Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ

ਸਹਿਕਾਰਤਾ ਮੰਤਰੀ ਨੇ ਪੀ.ਏ.ਡੀ.ਬੀ. ਦੇ ਸਟਾਫ਼ ਟ੍ਰੇਨਿੰਗ ਸੈਂਟਰ ਵਿੱਚ ਅਤਿ ਆਧੁਨਿਕ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Varun Roojam, NABARD, Punjab State Cooperative Agricultural Development Bank, Rajiv Kumar Gupta, PSCADB, Jagdeep Ghai, Rajvinder Kaur Randhawa

Web Admin

Web Admin

5 Dariya News

ਚੰਡੀਗੜ੍ਹ , 10 Nov 2021

Last updated on: Nov 10, 2021, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ ਕੀਤਾ।ਮਾਰਕਫੈਡ ਦੇ ਮੁੱਖ ਦਫਤਰ ਵਿਖੇ ਸੰਗ੍ਰਹਿ ਜਾਰੀ ਕਰਦਿਆ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੈਂਕ ਕਰਮਚਾਰੀਆਂ ਲਈ ਭਵਿੱਖ ਵਿੱਚ ਹਵਾਲਿਆਂ ਵਜੋਂ ਕੰਮ ਕਰੇਗਾ। ਸ. ਰੰਧਾਵਾ ਨੇ ਕਿਹਾ, "ਇਹ ਸੰਗ੍ਰਹਿ ਰੋਜ਼ਾਨਾ ਕਾਰਜਾਂ ਲਈ ਲਾਹੇਵੰਦ ਹੈ ਅਤੇ ਇਸ ਤਰ੍ਹਾਂ ਕੰਮ ਵਿੱਚ ਵਧੇਰੇ ਕਾਰਜ ਕੁਸ਼ਲਤਾ ਲਿਆਉਣ ਦੇ ਨਾਲ-ਨਾਲ ਸਮੇਂ ਦੀ ਬੱਚਤ ਕਰੇਗਾ।" ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਕਿਸਾਨਾਂ ਲਈ ਕਰਜ਼ੇ ਦੀ ਵੰਡ ਅਤੇ ਮਨਜ਼ੂਰੀ ਦੇ ਨਾਲ-ਨਾਲ ਫੈਸਲੇ ਲੈਣ ਵਿੱਚ ਤੇਜ਼ੀ ਆਵੇਗੀ।

ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਸੈਕਟਰ-17 ਚੰਡੀਗੜ੍ਹ ਵਿਖੇ ਸਥਿਤ ਬੈਂਕ ਦੇ ਸਟਾਫ਼ ਟ੍ਰੇਨਿੰਗ ਸੈਂਟਰ ਵਿੱਚ ਅਤਿ ਆਧੁਨਿਕ ਕੰਪਿਊਟਰ ਲੈਬ ਦਾ ਵਰਚੁਅਲ ਉਦਘਾਟਨ ਵੀ ਕੀਤਾ। ਇਹ ਸਿਖਲਾਈ ਕੇਂਦਰ ਨਾਬਾਰਡ ਦਾ ਮਾਨਤਾ ਪ੍ਰਾਪਤ ਕੇਂਦਰ ਹੈ ਅਤੇ ਸੂਬੇ ਦੇ ਲਗਭਗ 850 ਕਰਮਚਾਰੀਆਂ ਦੀਆਂ ਸਿਖਲਾਈ ਸਬੰਧੀ ਜ਼ਰੂਰਤਾਂ ਨੂੰ ਮੁਕੰਮਲ ਕਰੇਗਾ।ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਰਾਜੀਵ ਕੁਮਾਰ ਗੁਪਤਾ ਨੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੰਗ੍ਰਹਿ ਅਤੇ ਲੈਬ ਦੀਆਂ ਵਿਸ਼ੇਸ਼ਤਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਪੀ.ਏ.ਡੀ.ਬੀ. ਦੀਆਂ ਸੂਬੇ ਭਰ ਵਿੱਚ 89 ਸ਼ਾਖਾਵਾਂ ਹਨ।ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੀ.ਏ.ਡੀ.ਬੀ. ਦੇ ਡੀ.ਜੀ.ਐਮ. ਜਗਦੀਪ ਘਈ ਅਤੇ ਜੀ.ਐਮ. ਰਾਜਵਿੰਦਰ ਕੌਰ ਰੰਧਾਵਾ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Varun Roojam , NABARD , Punjab State Cooperative Agricultural Development Bank , Rajiv Kumar Gupta , PSCADB , Jagdeep Ghai , Rajvinder Kaur Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD