Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਵਿਰੋਧੀ ਮਤਾ ਪੇਸ਼

ਇਨਾਂ ਕਾਨੂੰਨਾਂ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ

Randeep Singh Nabha, Congress, Punjab Congress

Web Admin

Web Admin

5 Dariya News

ਚੰਡੀਗੜ੍ਹ , 11 Nov 2021

Last updated on: Nov 11, 2021, 00:00 IST

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਅੱਜ ਇਨਾਂ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਮਤਾ ਪੇਸ਼ ਕਰਦਿਆਂ ਕਿਸਾਨੀ ਦੀ ਰਾਖੀ ਲਈ ਇਨਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰ ’ਤੇ ਬੁਲਾਏ ਗਏ ਇਸ ਇਜਲਾਸ ਦੌਰਾਨ ਇਸ ਗੱਲ ’ਤੇ ਚਿੰਤਾ ਜ਼ਾਹਰ ਕੀਤੀ ਗਈ ਕਿ ਰਾਜ ਸਭਾ ਵਿੱਚ ਵਿਵਾਦਪੂਰਨ ਬਿੱਲਾਂ ਦੇ ਪਾਸ ਹੋਣ ਸਮੇਂ ਵਿਰੋਧੀ ਧਿਰ ਦੀ ਗਿਣਤੀ ਦੇ ਅਧਾਰ ’ਤੇ ਵੰਡ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ।ਮਤੇ ਵਿੱਚ ਕਿਹਾ ਗਿਆ ਹੈ ਕਿ ਸਮਵਰਤੀ ਸੂਚੀ ਦੀ ਐਂਟਰੀ 33 ਵਪਾਰ ਅਤੇ ਵਣਜ ਨਾਲ ਸਬੰਧਤ ਹੈ ਅਤੇ ਖੇਤੀਬਾੜੀ ਨਾ ਤਾਂ ਵਪਾਰ ਅਤੇ ਨਾ ਹੀ ਵਣਜ ਹੈ। ਕਿਸਾਨ ਨਾ ਤਾਂ ਵਪਾਰੀ ਹੈ ਅਤੇ ਨਾ ਹੀ ਵਪਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਕਿਸਾਨ ਸਿਰਫ਼ ਕਾਸ਼ਤਕਾਰ/ਉਤਪਾਦਕ ਹੁੰਦੇ ਹਨ, ਜੋ ਆਪਣੀ ਉਪਜ ਨੂੰ  ਏ.ਪੀ.ਐਮ.ਸੀ. ਮੰਡੀ ਵਿੱਚ ਘੱਟੋ-ਘੱਟ ਸਮਰਥਨ ਮੁੱਲ ’ਤੇ ਜਾਂ ਵਪਾਰੀ ਦੁਆਰਾ ਨਿਰਧਾਰਤ ਕੀਮਤ ’ਤੇ ਵੇਚਣ ਲਈ ਲਿਆਉਂਦੇ ਹਨ।ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਸਮਵਰਤੀ ਸੂਚੀ ਦੀ ਐਂਟਰੀ 33 (ਬੀ) ਵਿੱਚ ਖਾਧ ਪਦਾਰਥ ਸ਼ਬਦ ਨੂੰ ਖੇਤੀਬਾੜੀ ਸਮੱਗਰੀ (ਖੇਤੀ ਉਪਜ) ਦੇ ਸਮਾਨ ਹੋਣ ਦੀ ਗਲਤ ਵਿਆਖਿਆ ਕਰਕੇ ਸੰਸਦ ਨੂੰ ਗੁੰਮਰਾਹ ਕਰਨ ਦੇ ਕੰਮ ਦੀ ਨਿੰਦਾ ਕੀਤੀ ਅਤੇ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਸਿੱਧੇ ਤੌਰ ’ਤੇ ਨਹੀਂ ਕੀਤਾ ਜਾ ਸਕਦਾ ਸੀ ਉਸਨੂੰ ਅਸਿੱਧੇ ਤੌਰ ’ਤੇ ਪ੍ਰਾਪਤ ਕਰਨ ਲਈ ਲਈ ਇੱਕ ਸਵਾਲੀਆ ਅਤੇ ਗਲਤ ਕਾਰਵਾਈ ਕੀਤੀ ਗਈ।ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਨੂੰ ਯਾਦ ਕਰਵਾਇਆ ਕਿ ਏ.ਪੀ.ਐਮ.ਸੀ. ਐਕਟਾਂ ਦੀ ਸੰਵਿਧਾਨਕ ਵੈਧਤਾ ਅਤੇ ਪ੍ਰਵਾਨਗੀ ਹੈ। ਇਹ ਰਾਜ ਦੇ ਕਾਨੂੰਨ ਹਨ ਜੋ ਇਸ ਧਾਰਨਾ ਅਧੀਨ ਬਣਾਏ ਗਏ ਹਨ ਕਿ ਖੇਤੀਬਾੜੀ ਅਤੇ ਖੇਤੀਬਾੜੀ ਮੰਡੀਕਰਨ ਰਾਜ ਦਾ ਵਿਸ਼ਾ ਹੈ।  ਐਕਟਾਂ ਅਧੀਨ ਸਥਾਪਿਤ ਕੀਤੀਆਂ ਗਈਆਂ ਨਿਯਮਿਤ ਮੰਡੀਆਂ ਦੀ ਇੱਕ ਕਾਨੂੰਨੀ ਬੁਨਿਆਦ, ਬੁਨਿਆਦੀ ਢਾਂਚਾ ਅਤੇ ਇੱਕ ਵਪਾਰੀ ਜਾਂ ਸਰਕਾਰੀ ਖਰੀਦ ਏਜੰਸੀ ਦੁਆਰਾ ਕੀਤੀ ਗਈ ਹਰ ਖਰੀਦ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਇੱਕ ਚੰਗੀ ਤਰਾਂ ਪਰਿਭਾਸ਼ਿਤ ਵਿਧੀ ਹੈ। 

ਦੂਜੇ ਪਾਸੇ ਗੈਰ-ਰ ਨਿਯਮਿਤ ਮੰਡੀਆਂ ਬਿਨਾਂ ਕਿਸੇ ਬੁਨਿਆਦੀ ਢਾਂਚੇ, ਬਿਨਾਂ ਕਿਸੇ ਸੰਸਥਾਗਤ ਸਹਾਇਤਾ ਅਤੇ ਬਿਨਾਂ ਕਿਸੇ ਜਵਾਬਦੇਹੀ ਦੇ ਫਰਜ਼ੀ ਵਪਾਰਕ ਕੇਂਦਰਾਂ ਦੇ ਸਮਾਨ ਹਨ।ਪੰਜਾਬ ਵਿਧਾਨ ਸਭਾ ਕਿਸਾਨ ਹਿਤੈਸ਼ੀ ਨਿਯਮਿਤ ਮੰਡੀਆਂ (ਏ.ਪੀ.ਐਮ.ਸੀ. ਮੰਡੀਆਂ) ਨੂੰ ਯੋਜਨਾਬੱਧ ਢੰਗ ਨਾਲ ਖਤਮ ਕਰਕੇ ਵਪਾਰੀ ਪੱਖੀ ਗੈਰ- ਨਿਯਮਿਤ ਮੰਡੀਆਂ ਨਾਲ ਬਦਲਣ ਦੇ ਕੇਂਦਰ ਸਰਕਾਰ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੀ ਹੈ। ਪੰਜਾਬ ਵਿਧਾਨ ਸਭਾ ਵਪਾਰੀਆਂ ਅਤੇ ਕਾਰਪੋਰੇਸ਼ਨਾਂ ਨੂੰ ਮਾਰਕੀਟ ਫੀਸ, ਪੇਂਡੂ ਵਿਕਾਸ ਫੀਸ ਆਦਿ ਦਾ ਭੁਗਤਾਨ ਕੀਤੇ ਬਿਨਾਂ ਗੈਰ- ਨਿਯਮਿਤ ਮੰਡੀਆਂ ਤੋਂ ਖਰੀਦ ਕਰਨ ਦੀ ਇਜਾਜ਼ਤ ਦੇਣ ਅਤੇ ਇਸ ਤਰਾਂ ਨਿਯਮਿਤ ਮੰਡੀਆਂ ਦੇ ਮੁਕਾਬਲੇ ਗੈਰ-ਨਿਯਮਿਤ ਮੰਡੀਆਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਲਈ ਦਿੱਤੀਆਂ ਗਈਆਂ ਅਣਉਚਿਤ ਰਿਆਇਤਾਂ ’ਤੇ ਚਿੰਤਾ ਮਹਿਸੂਸ ਕਰਦੀ ਹੈ। ਇਸ ਨਾਲ ਵਪਾਰ ਏ.ਪੀ.ਐਮ.ਸੀ. ਮੰਡੀਆਂ ਤੋਂ ਨਿੱਜੀ ਮੰਡੀਆਂ ਵਿੱਚ ਤਬਦੀਲ ਹੋਵੇਗਾ ਅਤੇ ਰਾਜ ਸਰਕਾਰ ਨੂੰ ਵਿੱਤੀ ਨੁਕਸਾਨ ਹੋਣ ਦੇ ਨਾਲ-ਨਾਲ ਪੇਂਡੂ ਵਿਕਾਸ ’ਤੇ ਮਾੜਾ ਅਸਰ ਪਵੇਗਾ।ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕੇਂਦਰ ਸਰਕਾਰ ਨੂੰ ਯਾਦ ਦਿਵਾਉਂਦਾ ਹੈ ਕਿ 86 ਫੀਸਦੀ ਕਿਸਾਨਾਂ ਕੋਲ ਬਹੁਤ ਥੋੜੀ ਜ਼ਮੀਨ ਹੈ ਜੋ ਕਿ ਤਰਖਾਣ, ਜੁਲਾਹੇ, ਮਿਸਤਰੀ ਅਤੇ ਗੈਰ-ਹੁਨਰਮੰਦ ਮਜ਼ਦੂਰਾਂ ਵਰਗੇ ਪੇਂਡੂ ਕਾਮਿਆਂ ਨਾਲ ਮਿਲ ਕੇ ਪੇਂਡੂ ਆਰਥਿਕਤਾ ਦੀ ਰੀੜ ਦੀ ਹੱਡੀ ਬਣਦੇ ਹਨ। ਕੇਂਦਰ ਸਰਕਾਰ ਇਨਾਂ ਵਿਵਾਦਪੂਰਨ ਕਾਨੂੰਨਾਂ ਰਾਹੀਂ ਉਨਾਂ ਦੀਆਂ ਜ਼ਮੀਨਾਂ ਅਤੇ ਕਿੱਤੇ ਨੂੰ ਖੋਹ ਕੇ ਉਨਾਂ ਨੂੰ ਕਾਰਪੋਰੇਟਾਂ ਦੇ ਰਹਿਮੋ-ਕਰਮ ’ਤੇ ਛੱਡਣ ਦਾ ਰਾਹ ਪੱਧਰਾ ਕਰ ਰਹੀ ਹੈ।ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਸੰਸਦ ਵਿੱਚ ਇੱਕ ਵਿਸ਼ੇਸ਼ ਕਾਨੂੰਨ ਬਣਾਉਣ ਦੀ ਮੰਗ ਕਰਦਾ ਹੈ ਜੋ ਕਿ ਸੀਮਾਂਤ ਅਤੇ ਛੋਟੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇ ਤਾਂ ਜੋ ਉਨਾਂ ਨੂੰ ਕਾਰਪੋਰੇਟ ਦੁਆਰਾ ਹੋਣ ਵਾਲੇ ਸ਼ੋਸ਼ਣ ਤੋਂ ਬਚਾਇਆ ਜਾ ਸਕੇ ਜੋ ਵਾਢੀ ਦੇ ਸੀਜ਼ਨ ਦੌਰਾਨ ਐਮ.ਐਸ.ਪੀ. ਤੋਂ ਘੱਟ ਕੀਮਤ ’ਤੇ ਉਪਜ ਦੀ ਖਰੀਦ ਕਰ ਸਕਦੇ ਹਨ ਅਤੇ ਇਸਨੂੰ ਭੰਡਾਰ ਕਰਕੇ ਖਪਤਕਾਰਾਂ ਨੂੰ ਉੱਚ ਕੀਮਤਾਂ ’ਤੇ ਵੇਚ ਸਕਦੇ ਹਨ।ਸੁਝਾਏ ਗਏ ਵਿਸ਼ੇਸ਼ ਕਾਨੂੰਨ ਵਿੱਚ ਕਿਸਾਨਾਂ ਨੂੰ ਕਾਨੂੰਨੀ ਗਾਰੰਟੀ ਪ੍ਰਦਾਨ ਕਰਨੀ ਚਾਹੀਦੀ ਹੈ ਕਿ ਉਨਾਂ ਦੀ ਉਪਜ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਅਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਖੇਤੀ ਉਪਜ ਦੀ ਖਰੀਦ ਕਰਨਾ ਅਪਰਾਧ ਹੋਵੇਗਾ। ਪੰਜਾਬ ਵਿਧਾਨ ਸਭਾ ਮੰਗ ਕਰਦੀ ਹੈ ਕਿ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਵਿਆਪਕ ਲਾਗਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਜਾਣਾ ਚਾਹੀਦਾ ਹੈ।   

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD