Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਰਾਜ ਕੁਮਾਰ ਵੇਰਕਾ ਵੱਲੋਂ ਸਵਰਗੀ ਜਵਾਹਰ ਲਾਲ ਨਹਿਰੂ ਨੂੰ ਸਰਧਾਂਜਲੀ

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਕੀਤੀ ਅਲੋਚਨਾ

Raj Kumar Verka, Congress, Punjab Congress, Dr. Raj Kumar Verka

5 Dariya News

ਅੰਮ੍ਰਿਤਸਰ , 14 Nov 2021

Last updated on: Nov 14, 2021, 00:00 IST

ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨਾਂ ਦੇ ਜਨਮ ਦਿਨ ਮੌਕੇ ਲਾਰੈਂਸ ਰੋਡ ਸਥਿਤ ਉਨਾਂ ਦੇ ਆਦਮ ਕੱਦ ਬੁੱਤ ਉਤੇ ਫੁੱਲ ਮਲਾਵਾਂ ਭੇਟ ਕਰਕੇ ਸਰਧਾਂਜਲੀ ਭੇਟ ਕਰਨ ਮਗਰੋਂ ਕੇਂਦਰ ਸਰਕਾਰ ਉਤੇ ਵਰਦਿਆਂ ਕੈਬਨਿਟ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਿੱਥੇ ਉਹ ਯੁੱਗ ਸੀ, ਜਦੋਂ ਸ੍ਰੀ ਨਹਿਰੂ ਵਰਗੇ ਨੇਤਾ ਦੇਸ਼ ਨੂੰ ਆਪਣੇ ਪੈਰਾਂ ਸਿਰ ਕਰਨ ਲਈ ਜਨਤਕ ਖੇਤਰ ਵਿਚ ਵੱਡਾ ਨਿਵੇਸ਼ ਕਰ ਰਹੇ ਸਨ ਅਤੇ ਕਿੱਥੇ ਅੱਜ ਮੋਦੀ ਸਰਕਾਰ ਹੈ ਜੋ ਯੋਗ ਆਗੂਆਂ ਵੱਲੋਂ ਬਣਾਏ ਗਏ ਵੱਡੇ ਅਦਾਰੇ ਵੇਚ ਰਹੀ ਹੈ। ਉਨਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਕੇਵਲ ਗਰੀਬ ਆਦਮੀ ਹੀ ਨਹੀਂ, ਆਮ ਨਾਗਰਿਕ ਵੀ ਬੁਰੀ ਤਰਾਂ ਪਿਸ ਰਿਹਾ ਹੈ ਅਤੇ ਚੰਗੇ ਕਾਰੋਬਾਰੀ ਲੋਕਾਂ ਨੂੰ ਵੀ ਆਪਣੀ ਰੋਜ਼ੀ ਰੋਟੀ ਚਲਾਉਣੀ ਔਖੀ ਹੋ ਰਹੀ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਇਸ ਮਹਿੰਗਾਈ ਵਿਰੁੱਧ ਅੱਜ ਤੋਂ ਪੂਰੇ ਪੰਜਾਬ ਵਿਚ 7 ਦਿਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਕੇਂਦਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਣੂੰ ਕਰਵਾਇ ਜਾਵੇਗਾ। ਉਨਾਂ ਕਿਹਾ ਕਿ ਕਿਸਾਨ ਇਕ ਸਾਲ ਤੋਂ ਧਰਨੇ ਉਤੇ ਬੈਠੇ ਹਨ ਅਤੇ ਕੇਂਦਰ ਦੀ ਸੱਤਾ ਉਤੇ  ਕਾਬਜ਼ ਲੋਕ ਮਜ਼ਾਕ ਕਰਦੇ ਹਨ। 

ਉਨਾਂ ਕਿਹਾ ਕਿ ਕਾਲੇ ਕਿਰਸਾਨੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਤਾਂ ਹੀ ਦੇਸ਼ ਦੇ ਕਿਸਾਨ ਤੇ ਛੋਟੇ ਵਪਾਰੀ ਜਿੰਦਾ ਰਹਿ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਉਤੇ ਅਸਿੱਧੇ ਢੰਗ ਨਾਲ ਸਾਸ਼ਨ ਕਰਨ ਦੀ ਸਾਜਿਸਾਂ ਹੋ ਰਹੀਆਂ ਹਨ, ਬੀ ਐਸ ਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾਉਣਾ ਇਸੇ ਦਾ ਹਿੱਸਾ ਹੈ। ਉਨਾਂ ਕਿਹਾ ਕਿ ਕੇਵਲ ਇੰਨਾ ਹੀ ਨਹੀਂ ਇਹ ਪੰਜਾਬ ਵਿਚ ਚੋਣਾਂ ਜਿੱਤਣ ਲਈ ਬੀ ਐਸ ਐਫ ਦੀ ਮਦਦ ਵੀ ਲਵੇਗੀ। ਆਮ ਆਦਮੀ ਪਾਰਟੀ ਦੀ ਗੱਲ ਕਰਦੇ ਉਨਾਂ ਕਿਹਾ ਕਿ ਹੁਣ ਝਾੜੂ ਦਾ ਧਾਗਾ ਖੁੱਲ ਗਿਆ ਹੈ ਅਤੇ ਇਹ ਤੀਲਾ-ਤੀਲਾ ਹੋ ਰਿਹਾ ਹੈ। ਉਨਾਂ ਕਿਹਾ ਕਿ ਆਪ ਦੇ ਵਿਧਾਇਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ। ਉਸਦੇ ਨੇਤਾ ਹੀ ਕੇਜਰੀਵਾਲ ਦਾ ਵਿਰੋਧ ਕਰ ਰਹੇ ਹਨ। ਉਨਾਂ ਕਿਹਾ ਕਿ ਆਪ ਵੱਲੋਂ ਟਿਕਟਾਂ ਦੀ ਵੰਡ ਵਿਚ ਕੀਤੀ ਜਾ ਰਹੀ ਛੇਤੀ ਵੀ ਇਸੇ ਕਰਕੇ ਹੋ ਰਹੀ ਹੈ ਕਿ ਕਿਉਂਕਿ ਉਨਾਂ ਨੂੰ ਪਤਾ ਹੈ ਕਿ ਜੇਕਰ ਟਿਕਟ ਨਾ ਮਿਲੀ ਤਾਂ ਇਹ ਵੀ ਭੱਜ ਜਾਣਗੇ। ਸ੍ਰੀ ਵੇਰਕਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਪਰ ਪੰਜਾਬ ਦੇ ਲੋਕ ਬਾਹਰੀ ਵਿਅਕਤੀ ਨੂੰ ਬਰਦਾਸ਼ਤ ਨਹੀਂ ਕਰ ਰਹੇ, ਇਸ ਲਈ ਉਹ ਤਰਾਂ ਤਰਾਂ ਦੇ ਸਬਜ਼ਬਾਗ ਵਿਖਾ ਰਹੇ ਹਨ।

 

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD