Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਰਤ ਭੂਸ਼ਣ ਆਸ਼ੂ ਵੱਲੋ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਖਿਡਾਰੀਆਂ ਨੂੰ ਪ੍ਰੈਕਟਿਸ ਵਿਕਟ ਕ੍ਰਿਕਟ ਸੈਂਟਰ ਕੀਤਾ ਸਮਰਪਿਤ

ਪੰਜਾਬ ਸਰਕਾਰ ਸਮਾਜ ਦੇ ਹਰ ਉਮਰ ਵਰਗ ਨੂੰ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, Punjab Cricket Association, Rajinder Gupta

Web Admin

Web Admin

5 Dariya News

ਲੁਧਿਆਣਾ , 14 Nov 2021

Last updated on: Nov 14, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਿੰਦਰ ਗੁਪਤਾ ਵੱਲੋਂ ਅੱਜ ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਖਿਡਾਰੀਆਂ ਨੂੰ ਪ੍ਰੈਕਟਿਸ ਵਿਕਟ ਕ੍ਰਿਕਟ ਸੈਂਟਰ ਸਮਰਪਿਤ ਕੀਤਾ। ਇਸ ਕ੍ਰਿਕਟ ਸੈਂਟਰ ਦਾ ਪ੍ਰਬੰਧਨ ਲੁਧਿਆਣਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਐਲ.ਡੀ.ਸੀ.ਏ.) ਦੁਆਰਾ ਕੀਤਾ ਜਾਵੇਗਾ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੁਧਿਆਣਾ ਵਿੱਚ ਗੁਰੂ ਨਾਨਕ ਸਟੇਡੀਅਮ ਵਿੱਚ ਨਵੇਂ ਐਥਲੈਟਿਕਸ ਸਿੰਥੈਟਿਕ ਟਰੈਕ ਸਮੇਤ ਸਾਰੇ ਮੌਜੂਦਾ ਖੇਡ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਇਨਡੋਰ ਸਵਿਮਿੰਗ ਪੂਲ ਦਾ ਕੰਮ ਵੀ ਜਲਦ ਹੀ ਸ਼ੁਰੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਰੱਖ ਬਾਗ ਵਿਖੇ ਇਨਡੋਰ ਸਵੀਮਿੰਗ ਪੂਲ ਸ਼ਹਿਰ ਵਾਸੀਆਂ ਦੀ ਚਿਰੌਕਣੀ ਮੰਗੀ ਰਹੀ ਹੈ ਅਤੇ ਜਲਦ ਹੀ ਇਸ 'ਤੇ ਵੀ ਕੰਮ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਹੋਰ ਖੇਡ ਬੁਨਿਆਦੀ ਢਾਂਚੇ ਦਾ ਵੀ ਨਵੀਨੀਕਰਣ ਕੀਤਾ ਜਾਵੇਗਾ ਜਿਸ ਵਿੱਚ ਸ਼ਾਸਤਰੀ ਹਾਲ, ਬਾਸਕਟਬਾਲ ਸਟੇਡੀਅਮ, ਟੇਬਲ ਟੈਨਿਸ ਸਟੇਡੀਅਮ, ਪੀ.ਏ.ਯੂ. ਵਿਖੇ ਹਾਕੀ ਐਸਟ੍ਰੋਟਰਫ਼ ਅਤੇ ਹੋਰ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਰੂਪ ਵਿੱਚ ਵਰਤੋਂ ਕਰਦਿਆਂ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਖੇਡ ਨੀਤੀ ਦੇਸ਼ ਵਿੱਚ ਸਭ ਤੋਂ ਵਧੀਆ ਹੈ ਜਿਸਦੇ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਇਨਾਮੀ ਰਾਸ਼ੀ ਵਧਾਉਣ 'ਤੇ ਵੀ }ੋਰ ਦਿੱਤਾ ਜਾਂਦਾ ਹੈ, ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣਾ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਂਮੈਂਟਾਂ ਲਈ ਚੈਂਪੀਅਨ ਤਿਆਰ ਕੀਤੇ ਜਾਂਦੇ ਹਨ।ਇਸ ਮੌਕੇ ਸ੍ਰੀ ਭਾਰਤ ਭੂਸ਼ਣ ਆਸ਼ੂ ਜੋ ਕਿ ਆਪ ਵੀ ਇੱਕ ਕ੍ਰਿਕਟ ਖਿਡਾਰੀ ਹਨ, ਨੇ ਵੀ ਕ੍ਰਿਕਟ ਪਿੱਚ 'ਤੇ ਕੁਝ ਬੇਹਤਰੀਨ ਸ਼ਾਟ ਖੇਡੇ.ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਿੰਦਰ ਗੁਪਤਾ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਸਥਾਨਕ ਕ੍ਰਿਕਟ ਗਤੀਵਿਧੀਆਂ ਦੀ ਨਿਗਰਾਨੀ ਕਰੇਗੀ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਇਸ ਕੇਂਦਰ ਦਾ ਲਾਭ ਲੈ ਸਕਣ।ਨਗਰ ਕੌਂਸਲਰ ਸ੍ਰੀ ਸੰਨੀ ਭੱਲਾ ਨੇ ਦੱਸਿਆ ਕਿ ਇਸ ਸੈਂਟਰ ਦਾ ਪ੍ਰਬੰਧ ਲੁਧਿਆਣਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਐਲ.ਡੀ.ਸੀ.ਏ.) ਵੱਲੋਂ ਕੀਤਾ ਜਾਵੇਗਾ।

ਇਸ ਮੌਕੇ ਐਲ.ਡੀ.ਸੀ.ਏ. ਦੇ ਪ੍ਰਧਾਨ ਸਤੀਸ਼ ਮੰਗਲ, ਜਨਰਲ ਸਕੱਤਰ 

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Punjab Cricket Association , Rajinder Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD