Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ

 

ਬ੍ਰਹਮ ਮਹਿੰਦਰਾ ਵੱਲੋਂ ਮਹਾਤਮਾ ਗਾਂਧੀ ਲਾਇਰਸ ਕੰਪਲੈਕਸ 'ਚ 10 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਨਵੀਨੀਕਰਨ ਦੇ ਕੰਮ ਦਾ ਉਦਘਾਟਨ

ਲੋਕਾਂ ਨੂੰ ਨਿਆਂ ਦਿਵਾਉਣ 'ਚ ਵਕੀਲ ਦਾ ਯੋਗਦਾਨ ਸ਼ਲਾਘਾਯੋਗ-ਬ੍ਰਹਮ ਮਹਿੰਦਰਾ

Brahm Mohindra, Punjab Pradesh Congress Committee, Congress, Punjab Congress

Web Admin

Web Admin

5 Dariya News

ਪਟਿਆਲਾ , 13 Nov 2021

Last updated on: Nov 13, 2021, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਤੇ ਸ਼ਿਕਾਇਤ ਨਿਵਾਰਣ ਮੰਤਰੀ ਬ੍ਰਹਮ ਮਹਿੰਦਰਾ ਨੇ ਇੱਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਮਹਾਤਮਾ ਗਾਂਧੀ ਲਾਇਰਸ ਕੰਪਲੈਕਸ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ ਨਾਲ ਕਰਵਾਏ ਗਏ ਨਵੀਨੀਕਰਨ ਤੇ ਮਜ਼ਬੂਤੀਕਰਨ ਦਾ ਉਦਘਾਟਨ ਕੀਤਾ।ਇੱਥੇ ਬਾਰ ਰੂਮ ਵਿਖੇ ਕਰਵਾਏ ਇੱਕ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ, ਖਾਸ ਕਰਕੇ ਸਮਾਜ ਦੇ ਗਰੀਬ ਤੇ ਲਤਾੜੇ ਹੋਏ ਲੋਕਾਂ ਨੂੰ ਅਦਾਲਤਾਂ 'ਚ ਨਿਆਂ ਦਿਵਾਉਣ ਵਿੱਚ ਵਕੀਲਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਵਕਾਲਤ ਦੇ ਪੇਸ਼ੇ ਨਾਲ ਉਨ੍ਹਾਂ ਦਾ ਨਿਜੀ ਰਿਸ਼ਤਾ ਹੈ, ਕਿਉਂਜੋ ਉਨ੍ਹਾਂ ਦੇ ਪਿਤਾ ਜੀ, ਸ੍ਰੀ ਐਮ.ਆਰ. ਮਹਿਦਰਾ, ਪਟਿਆਲਾ ਵਿਖੇ ਆਮਦਨ ਕਰ ਮਾਮਲਿਆਂ ਦੇ ਉੱਘੇ ਵਕੀਲ ਸਨ ਅਤੇ ਹੁਣ ਉਨ੍ਹਾਂ ਦੇ ਦੋਵੇਂ ਸਪੁੱਤਰ ਵੀ ਵਕਾਲਤ ਕਰ ਰਹੇ ਹਨ।ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਦੇ ਵਕੀਲਾਂ ਦੇ ਚੈਂਬਰਾਂ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰਕੇ ਆਪਣਾ ਫ਼ਰਜ਼ ਨਿਭਾਇਆ ਹੈ। 

ਉਨ੍ਹਾਂ ਨੇ ਇਸ ਮੌਕੇ ਲਾਇਰਸ ਬਾਰ ਰੂਮ ਦੇ ਅਤਿਆਧੁਨਿਕ ਢੰਗ ਨਾਲ ਨਵੀਨੀਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਹੋਰ ਦੇਣ ਦਾ ਐਲਾਨ ਕੀਤਾ।ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ ਘੁਮਾਣ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਸ੍ਰੀ ਮਹਿੰਦਰਾ ਨੇ ਪਟਿਆਲਾ ਜ਼ਿਲ੍ਹਾ ਕਚਿਹਰੀਆਂ ਵਿਖੇ ਮਹਾਤਮਾ ਗਾਂਧੀ ਲਾਇਰਸ ਕੰਪਲੈਕਸ ਦੇ ਨਵੀਨੀਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਭੇਜੀ ਸੀ, ਜਿਸ ਨਾਲ ਨਵੀਨੀਕਰਨ ਦੇ ਕੰਮ ਕਰਵਾਏ ਗਏ ਹਨ। ਸਮੁੱਚੀ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲਾਂ ਨੇ ਸ੍ਰੀ ਮਹਿੰਦਰਾ ਦਾ ਸਨਮਾਨ ਕਰਦਿਆਂ, ਪੰਜਾਬ ਸਰਕਾਰ, ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਵਿਸ਼ੇਸ਼ ਧੰਨਵਾਦ ਕੀਤਾ।ਇਸ ਦੌਰਾਨ ਸੀਨੀਅਰ ਐਡਵੋਕੇਟਸ ਕੁੰਦਨ ਸਿੰਘ ਨਾਗਰਾ, ਅਸ਼ੋਕ ਮਾਥੁਰ, ਜੀ.ਐਸ. ਰਾਏ, ਪਟਿਆਲਾ ਬਾਰ ਐਸੋਸੀਏਸ਼ਨ ਦੇ ਸਕੱਤਰ ਅਵਨੀਤ ਸਿੰਘ ਬਲਿੰਗ, ਵਾਈਸ ਪ੍ਰਧਾਨ ਦੀਪਕ ਮਦਾਨ, ਸੰਯੁਕਤ ਸਕੱਤਰ ਵਿਕਰਮ ਸਿੰਘ ਬਰਾੜ, ਖ਼ਜ਼ਾਨਚੀ ਉਮੇਸ਼ ਗੋਇਲ ਤੇ ਲਾਇਬਰੇਰੀ ਇੰਚਾਰਜ ਹਰਪ੍ਰੀਤ ਸਿੰਘ ਅਤੇ ਹੋਰ ਐਡਵੋਕੇਟਸ ਮੌਜੂਦ ਸਨ।

 

Tags: Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD