Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ, ਰਾਹੁਲ ਗਾਂਧੀ ਆਲੋਚਨਾ ਸਵੀਕਾਰਦੇ ਹਨ; ਮੁੱਦਾ ਉਠਾਉਣ 'ਤੇ ਮੈਨੂੰ ਮੁਲਾਕਾਤ ਲਈ ਦਿੰਦੇ ਹਨ ਜ਼ਿਆਦਾ ਸਮਾਂ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਜਲੰਧਰ , 14 Nov 2021

Last updated on: Nov 14, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।ਸ੍ਰੀ ਵੜਿੰਗ ਨੇ ਰਾਜ ਵਿਆਪੀ ਸੜਕ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅਗਲੇ ਸਾਲ 80 ਤੋਂ ਜ਼ਿਆਦਾ ਸੀਟਾਂ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਨਵਾਂ ਰਿਕਾਰਡ ਕਾਇਮ ਕਰਾਂਗੇ।"ਪਾਰਟੀ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਫੁੱਟ ਦੀਆਂ ਅਫ਼ਵਾਹਾਂ ਨੂੰ ਮੁੱਢੋਂ ਰੱਦ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਖੁੱਲ੍ਹੀ ਆਲੋਚਨਾ ਕਾਂਗਰਸ ਦੇ ਸਿਧਾਂਤ ਦਾ ਹਿੱਸਾ ਹੈ ਅਤੇ ਜਦੋਂ ਵੀ ਮੈਂ ਕੋਈ ਮੁੱਦਾ ਉਠਾਉਂਦਾ ਹਾਂ ਤਾਂ ਰਾਹੁਲ ਗਾਂਧੀ ਮੈਨੂੰ ਜ਼ਿਆਦਾ ਸਮਾਂ ਦਿੰਦੇ ਹਨ ਅਤੇ ਮੇਰੀ ਗੱਲ ਸੁਣਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੰਕਲਪ ਨੂੰ ਦੇਖ ਲਿਆ ਹੈ ਅਤੇ ਇੱਕ ਵਾਰ ਫਿਰ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇਣਗੇ।ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਛੇ ਹਫ਼ਤਿਆਂ ਦੌਰਾਨ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ ਮਾਲੀਏ ਵਿੱਚ ਰੋਜ਼ਾਨਾ 1 ਕਰੋੜ ਰੁਪਏ ਦਾ ਵਾਧਾ ਸਾਰੇ ਪੰਜਾਬੀਆਂ ਵਾਸਤੇ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੈ।

ਪੰਜਾਬ ਦੇ ਵਸੀਲਿਆਂ ਦੀ ਲੁੱਟ ਵਿੱਚ ਬਾਦਲਾਂ ਨਾਲ ਮਿਲੀਭੁਗਤ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ 6600 ਕਰੋੜ ਰੁਪਏ ਦੇ ਮਾਲੀਏ ਦੀ ਚੋਰੀ ਹੋਈ ਹੈ, ਜੋ ਸਾਡੇ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵਰਤੀ ਜਾਣੀ ਚਾਹੀਦੀ ਸੀ।ਸ਼੍ਰੀ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੇ ਮੁਖੀ ਵਜੋਂ ਕੈਪਟਨ ਅਮਰਿੰਦਰ ਇਸ ਗੜਬੜੀ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ।ਸ਼੍ਰੀ ਵੜਿੰਗ ਨੇ ਕਿਹਾ ਕਿ ਜੇਕਰ ਮੈਂ ਪਿਛਲੇ ਸਾਢੇ 14 ਸਾਲਾਂ ਤੋਂ ਰੋਜ਼ਾਨਾ 1 ਕਰੋੜ ਰੁਪਏ ਦੀ ਗਿਣਤੀ ਕਰਾਂ ਤਾਂ ਮੇਰੇ ਸੂਬੇ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਸੱਚ ਲਿਆਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਵੱਲੋਂ  ਪੁਰਾਣੀ ਕਿਸੇ ਵੀ ਗ਼ੈਰ-ਵਾਜਬ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।ਜਲੰਧਰ ਵਿੱਚ ਠੇਕੇ 'ਤੇ ਚੱਲ ਰਹੀਆਂ ਬੱਸਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਬਾਰੇ ਪੁੱਛੇ ਜਾਣ 'ਤੇ ਮੰਤਰੀ ਨੇ ਆਰ.ਟੀ.ਏ. ਨੂੰ ਇਸ ਦੀ ਜਾਂਚ ਕਰਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕਰਨ ਲਈ ਕਿਹਾ।ਪੰਜਾਬ ਦੇ ਹੱਕਾਂ ਪ੍ਰਤੀ ਦੋਗਲੇ ਸਟੈਂਡ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਦੇ ਕੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਆਗਿਆ ਨਾ ਦੇਣਾ ਕੇਜਰੀਵਾਲ ਦੇ ਅਸਲ ਰੰਗਾਂ ਅਤੇ ਬਾਦਲਾਂ ਨਾਲ ਉਸ ਦੀ ਮਿਲੀਭੁਗਤ ਨੂੰ ਬੇਪਰਦ ਕਰਦਾ ਹੈ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD