Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਦਿੱਤਾ ਜਾ ਰਿਹੈ ਲਾਭ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Nov 2021

Last updated on: Nov 12, 2021, 00:00 IST

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸੂਬੇ ਦਾ ਕੋਈ ਵੀ ਯੋਗ ਲਾਭਪਾਤਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਲੈਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਕੈਂਪਾਂ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਕੀਮਾਂ ਦਾ ਲਾਭ ਲੈਣ ਲਈ ਫਾਰਮ ਵੀ ਭਰਵਾਏ ਜਾਂਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਵੀ ਮੌਜੂਦ ਸਨ।ਵਿਧਾਇਕ ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਫੈਸਲੇ ਇਤਿਹਾਸਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜਾਨਾਂ ਲੋਕ ਹਿੱਤ ਵਿੱਚ ਅਹਿਮ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸਰਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਸਮੇਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਨਿਆਂਇਕ ਖੇਤਰ ਦੀਆਂ ਸਕੀਮਾਂ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿਥੇ ਪਹਿਲਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਉਥੇ ਹੀ ਬਿਜਲੀ ਸਮਝੌਤੇ ਰੱਦ ਕਰਨ ਨਾਲ ਲੋਕਾਂ ਨੂੰ ਅਰਥਿਕ ਪੱਖੋਂ ਵੱਡੀ ਰਾਹਤ ਪ੍ਰਦਾਨ ਕੀਤੀ ਜਾਵੇਗੀ ਜਿਸ ਦਾ ਬਹੁ ਗਿਣਤੀ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਇਨ੍ਹਾਂ ਵਿਸ਼ੇਸ਼ ਜਾਗਰੂਕਤਾ ਕੈਂਪਾਂ ਰਾਹੀਂ ਸਰਕਾਰ ਦੀਆਂ ਵੱਖ-ਵੱਖ ਪੈਨਸ਼ਨ ਸਕੀਮਾਂ, ਲੇਬਰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਬੱਚਿਆਂ ਦੀਆਂ ਸਕਾਲਰਸਿ਼ਪ ਸਕੀਮਾਂ, ਸਵੈ ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ ਸਮੇਤ ਅਨੇਕਾਂ ਸਕੀਮਾਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਵਧੇਗੀ ਅਤੇ ਇਨ੍ਹਾਂ ਕੈਂਪਾਂ ਰਾਹੀਂ ਹੇਠਲੇ ਪੱਧਰ ਤੱਕ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇਗਾ।ਇਸ ਮੌਕੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਅਤੇ ਪੀ.ਆਰ.ਡੀ.ਸੀ. ਦੇ ਡਾਇਰੈਕਟਰ ਸ਼੍ਰੀ ਸੁਭਾਸ਼ ਸੂਦ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ,ਕੌਂਸਲਰ ਸ਼੍ਰੀ ਜਗਜੀਤ ਕੋਕੀ, ਸ਼੍ਰੀ ਪਰਮਵੀਰ ਸਿੰਘ ਟਿਵਾਣਾ, ਲੇਬਰ ਇੰਸਪੈਕਟਰ ਸ਼੍ਰੀਮਤੀ ਪਵਨੀਤ ਕੌਰ, ਸ਼੍ਰੀ ਹਰਭਜਨ ਸਿੰਘ ਜੱਲੋਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD