Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੀਂਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਜਿਲੇ੍ਹ ਦੀ ਆਰਥਿਕਤਾ ਨੂੰ ਮਿਲੇਗਾ ਭਰਵਾਂ ਹੁਲਾਰਾ-ਔਜਲਾ

ਅੰਮ੍ਰਿਤਸਰ ਤੋਂ ਸ੍ਰੀ ਨਗਰ ਜਾਣ ਵਾਲੀ ਪਹਿਲੀ ਉਡਾਣ ਦਾ ਕੀਤਾ ਉਦਘਾਟਨ

Gurjeet Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 11 Nov 2021

Last updated on: Nov 11, 2021, 00:00 IST

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਗੋ-ਫਸਟ ਵੱਲੋਂ 6 ਨਵੀਆਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ ਜਿੰਨਾਂ ਵਿੱਚੋਂ ਦੋ ਉਡਾਣਾਂ ਮੁੰਬਈ, ਇਕ ਸ੍ਰੀ ਨਗਰ ਅਤੇ 3 ਉਡਾਣਾਂ ਦਿੱਲੀ ਲਈ ਹੋਣਗੀਆਂ ਜਿਸ ਨਾਲ ਅੰਮ੍ਰਿਤਸਰ ਦੀ ਆਰਥਿਕਤਾ ਨੂੰ ਇਕ ਨਵਾਂ ਹੁਲਾਰਾ ਮਿਲੇਗਾ ਅਤੇ ਜਲਦ ਹੀ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਵੀ ਸੁਰੂ ਹੋ ਜਾਣਗੀਆਂ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਨੇ ਅੱਜ ਅੰਮ੍ਰਿਤਸਰ ਤੋਂ ਸ੍ਰੀ ਨਗਰ ਨੂੰ ਚੱਲਣ ਵਾਲੀ ਪਹਿਲੀ ਉਡਾਣ ਮੌਕੇ ਗੱਲਬਾਤ ਕਰਦਿਆਂ ਕੀਤਾ। ਸ੍ਰ ਔਜਲਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਉਡਾਣਾਂ ਰੱਦ ਹੋ ਗਈਆਂ ਸਨ ਜਿਸ ਕਰਕੇ ਅੰਮ੍ਰਿਤਸਰ ਦੀ ਆਰਥਿਕਤਾ ਨੂੰ ਕਾਫੀ ਝਟਕਾ ਲੱਗਾ ਸੀ ਪਰ ਹੁਣ ਇਹ ਉਡਾਣਾਂ ਦੁਬਾਰਾ ਸ਼ੁਰੂ ਹੋਣ ਨਾਲ ਜਿਲੇ੍ਹ ਦੀ ਆਰਥਿਕਤਾ ਵਿੱਚ ਕਾਫੀ ਵਾਧਾ ਹੋਵੇਗਾ। 

ਉਨ੍ਰਾਂ ਦੱਸਿਆ ਕਿ ਗੋ ਫਸਟ ਦੇ ਮਾਲਕ ਸ੍ਰੀ ਮੋਹਿਤ ਕੁਮਾਰ ਤੇ ਸੁਮਿਤ ਕੁਮਾਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਅੰਤਰਰਾਸ਼ਟਰੀ ਉਡਾਣਾਂ ਵੀ ਸ਼ੁਰੂ ਕਰ ਦਿੱਤੀਆ ਜਾਣਗੀਆਂ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਯੂ:ਏ:ਈ,  ਗੁਹਾਟੀ ਅਤੇ ਸ੍ਰੀ ਨਾਂਦੇੜ ਸਾਹਿਬ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣ ਜਿਸ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਉਡਾਣਾਂ ਵੀ ਜਲਦ ਸ਼ੁਰੂ ਕੀਤੀਆ ਜਾਣਗੀਆਂ।ਸ੍ਰ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਸਥਾਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਆਉਂਦੇ ਹਨ ਇਸ ਲਈ ਬੰਦ ਹੋਈਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੀਆਂ ਅੰਤਰਰਾਸ਼ਟਰੀ ਉਡਾਣਾਂ ਬੰਦ ਹੋਈਆਂ ਸਨ ਉਹ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਜਲਦ ਹੀ ਇਹ ਉਡਾਣਾਂ ਵੀ ਸ਼ੁਰੂ ਹੋ ਜਾਣਗੀਆਂ। ਸ੍ਰ ਔਜਲਾ ਨੇ ਗੋ ਫਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਏਅਰਪੋਰਟ ਦੇ ਡਾਇਰੈਕਟਰ ਵਿਪਨਜੀਤ, ਸ੍ਰ ਅਮਨਜੀਤ ਸਿੰਘ ਸਟੇਸ਼ਨ ਹੈਡ ਤੋਂ ਇਲਾਵਾ ਏਅਰਪੋਰਟ ਅਥਾਰਟੀ ਦੇ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Gurjeet Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD