Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਮੈਰਾਥਨ ਦੌੜ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਅਪੀਲ

Punjab Admin

Web Admin

Web Admin

5 Dariya News

ਐਸ.ਏ.ਐਸ. ਨਗਰ , 14 Nov 2021

Last updated on: Nov 14, 2021, 00:00 IST

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਬਾਲ ਦਿਵਸ ਮੌਕੇ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਨਾਅਰੇ ਨੂੰ ਲੈ ਕੇ ਪੂਰੇ ਜਿਲ੍ਹੇ ਅੰਦਰ ਸਵੀਪ ਪ੍ਰੋਜੈਕਟ ਤਹਿਤ ਰਿਲੇ ਦੌੜ ਆਯੋਜਿਤ ਕੀਤੀ ਗਈ। ਇਹ ਰਿਲੇ ਦੌੜ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਰਕਾਰੀ ਕਾਲਜ ਫੇਸ 6 ਮੋਹਾਲੀ  ਤੋਂ ਹਰੀ ਝੰਡੀ ਦਿਖਾ ਰਵਾਨਾ ਕੀਤੀ ਗਈ। ਇਸ ਰਿਲੇ ਦੌੜ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਸੰਦੇਸ਼ ਪਹੁੰਚਾਉਣਾ ਹੈ ਕਿ ਜਿੰਨਾਂ ਦੀ ਵੋਟ ਅਜੇ ਨਹੀਂ ਬਣੀ ਉਹ ਆਪਣੀ ਵੋਟ ਬਣਵਾਉਣ ਅਤੇ ਜਿੰਨਾਂ ਦੀ ਬਣੀ ਹੋਈ ਹੈ ਉਹ ਆਪਣੀ ਵੋਟ ਲਾਜ਼ਮੀ ਤੌਰ `ਤੇ ਪਾਉਣ।ਵਧੀਕ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਧੇਰੇ ਜਾਣਕਾਰੀ ਦਿੰਦਿਆ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਵਿਅਕਤੀ ਤੱਕ ਵੋਟ ਪਾਉਣ ਦੇ ਸੰਦੇਸ਼ ਨੂੰ ਪਹੰਚਾਉਣ ਲਈ ਰੈਲੀ ਆਯੋਜਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਤੇ ਨੌਜਵਾਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ 18 ਸਾਲ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਵੋਟ ਪਾਉਣੀ ਵੀ ਲਾਜ਼ਮੀ ਚਾਹੀਦੀ ਹੈ।

 ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ ਤੇ ਇਕ ਇਕ ਵੋਟ ਕੀਮਤੀ ਹੁੰਦੀ ਹੈ ਤੇ ਵੋਟ ਪਾਉਣ ਨਾਲ ਅਸੀਂ ਲੋਕਤੰਤਰ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ ਅਤੇ ਸਾਨੂੰ ਬਿਨਾਂ ਕਿਸੇ ਡਰ ਤੇ ਭੈਅ `ਤੇ ਆਪਣੀ ਮਰਜੀ ਅਨੁਸਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇਹ ਰਿਲੇਅ ਦੌੜ ਸਰਕਾਰੀ ਕਾਲਜ ਫੇਸ 6 ਮੋਹਾਲੀ ਤੋਂ  ਸ਼ੁਰੂ ਹੋ ਸ਼ਿਵਾਲਿਕ ਸਕੂਲ, ਫੇਜ਼ 6, ਐਸ.ਏ.ਐਸ ਨਗਰ , ਸ਼ਾਸ਼ਤਰੀ ਮਾਡਲ ਸੀ.ਸਕੈ. ਸਕੂਲ, ਫੇਜ਼-1, ਐਸ.ਏ.ਐਸ ਨਗਰ, ਗਿਆਨ ਜੋਤੀ ਸੀ.ਸੈ. ਸਕੂਲ, ਐਸ.ਏ.ਐਸ ਨਗਰ, ਖਾਲਸਾ ਕਾਲਜ, ਫੇਜ਼ 3ਏ, ਐਸ.ਏ.ਐਸ ਨਗਰ, ਸਰਕਾਰੀ ਸੀ.ਸੇ. ਸਕੂਲ, ਫੇਜ਼ 3 ਬੀ 1, ਐਸ.ਏ.ਐਸ ਨਗਰ, ਸੈਂਟ ਸੋਲਜਰ, ਫੇਜ਼-7, ਐਸ.ਏ.ਐਸ ਨਗਰ ਤੋਂ ਹੁੰਦੀ ਹੋਈ ਸੰਤ ਈਸ਼ਰ ਸਿੰਘ ਸੀ.ਸਕੈ. ਸਕੂਲ, ਫੇਜ਼-7, ਐਸ.ਏ.ਐਸ ਨਗਰ ਵਿਖੇ ਸਮਾਪਤ ਹੋਈ । ਇਸ ਦੌੜ ਵਿੱਚ ਲਗਭਗ 600 ਵਿਦਿਆਰਥੀਆਂ ਨੇ ਭਾਗ ਲਿਆ। ਦੌੜ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਵੀਪ ਟੀਮਾਂ ਨੇ ਇਸ ਮੌਕੇ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚ ਵੋਟ ਦੇ ਅਧਿਕਾਰ ਅਤੇ ਫਰਜਾਂ ਬਾਰੇ ਜਾਗਰੂਕਤਾ ਫੈਲਾਈ। ਸਾਰੇ ਪ੍ਰਤੀਯੋਗੀਆਂ ਨੇ ਪ੍ਰਣ ਕੀਤਾ ਕਿ ਉਹ ਲੋਕਤੰਤਰ ਦੇ ਜਸ਼ਨ ਵਿੱਚ ਵੱਧ ਚੜਕੇ ਹਿੱਸਾ ਲੈਣਗੇ।ਇਸ ਮੌਕੇ ਨੋਡਲ ਅਫ਼ਸਰ ਸਵੀਪ ਅਭੀਤੇਸ ਸੰਧੂ, ਚੋਣ ਤਹਿਸੀਲਦਾਰ ਸੰਜੇ ਕੁਮਾਰ ,ਚੌਣ ਕਾਨੂਗੋ ਸੁਰਿੰਦਰ ਕੁਮਾਰ ਅਤੇ ਜਗਤਾਰ ਸਿੰਘ ਵੀ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD