Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੀਨ ਨਾਲ ਗੱਲਬਾਤ ਰਾਹੀਂ ਜਲਦ ਮਸਲਾ ਹੱਲ ਕਰੇ ਕੇਂਦਰ ਸਰਕਾਰ : ਨਬਮ ਤੁਕੀ

ਲੁਧਿਆਣਾ ਪਹੁੰਚਣ ਤੇ ਪਵਨ ਦੀਵਾਨ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਿਰੋਪਾ ਭੇਟ ਕਰਕੇ ਸਵਾਗਤ

Nabam Tuki, Congress, Punjab Congress, Pawan Dewan, Ludhaiana

Web Admin

Web Admin

5 Dariya News

ਲੁਧਿਆਣਾ , 10 Nov 2021

Last updated on: Nov 10, 2021, 00:00 IST

ਚੀਨ ਵੱਲੋਂ ਭਾਰਤ ਦੇ ਅਧਿਕਾਰ ਖੇਤਰ ਚ ਪਿੰਡ ਵਸਾਉਣ ਦੀਆਂ ਖਬਰਾਂ ਵਿਚਾਲੇ ਅਰੁਣਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਨਬਮ ਤੁਕੀ ਨੇ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਗੁਆਂਢੀ ਦੇਸ਼ ਨਾਲ ਮਾਮਲਾ ਜਲਦ ਸੁਲਝਾਉਣ ਦੀ ਅਪੀਲ ਕੀਤੀ ਹੈ। ਤੁਕੀ ਲੁਧਿਆਣਾ ਸਥਿਤ ਇਕ ਨਿੱਜੀ ਸਮਾਰੋਹ ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਜਿਨ੍ਹਾਂ ਦਾ ਲੁਧਿਆਣਾ ਰੇਲਵੇ ਸਟੇਸ਼ਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਿਰੋਪਾ ਭੇਟ ਕਰਕੇ ਸਵਾਲ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤੁਕੀ ਨੇ ਕਿਹਾ ਕਿ ਚੀਨ ਵੱਲੋਂ ਅਕਸਰ ਭਾਰਤ ਦੇ ਸੀਮਾ ਖੇਤਰ ਚ ਘੁਸਪੈਠ ਹੁੰਦੀ ਰਹਿੰਦੀ ਹੈ। ਜਿਸਦੇ ਵੱਲੋਂ ਭਾਰਤ ਦੇ ਇਲਾਕੇ ਚ ਪਿੰਡ ਵਸਾਉਣ ਦੀਆਂ ਖ਼ਬਰਾਂ ਵੀ ਉਨ੍ਹਾਂ ਨੂੰ ਮੀਡੀਆ ਰਾਹੀਂ ਮਿਲੀਆਂ ਹਨ। ਹਾਲਾਂਕਿ ਉਹ ਵਿਅਕਤੀਗਤ ਤੌਰ ਤੇ ਉਸ ਸਥਾਨ ਤੇ ਨਹੀਂ ਗਏ। ਪਰ ਇਹ ਚਿੰਤਾ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਗੱਲਬਾਤ ਰਾਹੀਂ ਇਹ ਮਾਮਲਾ ਸੁਲਝਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਆਈਟੀਬੀਪੀ ਅਤੇ ਫੌਜ ਚੀਨ ਨੂੰ ਜੁਆਬ ਦੇਣ ਅਤੇ ਉਸ ਨਾਲ ਲੱਗਦੀ ਇੱਕ ਲੰਬੀ ਸੀਮਾ ਦੀ ਰਾਖੀ ਕਰਨ ਚ ਪੂਰੀ ਤਰ੍ਹਾਂ ਨਾਲ ਕਾਬਿਲ ਹਨ, ਪਰ ਗੱਲਬਾਤ ਰਾਹੀਂ ਮਾਮਲਾ ਸੁਲਝਾ ਲਿਆ ਜਾਵੇ, ਤਾਂ ਬਿਹਤਰ ਹੋਵੇਗਾ।ਇਸ ਦੌਰਾਨ ਤੁਕੀ ਨੇ ਲੁਧਿਆਣਾ ਦੀ ਸਾਈਕਲ ਅਤੇ ਹੌਜ਼ਰੀ ਇੰਡਸਟਰੀ ਦੀ ਵੀ ਤਾਰੀਫ਼ ਕੀਤੀ, ਜਿਹੜੇ ਆਪਣੇ ਕਾਰੋਬਾਰ ਲਈ ਵਿਸ਼ਵ ਪ੍ਰਸਿੱਧ ਹਨ। ਜਿੱਥੇ ਹੋਰਨਾਂ ਤੋਂ ਇਲਾਵਾ, ਸਤਵਿੰਦਰ ਸਿੰਘ ਜਵੱਦੀ, ਰੋਹਿਤ ਪਾਹਵਾ, ਰਵਿੰਦਰ ਵਰਮਾ, ਆਜ਼ਾਦ ਸ਼ਰਮਾ, ਅਨੂਪ ਸਿੰਘ, ਚਰਨਜੀਤ ਸਿੰਘ, ਰਾਜਨ ਸ਼ਰਮਾ ਵੀ ਮੌਜੂਦ ਰਹੇ।  

 

Tags: Nabam Tuki , Congress , Punjab Congress , Pawan Dewan , Ludhaiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD