Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬੀ ਭਾਸ਼ਾ ਨਾਲ ਸੰਬੰਧਤ ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪਾਸ

ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੀ ਵਚਨਬੱਧਤਾ ਦੁਹਰਾਈ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Pargat Singh

Web Admin

Web Admin

5 Dariya News

ਚੰਡੀਗੜ੍ਹ , 11 Nov 2021

Last updated on: Nov 11, 2021, 00:00 IST

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021 ’ ਪਾਸ ਕੀਤਾ ਗਿਆ।ਇਸ ਕਦਮ ਨਾਲ ਜੁਰਮਾਨਾ ਰਾਸੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ। ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।ਦੂਜਾ ਬਿੱਲ ਪੰਜਾਬ ਰਾਜ ਭਾਸਾ (ਸੋਧਨਾ) ਬਿੱਲ-2021 ਪਾਸ ਕੀਤਾ ਗਿਆ ਜਿਸ ਤਹਿਤ ਦਫਤਰੀ ਕੰਮਕਾਜ ਪੰਜਾਬੀ ਭਾਸਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਜਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ ਸਮਰੱਥ ਅਥਾਰਟੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀਆਂ ਸਿਫਾਰਸ਼ਾਂ ਅਨੁਸਾਰ ਪੰਜ ਸੌ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ। ਦੂਜੀ ਵਾਰ ਉਲੰਘਣਾ ਕਰਨ ਉਤੇ ਅਜਿਹਾ ਜੁਰਮਾਨਾ ਦੋ ਹਜਾਰ ਰੁਪਏ ਅਤੇ ਤੀਜੀ ਵਾਰ ਕਰਨ ਉਤੇ ਅਜਿਹਾ ਜੁਰਮਾਨਾ ਪੰਜ ਹਜਾਰ ਰੁਪਏ ਤੱਕ ਕੀਤਾ ਜਾ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਵਿੱਚੋਂ ਸਬੰਧਤ ਵੰਡ ਤੇ ਖਰਚਣ ਅਧਿਕਾਰੀ ਵਲੋਂ ਵਸੂਲ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਦੀ ਪੰਜਾਬੀ ਮਾਤ ਭਾਸਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਿੱਥੇ ਸੂਬੇ ਵਿੱਚ ਸਾਰੇ ਸਕੂਲਾਂ ਵਿੱਚ ਦਸਵੀਂ ਤੱਕ ਪੰਜਾਬੀ ਵਿਸਾ ਪੜਾਉਣਾ ਲਾਜਮੀ ਹੋਵੇਗਾ ਉੱਥੇ ਸੂਬੇ ਵਿੱਚ ਸਾਰੇ ਬੋਰਡਾਂ ਉੱਪਰ ਸਭ ਤੋਂ ਉੱਪਰ ਪੰਜਾਬੀ ਭਾਸਾ ਲਿਖਣੀ ਯਕੀਨੀ ਬਣਾਈ ਜਾਵੇਗੀ।ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਜਿਸ ਨੂੰ ਪ੍ਰਫੁੱਲਿਤ ਕਰਨ ਲਈ ਅਸੀਂ ਹਰ ਸੰਭਵ ਉਪਰਾਲੇ ਕਰ ਰਹੇ ਹਨ। ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ 23 ਵਿੱਚੋਂ 21 ਜਿਿਲਆਂ ਵਿੱਚ ਜਲਿਾ ਭਾਸਾ ਅਫਸਰ ਦੀਆਂ ਅਸਾਮੀਆਂ ਖਾਲੀ ਸਨ ਜਿਨਾਂ ਨੂੰ ਆਉਂਦੇ ਦਿਨਾਂ ਵਿੱਚ ਭਰਿਆ ਜਾ ਰਿਹਾ ਹੈ। ਇਸੇ ਤਰਾਂ ਰਾਜ ਭਾਸਾ ਐਕਟ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਬੋਰਡ ਜਾਂ ਕਮੇਟੀ ਬਣੇਗੀ। ਇਸੇ ਤਰਜ ਉਤੇ ਜਲਿਾ ਪੱਧਰ ਉਤੇ ਵੀ ਕਮੇਟੀਆਂ ਬਣਨਗੀਆਂ ਜੋ ਪੰਜਾਬੀ ਭਾਸਾ ਸਬੰਧੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣਗੀਆਂ।ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਯੂਨੀਵਰਸਿਟੀ ਦੇ ਬਿੱਲ ਪੇਸ਼ ਕਰਨ ਸਮੇਂ ਵਿਧਾਇਕ ਕੰਵਰ ਸੰਧੂ ਵੱਲੋਂ ਪ੍ਰਗਟਾਏ ਤੌਖਲਿਆਂ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਉੱਚ ਸਿੱਖਿਆ ਖੇਤਰ ਵਿੱਚ ਬਿਹਤਰ ਨਤੀਜਿਆਂ ਲਈ ਮਾਹਿਰਾਂ ਦੀ ਕਮੇਟੀ ਬਣਾ ਰਹੀ ਹੈ ਜਿਸ ਵਿੱਚ ਅਕਾਦਮਿਕ ਮਾਹਿਰ ਤੇ ਸਿੱਖਿਆ ਸਾਸ਼ਤਰੀ ਹੀ ਹੋਣਗੇ। ਇਹ ਕਮੇਟੀ ਸਿੱਖਿਆ ਸੁਧਾਰਾਂ ਨੂੰ ਜਮੀਨੀ ਪੱਧਰ ਉਤੇ ਲਾਗੂ ਕਰਨ ਲਈ ਆਪਣੇ ਸੁਝਾਅ ਦੇਵੇਗੀ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਮਨੁੱਖੀ ਸਰੋਤਾਂ ਦੀ ਸਹੀ ਵਰਤੋਂ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ।    

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Pargat Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD