Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਰਧਾ ਦੇ ਫੁੱਲ ਭੇਟ ਕਰਕੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਕੀਤਾ ਯਾਦ

ਪੰਡਿਤ ਨਹਿਰੂ ਨੇ ਦੇਸ਼ ਦੀ ਮਜ਼ਬੂਤੀ ਵਾਸਤੇ ਕੰਮ ਕੀਤਾ; ਮੋਦੀ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ- ਪਵਨ ਦੀਵਾਨ

Pawan Dewan, Chairman, Punjab Large Industrial Development Board, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 14 Nov 2021

Last updated on: Nov 14, 2021, 00:00 IST

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 132ਵਾਂ ਜਨਮ ਦਿਵਸ ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਲੋਕਾਂ ਨੂੰ ਲੱਡੂ ਵੀ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਇਸ ਦੇਸ਼ ਦੀ ਨੀਂਹ ਰੱਖੀ ਸੀ। ਜਿਨ੍ਹਾਂ ਵੱਲੋਂ ਭਾਖੜਾ ਡੈਮ, ਪੀਏਯੂ ਵਰਗੇ ਸਥਾਨਾਂ ਦੀ ਨੀਂਹ ਰੱਖੀ ਗਈ। ਜਿਨ੍ਹਾਂ ਉਪਰ ਅੱਜ ਵੀ ਦੇਸ਼ ਨੂੰ ਮਾਣ ਹੈ। ਉੱਥੇ ਹੀ, ਉਨ੍ਹਾਂ ਨੇ ਮੌਜੂਦਾ ਨਰਿੰਦਰ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਕ ਪਾਸੇ ਪੰਡਿਤ ਜਵਾਹਰਲਾਲ ਨਹਿਰੂ ਨੇ ਦੇਸ਼ ਦੀ ਮਜ਼ਬੂਤੀ ਵਾਸਤੇ ਕੰਮ ਕੀਤਾ। ਜਦਕਿ ਦੂਜੇ ਪਾਸੇ ਨਰਿੰਦਰ ਮੋਦੀ ਸਰਕਾਰ ਵੱਲੋਂ ਆਏ ਦਿਨ ਦੇਸ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਭਾਜਪਾ ਸਰਕਾਰ ਰੇਲਵੇ ਸਟੇਸ਼ਨ, ਏਅਰਪੋਰਟ ਸਣੇ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਨਿੱਜੀ ਹੱਥਾਂ ਦੇ ਹਵਾਲੇ ਕਰਨ ਲੱਗੀ ਹੋਈ ਹੈ। ਇਥੋਂ ਤਕ ਕਿ ਇਨ੍ਹਾਂ ਨੇ ਏਅਰ ਇੰਡੀਆ ਨੂੰ ਵੀ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਹੈ।ਪਵਨ ਦੀਵਾਨ ਨੇ ਕਾਂਗਰਸੀ ਵਰਕਰਾਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੀ ਸੋਚ ਦਾ ਘਰ-ਘਰ ਪ੍ਰਸਾਰ ਕਰਨ ਲਈ ਅਪੀਲ ਕੀਤੀ, ਤਾਂ ਜੋ ਦੇਸ਼ ਇੱਕ ਇੱਕ ਵਾਰ ਫੇਰ ਤੋਂ ਤਰੱਕੀ ਦੇ ਰਾਹ ਤੇ ਤੁਰ ਸਕੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸਤਵਿੰਦਰ ਜਵੱਦੀ, ਇੰਦਰਜੀਤ ਕਪੂਰ, ਜਸਬੀਰ ਸਿੰਘ ਜੱਸਲ, ਵਿਵੇਕ ਮਾਗੋ, ਦੀਪਕ ਹੰਸ, ਰੋਹਿਤ ਪਾਹਵਾ, ਰਜਨੀਸ਼ ਚੋਪੜਾ, ਚਮਨ ਲਾਲ ਪੱਪੀ, ਦਿਨੇਸ਼ ਸਿੰਗਲਾ, ਚਰਨਜੀਤ ਸਿੰਘ, ਆਜ਼ਾਦ ਸ਼ਰਮਾ, ਅਨਿਲ ਕੁਮਾਰ, ਸੁਧੀਰ ਸਿਆਲ ਵੀ ਮੌਜੂਦ ਰਹੇ।

 

Tags: Pawan Dewan , Chairman , Punjab Large Industrial Development Board , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD