Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ

ਵਿਧਾਇਕ ਲਾਡੀ ਸਮੇਤ ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

Balwinder Singh Laddi, Punjab Pradesh Congress Committee, Congress, Punjab Congress

Web Admin

Web Admin

5 Dariya News

ਘੁਮਾਣ/ਬਟਾਲਾ , 13 Nov 2021

ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੁ-ਘਰ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਸ੍ਰੀ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ। ਵਿਧਾਇਕ ਲਾਡੀ ਨੇ ਕਿਹਾ ਕਿ ਘੁਮਾਣ ਦੀ ਧਰਤੀ ਬਹੁਤ ਭਾਗਾਂ ਵਾਲੀ ਹੈ ਜਿਥੇ ਭਗਤ ਸ੍ਰੀ ਨਾਮਦੇਵ ਜੀ ਨੇ ਆਪਣੇ ਜੀਵਨ ਦੇ ਅੰਤਲੇ 18 ਸਾਲ ਬਤੀਤ ਕੀਤੇ ਅਤੇ ਇਥੇ ਹੀ ਉਹ ਜੋਤੀ-ਜੋਤ ਸਮਾਏ। ਉਨ੍ਹਾਂ ਕਿਹਾ ਕਿ ਇਸ ਪਾਵਨ ਨਗਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਯਤਨ ਲਗਾਤਾਰ ਜਾਰੀ ਹਨ ਅਤੇ ਇਥੇ ਕਰੀਬ 19 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੀਵਰੇਜ ਦੇ ਪ੍ਰੋਜੈਕਟ ਉੱਪਰ ਕੰਮ ਚੱਲ ਰਿਹਾ ਹੈ ਜੋ ਕਿ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਘੁਮਾਣ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲਿਸ ਥਾਣੇ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਲੱਗਭਗ ਤਿਆਰ ਹੈ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਘੁਮਾਣ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਦਾ ਸਨਮਾਨ ਕੀਤਾ ਗਿਆ।  ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਨਾਮਦੇਵ ਦਰਬਾਰ ਤੋਂ ਸ਼ੁਰੂ ਹੋਇਆ ਜੋ ਨਗਰ ਘੁਮਾਣ ਦੇ ਅੰਦਰ ਦੀ ਹੁੰਦਾ ਹੋਇਆ ਡੇਰਾ ਬਾਬਾ ਜੈਮਲ ਸਿੰਘ, ਅੱਡਾ ਚੌਂਕ ਘੁਮਾਣ, ਸ਼ਹੀਦ ਬਾਬਾ ਫਿਰਨਾ ਜੀ ਅਤੇ ਨਗਰ ਘੁਮਾਣ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਸ਼ਾਮ ਨੂੰ ਸ੍ਰੀ ਨਾਮਦੇਵ ਦਰਬਾਰ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਭਗਤ ਨਾਮਦੇਵ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਅਤੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਸਿਖਾਏ ਗਏ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਆਪਣੀ ਹਾਜ਼ਰੀ ਭਰੀ।  ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ (ਰਜਿ:) ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਪ੍ਰਧਾਨ ਨਰਿੰਦਰ ਸਿੰਘ ਨਿੰਦੀ ਸਰਪੰਚ ਘੁਮਾਣ, ਜਰਨਲ ਸਕੱਤਰ ਸੁਖਜਿੰਦਰ ਸਿੰਘ ਲਾਲੀ, ਸਾਹਿਬ ਸਿੰਘ ਮੰਡ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸੰਤੋਖ ਸਿੰਘ ਬਾਵਾ, ਮੈਨੇਜਰ ਤਰਲੋਚਨ ਸਿੰਘ ਧਾਮੀ, ਸਰਬਜੀਤ ਸਿੰਘ ਬਾਵਾ, ਹਰਵਿੰਦਰ ਸਿੰਘ ਹੈਰੀ, ਮਾਸਟਰ ਜੋਗਿੰਦਰ ਸਿੰਘ, ਸਤਨਾਮ ਸਿੰਘ ਕਿਸ਼ਨਕੋਟ, ਸਰਪੰਚ ਨੰਦ ਸਿੰਘ ਮੰਢਿਆਲਾ ਆਦਿ ਵੀ ਹਾਜ਼ਰ ਸਨ। 

 

Tags: Balwinder Singh Laddi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD