Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ 19 ਨਵੰਬਰ ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕੀਤਾ ਜਾਵੇਗਾ ਉਦਘਾਟਨ

ਅਜਿਹੇ ਦੁਰਲੱਭ ਮੌਕੇ ਜ਼ਿੰਦਗੀ ਵਿੱਚ ਇੱਕ ਵਾਰ ਹੀ ਆਉਂਦੇ: ਚਰਨਜੀਤ ਸਿੰਘ ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 14 Nov 2021

Last updated on: Nov 14, 2021, 00:00 IST

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 19 ਨਵੰਬਰ ਨੂੰ `ਦਾਸਤਾਨ-ਏ-ਸ਼ਹਾਦਤ` ਥੀਮ ਪਾਰਕ ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪਲ ਨੂੰ ਯਾਦਗਾਰ ਬਣਾਉਣ ਲਈ ਅੱਜ ਨਿੱਜੀ ਤੌਰ `ਤੇ ਸਮੁੱਚੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੈਰ ਸਪਾਟਾ, ਟਰਾਂਸਪੋਰਟ, ਸਥਾਨਕ ਸਰਕਾਰਾਂ, ਸੂਚਨਾ ਤੇ ਲੋਕ ਸੰਪਰਕ, ਸਿਹਤ ਅਤੇ ਪੁਲੀਸ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਸ਼ਾਨਾਮੱਤੇ ਅਤੀਤ ਨਾਲ ਜੋੜਨ ਲਈ ਇਹ ਇਤਿਹਾਸਕ ਪ੍ਰੋਜੈਕਟ ਇੱਕ ਪੁਲ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਦੁਰਲੱਭ ਮੌਕੇ ਜੀਵਨ ਵਿੱਚ ਇੱਕ ਵਾਰ ਆਉਂਦੇ ਹਨ, ਇਸ ਲਈ ਇਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਧਾਰਮਿਕ ਆਗੂਆਂ ਅਤੇ ਰਾਜਨੀਤਿਕ ਸ਼ਖਸੀਅਤਾਂ ਦੇ ਨਾਲ ਹੈਰੀਟੇਜ ਸਟਰੀਟ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।ਇਸ ਮੌਕੇ ਭੂਰੜੇ ਵਾਲਾ ਚੌਕ (ਨੇੜੇ ਦਾਣਾ ਮੰਡੀ) ਤੋਂ ਗੁਰਦੁਆਰਾ ਸਾਹਿਬ ਤੱਕ ਪੂਰੇ ਧਾਰਮਿਕ ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿਚ ਅੱਗੇ ਗੱਤਕਾ ਪਾਰਟੀਆਂ ਅਤੇ ਘੋੜੇ ਰਵਾਇਤੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੇ ਜੌਹਰ ਵਿਖਾਉਣਗੇ। 

ਇਸ ਸ਼ੋਭਾ ਯਾਤਰਾ ਵਿੱਚ ਬੈਂਡ, ਨਗਾਰੇ (ਢੋਲ), ਹਾਥੀ ਅਤੇ ਘੋੜੇ ਵੀ ਸ਼ਾਮਲ ਹੋਣਗੇ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 19 ਨਵੰਬਰ ਨੂੰ ਸਵੇਰੇ 9:30 ਵਜੇ ਥੀਮ ਪਾਰਕ ਵਿਖੇ ਪਾਏ ਜਾਣਗੇ।ਇਸ ਮੌਕੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਰਾਜਪਾਲ ਥੀਮ ਪਾਰਕ ਵਿਖੇ ਸ਼ਾਨਦਾਰ ਢੰਗ ਨਾਲ ਤਿਆਰ ਕੀਤੀਆਂ ਗੈਲਰੀਆਂ ਦਾ ਦੌਰਾ ਵੀ ਕਰਨਗੇ। ਕੁੱਲ 11 ਗੈਲਰੀਆਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਸਿੱਖ ਇਤਿਹਾਸ ਅਤੇ ਗੌਰਵਮਈ ਵਿਰਸੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨਗੀਆਂ ਅਤੇ ਇੱਥੇ ਦੀਆਂ ਪੇਸ਼ਕਾਰੀਆਂ ਦਰਸ਼ਕਾਂ ਨੂੰ ਇੱਕ ਸ਼ਾਨਦਾਰ ਅਨੁਭਵ ਦੇਣਗੀਆਂ ਅਤੇ ਉਨ੍ਹਾਂ ਨੂੰ ਉਸ ਯੁੱਗ ਵਿੱਚ ਲੈ ਜਾਣਗੀਆਂ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਇਸ ਮੌਕੇ ਉੱਘੇ ਸਿੱਖ ਆਗੂ ਅਤੇ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਰਹਿਣਗੀਆਂ।ਮੁੱਖ ਮੰਤਰੀ ਨੇ ਇੱਕ ਗੈਲਰੀ ਵਿੱਚ ਸਿੱਖ ਇਤਿਹਾਸ ਬਾਰੇ ਆਡੀਓ-ਵਿਜ਼ੂਅਲ ਪੇਸ਼ਕਾਰੀ ਵੀ ਦੇਖੀ।ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਐਲਈਡੀ ਸਕਰੀਨਾਂ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦਕਿ ਕਮਿਸ਼ਨਰ ਨਗਰ ਨਿਗਮ ਮੁਹਾਲੀ ਸ਼ਾਮ ਦੇ ਸਮਾਗਮ ਦੇ ਇੰਚਾਰਜ ਹੋਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD