Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ ਦੀ ਤਰੱਕੀ ਲਈ ਲੜਕੀਆਂ ਨੂੰ ਪੜਾਈ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ : ਚਰਨਜੀਤ ਸਿੰਘ ਚੰਨੀ

ਪਡਿਆਲਾ ਦੇ ਐਸ.ਬੀ.ਐਸ ਖਾਲਸਾ ਕਾਲਜ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Kurali, SBS Khalsa College Padiala, Padiala

Web Admin

Web Admin

5 Dariya News

ਕੁਰਾਲੀ , 10 Nov 2021

Last updated on: Nov 10, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਡਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ ਜਿੱਥੇ ਉਨਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਪੜਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਜੇਕਰ ਪਰਿਵਾਰ ਵਿੱਚੋਂ ਲੜਕੀ ਤਾਲੀਮ ਹਾਸਲ ਕਰਨ ਜਾਵੇ ਤਾਂ ਪੂਰੀ ਕੁਲ ਪੜ ਜਾਂਦੀ ਹੈ ਜੋ ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜਰੂਰੀ ਹੈ। ਮੁੱਖ ਮੰਤਰੀ ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾ ਨੂੰ ਵੀ ਮਿਲੇ ਅਤੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ।ਮੁੱਖ ਮੰਤਰੀ ਚੰਨੀ ਨੇ ਸੰਬਧਨ ਕਰਦਿਆਂ ਸਾਬਕਾ ਵਿਧਾਇਕ ਮਰਹੂਮ ਸ. ਬਚਿੱਤਰ ਸਿੰਘ ਅਤੇ ਸ. ਰਾਜਬੀਰ ਸਿੰਘ ਪਡਿਆਲਾ ਨੂੰ ਯਾਦ ਕਰਿਦਆਂ ਕਿਹਾ ਕਿ ਇਸ ਪਰਿਵਾਰ ਦੀ ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਨਾਲ ਗੂੜੀ ਸਾਂਝ ਤੋਂ ਪੂਰਾ ਜੱਗ ਜਾਣੂੰ ਹੈ। ਇਸ ਸਾਂਝ ਦੇ ਚਲਦਿਆਂ ਹੀ ਇਸ ਪਰਿਵਾਰ ਵਲੋਂ ਇਲਾਕੇ ਵਿਚ ਹਮੇਸ਼ਾ ਹੀ ਸਮਾਜ ਭਲਾਈ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਅਤੇ ਹੁਣ ਵੀ ਇਸ ਪਰਿਵਾਰ ਦੀ ਅਗਲੀ ਪੀੜੀ ਵਲੋਂ ਇਨਾਂ ਸਮਾਜ ਭਲਾਈ ਕਾਰਜਾਂ ਨੂੰ ਵੱਡੇ ਪੱਧਰ ‘ਤੇ ਅੱਗੇ ਜਾਰੀ ਰੱਖਿਆ ਜਾ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਐਸ.ਬੀ.ਐਸ ਖਾਲਸਾ ਕਾਲਜ ਪਡਿਆਲਾ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਵਿਚ ਪਰਿਵਾਰ ਵਲੋਂ ਇਸ ਇਲਾਕੇ ਵਿਚ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਖਰੜ ਇਲਾਕੇ ਦੇ ਸਰਪੰਚਾਂ ਦੀ ਮੀਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੀਆਂ ਲੋੜਾਂ ਅਨੁਸਾਰ ਦੇ ਵਿਕਾਸ ਲਈ ਵੱਡੇ ਫੈਸਲੇ ਲਏ ਜਾਣਗੇ।ਇਸ ਤੋਂ ਪਹਿਲਾਂ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਲੋਕ ਭਲਾਈ ਲਈ ਲਏ ਜਾ ਰਹੇ ਫੈਸਲਿਆਂ ਤੋਂ ਸਮਾਜ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਗੁਰਪ੍ਰਤਾਪ ਪਡਿਆਲਾ ਨੇ ਕਿਹਾ ਕਿ ਖਾਸ ਕਰਕੇ ਇਹ ਪਹਿਲੀ ਵਾਰ ਹੋਇਆ ਹੈ ਦਿਵਾਲੀ ਮੌਕੇ ਆਮ ਲੋਕਾਂ ਨੂੰ ਖਾਸ ਕਰਕੇ ਨੂੰ ਦੁਕਾਨਦਾਰਾਂ ਸਾਫ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰੀ ਦਿਵਾਲੀ ਮਨਾਉਣ ਦਾ ਮੌਕਾ ਮਿਲਿਆ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਰੇਤਾ ਸਸਤਾ ਕਰਨਾ, ਬਿਜਲੀ ਸਸਤੀ, ਗਰੀਬ ਲੋਕਾਂ ਨੂੰ ਘਰਾਂ ਦੀ ਮਲਕੀਅਤ ਦੇ ਹੱਕ ਦੇਣਾ ਅਤੇ ਪਾਣੀ ਦੇ ਬਿੱਲ ਮੁਆਫ ਕਰਨ ਵਰਗੇ ਬਹੁਤ ਹੀ ਵੱਡੇ ਫੈਸਲੇ ਦਿਨਾਂ ਵਿਚ ਹੀ ਲੈ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ।ਇਸ ਮੌਕੇ ਇਲਾਕੇ ਦੀਆਂ ਮੋਹਤਬਰ ਹਸਤੀਆਂ ਤੋਂ ਇਲਾਵਾ ਸਮੁੱਚੀ ਕਾਲਜ ਮਨੇਜਮੈਂਟ ਕਮੇਟੀ ਵੀ ਹਾਜ਼ਰ ਸੀ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Kurali , SBS Khalsa College Padiala , Padiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD