Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾ ਕੇ ਨਵੀਂ ਮਿਸਾਲ ਕੀਤੀ ਕਾਇਮ : ਵਰਿੰਦਰ ਕੁਮਾਰ ਸ਼ਰਮਾ

ਮੰਡੀਆਂ 'ਚ 17.57 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, ਵੱਖ-ਵੱਖ ਏਜੰਸੀਆਂ ਵੱਲੋਂ 98 ਫੀਸਦ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 11 Nov 2021

Last updated on: Nov 11, 2021, 00:00 IST

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਮਾਪਤ ਹੋਣ ਜਾ ਰਹੇ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ 'ਤੇ ਕਿਸਾਨਾਂ ਲਈ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਾਲਿਸੀ ਅਨੁਸਾਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਲਿਫਟਿੰਗ ਨੂੰ ਹਰ ਹੀਲੇ ਯਕੀਨੀ ਬਣਾਉਣਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਰੀਬ 17.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3 ਅਕਤੂਬਰ ਤੋਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 17.57 ਲੱਖ ਮੀਟ੍ਰਿਕ ਟਨ ਝੋਨਾ ਅਨਾਜ ਮੰਡੀਆਂ ਵਿੱਚ ਆਇਆ ਹੈ ਜਿਸ ਵਿੱਚੋਂ 10 ਨਵੰਬਰ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 98 ਫੀਸਦ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ 3073.65 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਇਸ ਮੌਕੇ ਡੀ.ਐਫ.ਐਸ.ਸੀ. ਹਰਵੀਨ ਕੌਰ, ਸੁਰਿੰਦਰ ਕੁਮਾਰ ਬੇਰੀ, ਡੀ.ਐਮ.ਓ ਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD