Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਸਿਵਲ ਹਸਪਤਾਲ ਵਿਖੇ ਡੇਂਗੂ ਵਾਰਡ ਦਾ ਦੌਰਾ

ਡਾਕਟਰਾਂ ਨਾਲ ਮੀਟਿੰਗ ਕਰਕੇ ਡੇਂਗੂ ਟੈਸਟ ਕਿੱਟਾਂ ਅਤੇ ਹੋਰ ਇਲਾਜ ਪ੍ਰਬੰਧਾਂ ਦਾ ਲਿਆ ਜਾਇਜ਼ਾ

Santokh Singh Chaudhary, Chaudhary Santokh Singh, Punjab Pradesh Congress Committee, Congress, Jalandhar, Punjab Congress

Web Admin

Web Admin

5 Dariya News

ਜਲੰਧਰ , 10 Nov 2021

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਡੇਂਗੂ ਦੇ ਕੇਸਾਂ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸਿਵਲ ਹਸਪਤਾਲ ਵਿਖੇ ਡੇਂਗੂ ਵਾਰਡ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਐਸ.ਐਮ.ਓ. ਡਾਕਟਰ ਗੁਰਮੀਤ ਲਾਲ, ਡਾ. ਕਾਮਰਾਜ, ਡਾ. ਭੁਪਿੰਦਰ ਅਤੇ ਡਾ. ਅਭਿਸ਼ੇਕ ਸੱਚਰ ਨਾਲ ਸਮੀਖਿਆ ਮੀਟਿੰਗ ਕਰਦਿਆਂ ਸਿਵਲ ਹਸਪਤਾਲ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਉਪਲਬਧ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ। ਸ਼੍ਰੀ ਚੌਧਰੀ ਨੇ ਸਿਵਲ ਹਸਪਤਾਲ ਵਿੱਚ ਡੇਂਗੂ ਟੈਸਟ ਕਿੱਟਾਂ ਅਤੇ ਹੋਰ ਇਲਾਜ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਲੋੜੀਂਦੀ ਗਿਣਤੀ ਵਿੱਚ ਡੇਂਗੂ ਕਿੱਟਾਂ ਅਤੇ ਹੋਰ ਇਲਾਜ ਸਹੂਲਤਾਂ ਉਪਲਬਧ ਹਨ। 

ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ 'ਤੇ ਵੀ ਤਸੱਲੀ ਪ੍ਰਗਟਾਈ।ਉਨ੍ਹਾਂ ਸਿਵਲ ਹਸਪਤਾਲ ਪ੍ਰਸ਼ਾਸਨ ਨੂੰ ਡੇਂਗੂ ਨੂੰ ਲੈ ਕੇ ਪੂਰੀ ਚੌਕਸੀ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਮਸ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਐਸ.ਐਮ.ਓ. ਡਾਕਟਰ ਗੁਰਮੀਤ ਲਾਲ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਓ.ਪੀ.ਡੀ. ਆਉਣ ਵਾਲੇ ਮਰੀਜ਼ਾਂ ਨੂੰ ਵੀ ਇਸ ਬੀਮਾਰੀ ਤੋਂ ਬਚਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਵੱਲੋਂ ਡੇਂਗੂ ਵਾਰਡ ਦਾ ਦੌਰਾ ਕਰਨ ਤੋਂ ਇਲਾਵਾ ਬਲੱਡ ਬੈਂਕ ਅਤੇ ਗਾਇਨੀ ਵਾਰਡ ਦਾ ਜਾਇਜ਼ਾ ਵੀ ਲਿਆ ਗਿਆ।ਸੰਸਦ ਮੈਂਬਰ ਵੱਲੋਂ ਇਸ ਮੌਕੇ ਸਿਵਲ ਹਸਪਤਾਲ ਵਿਖੇ ਧਰਨੇ 'ਤੇ ਬੈਠੇ ਨਰਸਿੰਗ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਜਲਦੀ ਕਰਵਾਉਣ ਦਾ ਭਰੋਸਾ ਦਿਵਾਇਆ।

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD