Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਬਾਵਾ ਅਤੇ ਕਾਂਗਰਸੀ ਵਰਕਰਾਂ ਨੇ ਘੋੜਾ ਗੱਡੀ ‘ਤੇ ਸਵਾਰ ਹੋ ਕੇ ਮੋਦੀ ਸਰਕਾਰ ਖਿਲਾਫ ਕੱਢਿਆ ਰੋਸ ਮਾਰਚ

ਪ੍ਰਧਾਨ ਮੰਤਰੀ ਮੋਦੀ ਦੀਆਂ ਤਸਵੀਰਾਂ ਸਾੜ ਕੇ ਗੁੱਸਾ ਜਾਹਰ ਕੀਤਾ, ਮੋਦੀ ਸਰਕਾਰ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ-- ਬਾਵਾ

Krishan Kumar Bawa, Punjab Pradesh Congress Committee, Congress, Punjab Congress, Pawan Diwan, Nirmal Singh Kaira, Protest, Agitation, Demonstration, Lina Taparia, Women Congress Ludhiana

Web Admin

Web Admin

5 Dariya News

ਲੁਧਿਆਣਾ , 13 Nov 2021

ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ 132ਵੀਂ ਜਨਮ ਸਤਾਬਦੀ ਅੱਜ ਇੱਥੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਰਸਨ ਕੁਮਾਰ ਬਾਵਾ ਦੀ ਅਗਵਾਈ ਹੇਠ ਸਥਾਨਕ ਜਗਰਾਓ ਪੁਲ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਮਨਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਸੰਦੀਪ ਸੰਧੂ, ਪੰਜਾਬ ਲਾਰਜ ਇੰਡਸਟਰੀਅਲ ਡੇਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ, ਮਹਿਲਾ ਕਾਂਗਰਸ ਲੁਧਿਆਣਾ ਸਹਿਰੀ ਦੀ ਪ੍ਰਧਾਨ ਲੀਨਾ ਟਪਾਰੀਆ, ਸਤਵਿੰਦਰ ਜਵੱਦੀ, ਦੀਪਕ ਹੰਸ, ਰੋਹਿਤ ਪਾਹਵਾ, ਰਵਿੰਦਰ ਵਰਮਾ,  ਰੇਸਮ ਸਿੰਘ ਸੱਗੂ ਨੇ ਸਮੂਲੀਅਤ ਕੀਤੀ।ਜਿੱਥੋਂ ਸ੍ਰੀ ਬਾਵਾ ਅਤੇ ਕਾਂਗਰਸੀ ਵਰਕਰਾਂ ਦੇ ਕਾਫਲੇ ਸਮੇਤ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਮੇਤ ਮਹਿੰਗਾਈ ਵਿਰੁੱਧ ਦੱਖਣੀ ਹਲਕੇ ਵੱਲ ਰੋਸ ਮਾਰਚ ਕਰਨ ਤੋਂ ਪਹਿਲਾਂ ਸਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ‘ਤੇ ਫੁੱਲ ਮਾਲਾਵਾਂ ਚੜਾ ਕੇ ਸਰਧਾਂਜਲੀ ਭੇਟ ਕੀਤੀ। ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਮੋਦੀ ਸਰਕਾਰ ਵਿਰੋਧੀ ਨਾਅਰੇ ਲਿਖੇ ਹੋਏ ਸਨ। ਜਿਸ ‘ਤੇ ਲਿਖਿਆ ਸੀ ਕਿ ਲਾਲ ਕਿਲੇ ਨੂੰ ਗਿਰਵੀ ਰੱਖਣ ਵਾਲੀ ਮੋਦੀ ਸਰਕਾਰ ਮੁਰਦਾਬਾਦ। ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਵਾਪਸ ਲਏ ਜਾਣ। ਕਾਂਗਰਸ ਵਰਕਰਾਂ ਨੇ ਦੱਖਣੀ ਹਲਕੇ ਦੇ ਲੋਹਾਰਾ ਇਲਾਕੇ ਵਿੱਚ ਮੋਦੀ ਸਰਕਾਰ ਦੀਆਂ ਤਸਵੀਰਾਂ ਸਾੜ ਕੇ ਗੁੱਸਾ ਜਾਹਰ ਕੀਤਾ।ਅਰਥੀ ਫੂਕ ਮੁਜਾਹਰੇ ਦੀ ਅਗਵਾਈ ਕਰ ਰਹੇ ਕਾਂਗਰਸੀ ਆਗੂ ਕਿ੍ਰਸਨ ਕੁਮਾਰ ਬਾਵਾ ਨੇ ਯੂਨਾਈਟਿਡ ਸਾਈਕਲ ਪਾਰਟਸ ਐਸੋਸੀਏਸ਼ਨ ਦੇ ਬਾਹਰ ਧਰਨੇ ’ਤੇ ਬੈਠੇ ਸਨਅਤਕਾਰਾਂ ਦੀਆਂ ਮੰਗਾਂ ਦੀ ਪੁਰਜੋਰ ਹਮਾਇਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਉਨਾਂ ਦੇ ਨਾਲ ਖੜੀ ਹੈ।ਬਾਵਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਭਾਰਤ ਨੂੰ ਵਿਕਾਸ ਪੱਖੋਂ ਉਸਾਰਦਿਆਂ ਪੰਜਾਬ ਨੂੰ ਭਾਖੜਾ ਡੈਮ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਿੱਤੀ। ਏਮਜ ਦੀ ਸਥਾਪਨਾ ਹਰ ਵਰਗ ਦੇ ਲੋਕਾਂ ਦੇ ਇਲਾਜ ਲਈ ਕੀਤੀ ਗਈ । ਜਦੋਂ ਕਿ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ ਨੂੰ ਵਿਕਾਊ ਕਰ ਦਿੱਤਾ ਹੈ। 

ਦੇਸ ਦੀ ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਹੈ ਕਿ ਮੋਦੀ ਸਰਕਾਰ ਰੇਲਵੇ, ਬੀ.ਐੱਸ.ਐੱਨ.ਐੱਲ., ਏਅਰਪੋਰਟ ਸਮੇਤ ਜਨਤਕ ਖੇਤਰ ਨੂੰ ਵੇਚਣ ‘ਤੇ ਤੁਲੀ ਹੋਈ ਹੈ, ਜਦਕਿ ਦੇਸ ਹਿਤੈਸੀ ਜਥੇਬੰਦੀਆਂ ਮੋਦੀ ਸਰਕਾਰ ਦੀਆਂ ਇਨਾਂ ਦੇਸ ਵਿਰੋਧੀ ਨੀਤੀਆਂ ਦਾ ਡਟਵਾਂ ਵਿਰੋਧ ਕਰ ਰਹੀਆਂ ਹਨ। ਉਨਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਦੇਸ ਦਾ ਅੰਨਦਾਤਾ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਡਟਿਆ ਹੋਇਆ ਹੈ। ਪਰ ਮੋਦੀ ਸਰਕਾਰ ਆਪਣੀ ਜਿੱਦ ‘ਤੇ ਅੜੀ ਹੋਈ ਹੈ।ਬਾਵਾ ਨੇ ਕਿਹਾ ਕਿ ਮੋਦੀ ਸਰਕਾਰ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਅੱਜ ਦੇਸ ਦਾ ਸਾਰਾ ਜਨਤਕ ਖੇਤਰ ਇਨਾਂ ਦੋ ਵੱਡੇ ਕਾਰੋਬਾਰੀਆਂ ਦੇ ਹਵਾਲੇ ਕਰਕੇ ਦੇਸ ਨੂੰ ਇੱਕ ਵਾਰ ਫਿਰ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ। ਜੋ ਕਿ ਚਿੰਤਾ ਦਾ ਵਿਸਾ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਵਿੱਚ ਮਹਿੰਗਾਈ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਆਮਦਨ ਦੇ ਸਾਧਨ ਸੀਮਤ ਰਹਿ ਗਏ ਹਨ ਜਦਕਿ ਮਹਿੰਗਾਈ ਬੇਲਗਾਮ ਹੋ ਗਈ ਹੈ। ਜਿਸ ਕਾਰਨ ਹਰ ਘਰ ਦਾ ਬਜਟ ਹਿੱਲ ਗਿਆ ਹੈ। ਉਨਾਂ ਕਿਹਾ ਕਿ ਦੇਸ ਭਰ ਦੇ ਲੋਕ ਅੱਜ ਵੀ ਡਾ: ਮਨਮੋਹਨ ਸਿੰਘ ਦੀ ਸਰਕਾਰ ਨੂੰ ਯਾਦ ਕਰਦੇ ਹਨ, ਜਿਨਾਂ ਨੇ ਆਪਣੀ ਸਿਆਣਪ ਨਾਲ ਭਾਰਤ ਨੂੰ ਸੰਕਟ ‘ਚੋਂ ਕੱਢ ਕੇ ਮਜਬੂਤ ਆਰਥਿਕਤਾ ਪ੍ਰਦਾਨ ਕੀਤੀ ਅਤੇ ਭਾਰਤ ਨੂੰ ਵਿਸਵ ਦੇ ਵੱਡੇ ਦੇਸਾਂ ਦੀ ਕਤਾਰ ‘ਚ ਖੜਾ ਕੀਤਾ। ਜਦੋਂ ਕਿ ਅੱਜ ਦੇਸ ਭਰ ਦੇ ਲੋਕ ਮੋਦੀ ਸਰਕਾਰ ਨੂੰ ਚਲਾਉਣ ਲਈ 2024 ਦੀਆਂ ਚੋਣਾਂ ਦਾ ਇੰਤਜਾਰ ਕਰ ਰਹੇ ਹਨ। ਇਸ ਰੋਸ ਮਾਰਚ ਵਿੱਚ ਗੁਲਜਿੰਦਰ ਸਿੰਘ ਲੋਹਾਰਾ, ਬਲਜੀਤ ਮਾਲੜਾ, ਸਤਵਿੰਦਰ ਜਵੱਦੀ, ਦੀਪਕ ਹੰਸ, ਰੋਹਿਤ ਬਾਵਾ, ਰਵਿੰਦਰ ਵਰਮਾ, ਮਹਿਲਾ ਆਗੂ ਸੁਦੇਸ ਯਾਦਵ, ਪ੍ਰਵੀਨ ਸੂਦ, ਬਲਜਿੰਦਰ ਸਿੰਘ ਹੂੰਜਨ, ਅਮਿਤ ਬੇਰੀ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਜਗਦੇਵ, ਬਲਦੇਵ ਰਾਜ ਸਰਮਾਂ ਗੀਤਾ ਲੋਹਾਰਾ, ਸੰਨੀ ਖੀਵਾ, ਮਨੀ ਖੀਵਾ, ਸੰਤੋਖ ਸਿੰਘ, ਪਿ੍ਰੰ. ਸਰਮਾ, ਮੱਘਰ ਸਿੰਘ, ਮਨੋਹਰ ਸਿੰਘ ਗਿੱਲ, ਜਗਦੀਪ ਸਿੰਘ ਲੋਟੇ, ਰਾਮ ਸਿੰਘ, ਮੁਖਤਿਆਰ ਸਿੰਘ, ਬੀਬੀ ਗੁਰਮੀਤ ਕੌਰ, ਮਨਪ੍ਰੀਤ ਕੌਰ, ਵੀਰਪਾਲ, ਗੁਰਪ੍ਰੀਤ, ਪਾਲ ਸਿੰਘ, ਨਰਿੰਦਰਮਲਹੋਤਰਾ, ਕੁਲਵੰਤ ਸਿੰਘ ਢਿੱਲੋਂ, ਜਸਦੀਪ ਸਿੰਘ ਦੀਪਾ, ਗਗਨਦੀਪ ਬਾਵਾ, ਮਨੀ ਕੌਂਪਾ, ਸਰਬਜੋਤ, ਕਿਰਨ ਮਾਨ, ਵਰਮਾ ਕਪੂਰ, ਪਿ੍ਰੰਸ ਜੌਹਰ ਅਤੇ ਸੰਦੀਪ ਬਾਵਾ ਆਦਿ ਸ਼ਾਮਿਲ ਹੋਏ। 

 

Tags: Krishan Kumar Bawa , Punjab Pradesh Congress Committee , Congress , Punjab Congress , Pawan Diwan , Nirmal Singh Kaira , Protest , Agitation , Demonstration , Lina Taparia , Women Congress Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD