Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਘਰ ਘਰ ਜਾ ਕੇ ਲਗਾਈ ਜਾਏਗੀ ਕੋਵਿਡ ਵੈਕਸੀਨੇਸ਼ਨ- ਸਿਹਤ ਵਿਭਾਗ ਵੱਲੋਂ "ਹਰ ਘਰ ਦਸਤਕ" ਮੁਹਿੰਮ ਸ਼ੁਰੂ

ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਲਗਣਗੇ ਮੈਗਾ ਵੈਕਸੀਨੇਸ਼ਨ ਕੈਂਪ

Civil Surgeon Kapurthala

Web Admin

Web Admin

5 Dariya News

ਕਪੂਰਥਲਾ , 12 Nov 2021

Last updated on: Nov 12, 2021, 00:00 IST

ਕੋਵਿਡ 19 ਟੀਕਾਕਰਨ ਮੁਹਿੰਮ ਦੇ ਤਹਿਤ 100 ਫੀਸਦੀ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ " ਹਰ ਘਰ ਦਸਤਕ" ਮੁਹਿੰਮ ਚਲਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ 30 ਨਵੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਜਿਲੇ ਦੇ 618 ਪਿੰਡਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਡੋਰ ਟੂ ਡੋਰ ਮੁਹਿੰਮ ਦੇ ਤਹਿਤ ਕੋਵਿਡ ਵੈਕਸੀਨੇਸ਼ਨ ਦੀ ਡੋਜ ਲਗਾਈ ਜਾਏਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਕੋਵਿਡ ਤੋਂ ਵੈਕਸੀਨੇਸ਼ਨ ਦੇ ਜਰੀਏ ਲੋਕਾਂ ਦਾ ਬਚਾਅ ਕਰਨਾ ਹੈ।ਸਿਵਲ ਸਰਜਨ ਕਪੂਰਥਲਾ ਡਾ.ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਜਿਲੇ ਦੇ 618 ਪਿੰਡਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਹਰ ਰੋਜ 14000 ਟੀਕੇ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। 30 ਨਵੰਬਰ ਤੱਕ 2 ਲੱਖ ਲੋਕਾਂ ਨੂੰ ਵੈਕਸੀਨੇਸ਼ਨ ਦੀ ਡੋਜ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਬੰਧੀ ਆਸ਼ਾ ਵਰਕਰਾਂ ਵੱਲੋਂ ਸਰਵੇ ਕਰਵਾਇਆ ਜਾ ਰਿਹਾ ਹੈ ਤੇ ਜਿਨ੍ਹਾਂ ਨੂੰ ਵੈਕਸੀਨੇਸ਼ਨ ਨਹੀਂ ਲੱਗੀ ਹੈ ਉਨ੍ਹਾਂ ਨੂੰ ਵੈਕਸੀਨ ਲਗਾਈ ਜਾਏਗੀ।ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਅਪੋ ਆਪਣੇ ਏਰੀਆ ਵਿਚ ਇਸ ਮੁਹਿੰਮ ਨੂੰ ਸਫਲ ਕਰਨ ।

ਪ੍ਰਚਾਰ ਟੋਲੀ ਕਰੇਗੀ ਕੋਵਿਡ ਵੈਕਸੀਨੇਸ਼ਨ ਪ੍ਰਤੀ ਜਾਗਰੂਕ

ਜਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਮਲਟੀਪਲ ਹੈਲਥ ਟੀਮਾਂ ਬਣਾਈਆਂ ਗਈਆਂ ਹਨ ਜਿਸ ਤਹਿਤ ਵੈਕਸੀਨੇਸ਼ਨ ਟੋਲੀਆ ਵੱਲੋਂ ਕੋਵਿਡ ਟੀਕਾਕਰਣ ਅਤੇ ਪ੍ਰਚਾਰ ਟੋਲੀਆਂ ਵੱਲੋਂ ਕੋਵਿਡ ਵੈਕਸੀਨੇਸ਼ਨ ਦੀ ਮੱਹਤਾ ਅਤੇ ਕੋਵਿਡ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਏਗਾ ਅਤੇ ਵੈਕਸੀਨੇਸ਼ਨ ਲਈ ਮੋਟੀਵੇਟ ਕੀਤਾ ਜਾਏਗਾ। ਜਿਕਰਯੋਗ ਹੈ ਕਿ ਇਸ ਸੰਬੰਧ ਵਿਚ ਸਿਵਲ ਸਰਜਨ ਵੱਲੋਂ ਆਸ਼ਾ ਵਰਕਰਾਂ ਦੀ ਇੱਕ ਮੀਟਿੰਗ ਵੀ ਲਈ ਗਈ ਜਿਸ ਵਿਚ ਜਿਲਾ ਟੀਕਾਕਰਨ ਅਫਸਰ ਡਾ.ਰਣਦੀਪ ਸਿੰਘ ਅਤੇ ਡਾ. ਸੰਦੀਪ ਧਵਨ ਵੱਲੋਂ ਇਸ ਮੁਹਿੰਮ ਨੂੰ ਸਫਲ ਕਰਨ ਲਈ ਕਿਹਾ ਗਿਆ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪ੍ਰੇਰਿਆ ਗਿਆ।

ਹਫਤੇ ਚ ਤਿੰਨ ਦਿਨ ਮੈਗਾ ਵੈਕਸੀਨੇਸ਼ਨ ਕੈਂਪ

ਸਿਵਲ ਸਰਜਨ ਡਾ.ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਦੀ ਵੱਧ ਤੋਂ ਵੱਧ ਕਵਰੇਜ ਲਈ ਹਫਤੇ ਵਿਚ ਤਿੰਨ ਵਾਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਮੈਗਾ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ ਕਿ ਇਨ੍ਹਾਂ ਮੈਗਾ ਵੈਕਸੀਨੇਸ਼ਨ ਕੈਂਪਾਂ ਲਈ ਜਿਲੇ ਵਿਚ ਕੁੱਲ 114 ਵੈਕਸੀਨੇਸ਼ਨ ਸਾਈਟਾਂ ਬਣਾਈਆਂ ਗਈਆਂ ਹਨ।

ਵੈਕਸੀਨੇਸ਼ਨ ਜਾਗਰੂਕਤਾ ਰੈਲੀ ਕੱਢੀ

ਹਰ ਘਰ ਦਸਤਕ ਮੁਹਿੰਮ ਦੇ ਤਹਿਤ ਸਿਵਲ ਸਰਜਨ ਡਾ.ਗੁਰਿੰਦਰ ਬੀਰ ਕੌਰ ਦੀ ਅਗਵਾਈ ਹੇਠ ਵੈਕਸੀਨੇਸ਼ਨ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਤੇ ਜਿਲਾ ਸਿਹਤ ਅਫਸਰ ਡਾ.ਕੁਲਜੀਤ ਸਿੰਘ, ਜਿਲਾ ਟੀਕਾਕਰਨ ਅਫਸਰ ਡਾ.ਰਣਦੀਪ ਸਿੰਘ, ਡਾ.ਰਾਜੀਵ ਭਗਤ, ਡਾ.ਨਵਪ੍ਰੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਬਲਜਿੰਦਰ ਕੌਰ, ਰਵਿੰਦਰ ਜੱਸਲ ਵੀ ਹਾਜਰ ਸਨ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD