Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸ਼ੇਰਪੁਰ ਚੌਂਕ ਤੋਂ ਜਲੰਧਰ ਬਾਈਪਾਸ ਤੱਕ ਦੀ ਸੜ੍ਹਕ ਦੇ ਕੰਮ ਦਾ ਕੀਤਾ ਉਦਘਾਟਨ

ਸ਼ੇਰਪੁਰ ਚੌਂਕ ਤੋਂ ਜਲੰਧਰ ਬਾਈਪਾਸ ਚੌਂਕ ਤੱਕ 11.64 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੀ ਮੁਰੰਮਤ ਦੇ ਨਾਲ ਸੁੰਦਰੀਕਰਨ ਲਈ ਗ੍ਰੀਨ ਬੈਲਟ ਵੀ ਕੀਤੀ ਜਾਵੇਗੀ ਵਿਕਸਤ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 13 Nov 2021

Last updated on: Nov 13, 2021, 00:00 IST

ਲੁਧਿਆਣਾ ਸ਼ਹਿਰ ਦੇ ਸੜ੍ਹਕੀ ਬੁਨਿਆਦੀ ਢਾਂਚੇ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸ਼ੇਰਪੁਰ ਚੌਂਕ ਤੋਂ ਜਲੰਧਰ ਬਾਈਪਾਸ ਚੌਂਕ (ਪੁਰਾਣਾ ਜੀ.ਟੀ. ਰੋਡ) ਤੱਕ 11.64 ਕਰੋੜ ਰੁਪਏ ਦੀ ਲਾਗਤ ਵਾਲੀ 7.5 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ ਦੇ ਨਾਲ ਗ੍ਰੀਨ ਬੈਲਟ ਵਿਕਸਤ ਕਰਨ ਦੇ ਕੰਮ ਦਾ ਉਦਘਾਟਨ ਕੀਤਾ।ਸ਼ੇਰਪੁਰ ਚੌਕ ਤੋਂ ਜਗਰਾਓਂ ਪੁਲ ਤੱਕ 3.16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦਿਆਂ ਸ੍ਰੀ ਆਸ਼ੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਨਿਗਮ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਇਸ ਪ੍ਰੋਜੈਕਟ ਦੇ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਇਸ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।ਉਨ੍ਹਾਂ ਕਿਹਾ ਕਿ ਪੂਰੇ 7.5 ਕਿਲੋਮੀਟਰ ਸੜਕ ਦੇ ਪ੍ਰੋਜੈਕਟ ਵਿੱਚ ਗ੍ਰੀਨ ਬੈਲਟ ਦਾ ਵਿਕਾਸ, ਹਰੀ ਘਾਹ ਤੇ ਪੌਦੇ, ਫੁੱਟਪਾਥਾਂ ਦਾ ਨਿਰਮਾਣ ਅਤੇ ਹੋਰ ਵੀ ਸ਼ਾਮਲ ਹਨ ਅਤੇ ਕਿਹਾ ਕਿ ਇਸ ਸੜਕ ਨੂੰ ਰਸਮੀ ਤੌਰ 'ਤੇ ਪੁਰਾਣੇ ਜੀ.ਟੀ. ਰੋਡ ਵਜੋਂ ਵੀ ਜਾਣਿਆ ਜਾਂਦਾ ਹੈ ਜਿਸ ਨੇ ਲੁਧਿਆਣਾ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦੇ ਬਾਕੀ ਰਹਿੰਦੇ ਹਿੱਸੇ ਦੇ ਟੈਂਡਰ ਅਲਾਟ ਹੋ ਚੁੱਕੇ ਹਨ ਅਤੇ ਜਲਦ ਹੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।ਸ੍ਰੀ ਆਸ਼ੂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਖੇਤਰਾਂ ਦੇ ਸੜਕੀ ਨੈਟਵਰਕ ਦੇ ਸੁਧਾਰ ਅਤੇ ਗ੍ਰੀਨ ਬੈਲਟ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਸੂਬੇ ਦੇ ਉਦਯੋਗਿਕ ਹੱਬ ਨੂੰ ਸਮਾਰਟ ਅਤੇ ਅਤਿ-ਆਧੁਨਿਕ ਸ਼ਹਿਰ ਵਿੱਚ ਬਦਲਣ ਲਈ ਮਿਸਾਲੀ ਫੈਸਲੇ ਲੈ ਰਹੀ ਹੈ।ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਕੌਂਸਲਰ ਸਵਰਨਦੀਪ ਸਿੰਘ ਚਾਹਲ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਸ.ਜਰਨੈਲ ਸਿੰਘ ਸ਼ਿਮਲਾਪੁਰੀ, ਸ. ਅਰਜੁਨ ਸਿੰਘ ਚੀਮਾ, ਸੋਨੂੰ ਡਿਕੋ ਅਤੇ ਹੋਰ ਹਾਜ਼ਰ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD