ਸਹੀ ਸਮੇਂ ਉਤੇ ਸਹੀ ਤੇ ਠੋਸ ਫੈਸਲੇ ਲਿਆ ਹੈ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rupinder Kaur Ruby , Navjot Singh Sidhu , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD