Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਤਕਨੀਕੀ ਸਿੱਖਿਆ ਮੰਤਰੀ ਵਲੋਂ ਪੀ.ਟੀ.ਯੂ ਵਿਖੇ ਅਤਿ ਆਧੁਨਿਕ ਤਕਨੀਕੀ ਇੰਸਟੀਚਿਊਟ ਲਈ 10 ਏਕੜ ਜ਼ਮੀਨ ਦੇਣ ਦਾ ਐਲਾਨ

ਤਕਨੀਕੀ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਅਤੇ ਉਦਯੋਗਾਂ ਨੂੰ ਹੁਨਰਮੰਦ ਕਾਮੇ ਮੁਹੱਈਆ ਕਰਵਾਉਣ ਲਈ ਕਰਵਾਈ “ਇੰਡਸਟਰੀਅਲ ਮੀਟ”

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 10 Nov 2021

ਪੰਜਾਬ ਦੇ ਤਕਨੀਕੀ ਸਿੱਖਿਆ, ਫੂਡ ਪ੍ਰੋਸੈਸਿੰਗ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅਤਿ ਆਧੁਨਿਕ ਤਕਨੀਕੀ ਇੰਸਟੀਚਿਊਟ ਦੀ ਸਥਾਪਨਾ ਲਈ10 ਏਕੜ ਜ਼ਮੀਨ ਦਿੱਤੀ ਜਾਵੇਗੀ ਤਾਂ ਜੋ ਉਦਯੋਗਾਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਮਨੁੱਖੀ ਸਰੋਤ ਪੈਦਾ ਕੀਤੇ ਜਾ ਸਕਣ। ਅੱਜ ਇੱਥੇ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਜਲੰਧਰ , ਕਪੂਰਥਲਾ ਅਤੇ ਫਗਵਾੜਾ ਦੇ 100 ਤੋਂ ਜਿਆਦਾ ਉਦਯੋਗਪਤੀਆਂ ਨਾਲ ਪੰਜਾਬ ਤਕਨੀਕੀ ਸਿੱਖਿਆ ਵਿਭਾਗ ਵਲੋਂ ਉਦਯੋਗਪਤੀਆਂ ਨਾਲ ਦੁਵੱਲੇ ਵਿਚਾਰ ਵਟਾਂਦਰੇ ਲਈ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਬਲੋਦਿਆਂ ਉਦਯੋਗਪਤੀਆਂ ਦੀ ਮੰਗ ’ਤੇ ਕੈਬਨਿਟ ਮੰਤਰੀ ਵਲੋਂ ਇਹ ਐਲਾਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਈ.ਟੀ.ਆਈ, ਪੋਲੀਟੈਕਨਿਕ ਅਤੇ ਹੋਰ ਤਕਨੀਕੀ ਸੰਸਥਾਵਾਂ ਵਿਚ ਪੜਦੇ ਲੱਖਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਅਤੇ ਉਦਯੋਗਾਂ ਨੂੰ ਹੁਨਰਮੰਦ ਕਾਮੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਯਤਨ ਆਰੰਭੇ ਗਏ ਹਨ।ਉਨ੍ਹਾਂ ਉਦਯੋਗਪਤੀਆਂ ਨਾਲ ਖੁੱਲ੍ਹੇ ਵਿਚਾਰ ਵਟਾਂਦਰੇ ਦੌਰਾਨ ਵੱਖ - ਵੱਖ ਉਦਯੋਗਾਂ ਜਿਵੇਂ ਕਿ ਸਪੋਰਟਸ, ਲੈਦਰ, ਆਟੋ ਮੋਬਾਇਲ ਦੇ ਪ੍ਰਤੀਨਿਧੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਵਲੋਂ ਉਨ੍ਹਾਂ ਦੇ ਸੁਝਾਵਾਂ ਅਨੁਸਾਰ ਆਈ.ਟੀ.ਆਈ ਦੇ ਸਿਲੇਬਸ ਵਿਚ ਵੀ ਬਦਲਾਅ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀਆਂ ਸਾਰੀਆਂ 359 ਆਈ.ਟੀ.ਆਈਜ਼ ਵਿਚ ਉਦਯੋਗਿਕ ਮੈਨੇਜਮੈਂਟ ਕਮੇਟੀਆਂ ਨੂੰ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਆਪਣੀਆਂ ਲੋੜਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ 27 ਨਵੀਆਂ ਆਈ.ਟੀ.ਆਈਜ਼ ਜਲਦ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੀ.ਟੀ.ਯੂ ਦੇ ਉਪ ਕੁਲਪਤੀ ਸ੍ਰੀ ਰਮੇਸ਼ ਕੁਮਾਰ ਗੈਂਤਾ ਨੇ “ਉਦਯੋਗ ਕੋਲੋਂ ਆਸ “ ਵਿਸ਼ੇ ’ਤੇ ਬੋਲਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਅਤੇ ਉਦਯੋਗਾਂ ਨੂੰ ਮਿਲ ਕੇ ਸਾਫਟ ਸਕਿੱਲ ਵਿਕਸਤ ਕਰਨ ਵੱਲ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਆਈ.ਟੀ.ਆਈ ਦੇ ਟਰੇਨਰਾਂ ਨੂੰ ਉਦਯੋਗਿਕ ਯੂਨਿਟਾਂ ਵਿਚ ਵੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।ਜਲੰਧਰ ਪੱਛਮੀ ਤੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਵਿਖੇ ਲੈਦਰ ਇੰਸਟੀਚਿਊਟ ਦੇ ਨਵੀਨੀਕਰਨ ਦਾ ਮੁੱਦਾ ਉਠਾਇਆ।ਸੈਸ਼ਨ ਦੌਰਾਨ ਉਦਯੋਗਪਤੀਆਂ ਦੀ ਤਰਫੋ ਬੋਲਦਿਆਂ ਸਾਵੀ ਇੰਟਰਨੈਸ਼ਨ ਦੇ ਪ੍ਰਤੀਨਿਧੀ ਸ੍ਰੀ ਮੁਕਲ ਵਰਮਾ ਨੇ ਤਕਨੀਕੀ ਸਿੱਖਿਆ ਵਿਭਾਗ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰੇ ਨੂੰ ਸਾਰਥਿਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸਪੋਰਟਸ ਇੰਡਸਟਰੀ ਵਿਚ ਮੌਜੂਦ ਅਸੀਮ ਸੰਭਾਵਨਾਵਾਂ ਨੂੰ ਰੋਜਗਾਰ ਦੇ ਮੌਕਿਆਂ ਵਿਚ ਬਦਲਿਆ ਜਾ ਸਕੇਗਾ। ਉਨ੍ਹਾਂ ਡਿਜਾਈਨ ਵਿਚ ਨਵੇਂ ਕੋਰਸ ਸ਼ੁਰੂ ਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵੀ ਤਵੱਜੋਂ ਦੇਣ ਦੀ ਮੰਗ ਰੱਖੀ।ਸੀ.ਆਈ.ਆਈ ਜਲੰਧਰ ਦੇ ਪ੍ਰਧਾਨ ਉਦਯੋਗਪਤੀ ਤੁਸ਼ਾਰ ਜੈਨ ਨੇ ਕਿਹਾ ਕਿ ਸੂਬੇ ਦੀਆਂ ਤਕਨੀਕੀ ਸੰਸਥਾਵਾਂ ਦਾ ਪਾਠਕ੍ਰਮ ਅੰਤਰ ਰਾਸ਼ਟਰੀ ਮਾਪਦੰਡਾਂ ਤੇ ਉਦਯੋਗਾਂ ਦੀ ਲੋੜ ’ਤੇ ਆਧਾਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਹੀ 15 ਹਜਾਰ ਤੋਂ ਜਿਆਦਾ ਮੱਧਮ ਅਤੇ ਛੋਟੇ ਉਦਯੋਗ ਰਜਿਸਟਰ ਹੋਏ ਹਨ ਜੋਕਿ ਰੋਜਗਾਰ ਦੇ ਮੌਕਿਆਂ ਦੀ ਅਸਲ ਤਸਵੀਰ ਪੇਸ਼ ਕਰਦੇ ਹਨ । ਉਨ੍ਹਾਂ ਨੌਜਵਾਨਾਂ ਵਲੋਂ ਵੱਡੀ ਪੱਧਰ ਤੇ ਹੋ ਰਹੇ ਪ੍ਰਵਾਸ ਨੂੰ ਚੁਣੌਤੀ ਕਰਾਰ ਦਿੰਦਿਆਂ ਰੋਜ਼ਗਾਰ ਦੇ ਮੌਕੇ ਵੱਧ ਤੋਂ ਵੱਧ ਪੈਦਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਲਈ ਚੁੱਕੇ ਜਾਣ ਵਾਲੇ ਹਰ ਕਦਮ ਵਿਚ ਉਦਯੋਗਪਤੀ ਪੂਰਨ ਸਹਿਯੋਗ ਦੇਣਗੇ।ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਵਿਭਾਗ ਦੀ ਡਾਇਰੈਕਟਰ ਤਨੂੰ ਕਸ਼ਯਪ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਤਕਨੀਕੀ ਸੰਸਥਾਵਾਂ ਅਤੇ ਉਨ੍ਹਾਂ ਦੀ ਕਾਰਗੁਜਾਰੀ ਤੋਂ ਇਲਾਵਾ ਭਵਿੱਖੀ ਯੋਜਨਾ ਬੰਦੀ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਜਾਣਕਾਰੀ  ਦਿੱਤੀ।ਇਸ ਮੌਕੇ ਅਨੇਕਾਂ ਉਦਯੋਗਪਤੀਆਂ ਨੇ ਵਿਚਾਰ ਵਟਾਂਦਰੇ ਵਿਚ ਭਾਗ ਲੈ ਕੇ ਉਦਯੋਗਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਦੱਸਿਆ ਜਿਸ ’ਤੇ ਕੈਬਨਿਟ ਮੰਤਰੀ ਵਲੋਂ ਉਦਯੋਗਾਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ, ਵਧੀਕ ਡਾਇਰੈਕਟਰ ਮੋਹਨਬੀਰ ਸਿੰਘ ਤੇ ਦਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਦਯੋਗਪਤੀ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD