Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਪਲੇਸਮੈਂਟ ਕੈਂਪ ਦੌਰਾਨ 9 ਕੰਪਨੀਆਂ ਵੱਲੋਂ 68 ਨੌਜਵਾਨਾਂ ਦੀ ਕੀਤੀ ਗਈ ਚੋਣ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤਾ ਕੈਂਪ ਦਾ ਉਦਘਾਟਨ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 12 Nov 2021

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਅੱਜ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 9 ਕੰਪਨੀਆਂ ਵੱਲੋਂ 68 ਨੌਜਵਾਨਾਂ ਦੀ ਚੋਣ ਕੀਤੀ ਗਈ।ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕੈਂਪ ਦਾ ਉਦਘਾਟਨ ਕੀਤਾ।ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਕੁੱਲ 9 ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ, 180 ਉਮੀਦਵਾਰਾਂ ਵੱਲੋਂ ਕੈਂਪ 'ਚ ਹਿੱਸਾ ਲਿਆ ਗਿਆ, ਮਾਹਿਰਾਂ ਦੇ ਪੈਨਲ ਵੱਲੋਂ 142 ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਇੰਟਰਵਿਊ ਤੋਂ ਬਾਅਦ 68 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਕੋਕਾ ਕੋਲਾ, ਐਸ.ਬੀ.ਆਈ. ਬੈਂਕ, ਪੁਖਰਾਜ ਹੈਲਥ ਕੇਅਰ, ਜੀ.ਟੀ.ਬੀ. ਇੰਜੀਨੀਅਰ, ਕੋਟਕ ਇੰਸ਼ੋਰੈਂਸ, ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਪਰਸ਼ੋਤਮ ਐਸੋਸੀਏਟਸ, ਏਅਰਟੈਨ ਅਤੇ ਹੋਰਾਂ ਸਮੇਤ ਕਈ ਕੰਪਨੀਆਂ ਨੇ ਭਾਗ ਲਿਆ।ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਲਈ ਇੱਕ ਵਧੀਆ ਉਪਰਾਲਾ ਹੈ।ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਹਤਰ ਕਰੀਅਰ ਦੇ ਵਿਕਲਪਾਂ ਦੀ ਖੋਜ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ।ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਅਤੇ ਡਿਪਟੀ ਸੀ.ਈ.ਓ ਸ੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਅਸੀਂ ਹਰ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਿਊਰੋ ਪ੍ਰਤਾਪ ਚੌਕ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਲੇਸਮੈਂਟ ਕੈਂਪ ਲਗਾਉਂਦੇ ਹਾਂ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD