Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ-ਭਵਨ ਵੱਲ ਰੋਸ-ਮਾਰਚ ਲਈ ਬੀਕੇਯੂ-ਡਕੌਂਦਾ ਨੇ ਤਿਆਰੀਆਂ ਵਿੱਢੀਆਂ

26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚੇ ਦੀ ਇਤਿਹਾਸਕ ਹੋਵੇਗੀ ਪਹਿਲੀ ਵਰ੍ਹੇਗੰਢ : ਬੁਰਜ਼ਗਿੱਲ

Protest, Agitation, Demonstration, MSP, #FarmLaws, Farm Laws, #FarmerBills, Farmer Bills, #FarmersProtest, Farmers Protest, APMC, Farmer Protest, #FarmerProtest

Web Admin

Web Admin

5 Dariya News

ਬਰੇਟਾ (ਮਾਨਸਾ) , 14 Nov 2021

Last updated on: Nov 14, 2021, 00:00 IST

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ 26 ਨਵੰਬਰ ਨੂੰ ਦਿੱਲੀ ਦੇ ਕਿਸਾਨ-ਮੋਰਚੇ ਦੀ ਪਹਿਲੀ ਵਰ੍ਹੇਗੰਢ ਹੈ। ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਇਸ ਮੌਕੇ ਪੰਜਾਬ ਵਿੱਚੋਂ ਕਿਸਾਨ-ਜਥੇਬੰਦੀਆਂ ਵੱਡੀ ਗਿਣਤੀ ਵਿੱਚ ਦਿੱਲੀ ਮੋਰਚਿਆਂ 'ਚ ਸ਼ਮੂਲੀਅਤ ਕਰਨਗੇ। ਉਹਨਾਂ ਕਿਹਾ ਕਿ ਵੱਡੇ ਕਾਫਲੇ ਦਿੱਲੀ ਮੋਰਚਿਆਂ ਲਈ ਭੇਜਣ ਲਈ ਜਿਲ੍ਹਿਆਂ, ਬਲਾਕਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਕਰਨ, ਵਲੰਟੀਅਰਾਂ ਦੀਆਂ ਲਿਸਟਾਂ ਬਣਾਉਣ ਅਤੇ ਦੂਸਰੇ ਇੰਤਜਾਮਾਂ ਬਾਰੇ ਤਿਆਰੀਆਂ ਜਾਰੀ ਹਨ। ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ  ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸ਼ੈਸਨ ਦੌਰਾਨ ਹਰ ਰੋਜ਼ 500 ਕਿਸਾਨਾਂ ਦਾ ਜਥਾ ਸੰਸਦ ਮੂਹਰੇ ਰੋਸ ਪ੍ਰਦਰਸ਼ਨ ਲਈ ਜਾਇਆ ਕਰਨਗੇ। ਇਸ ਪ੍ਰੋਗਰਾਮ 'ਚ ਲਗਾਤਾਰ ਸ਼ਮੂਲੀਅਤ ਲਈ ਵਲੰਟੀਅਰਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਲਿਸਟਾਂ 'ਚ ਨਾਂਅ ਲਿਖਾਉਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਇਸੇ ਦੌਰਾਨ ਪੰਜਾਬ ਤੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਦੇ ਮੋਰਚਿਆਂ ਲਈ ਹਰ ਰੋਜ਼ ਰਵਾਨਾ ਹੋ ਰਹੇ ਹਨ। ਕਿਸਾਨ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਤੋਂ ਵਿਹਲੇ ਹੁੰਦਿਆਂ ਦਿੱਲੀ ਕੂਚ ਕਰ ਰਹੇ ਹਨ। ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮਾਨਸਾ, ਬਠਿੰਡਾ, ਬਰਨਾਲਾ, ਲੁਧਿਆਣਾ, ਮੁਹਾਲੀ, ਫਿਰੋਜ਼ਪੁਰ, ਕਪੂਰਥਲਾ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜਿਲ੍ਹਿਆਂਂ 'ਚ ਨੁੱਕੜ-ਮੀਟਿੰਗਾਂ ਦਾ ਦੌਰ ਜਾਰੀ ਹੈ।  

 

Tags: Protest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , APMC , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD