Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਰਾਂਸਪੋਰਟ ਵਿਭਾਗ ਨੇ ਬਾਲ ਦਿਵਸ ਨੂੰ ‘ਚਲਾਨ ਮੁਕਤ ਦਿਵਸ’ ਵਜੋਂ ਮਨਾਇਆ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 14 Nov 2021

Last updated on: Nov 14, 2021, 00:00 IST

ਵਿਧਾਇਕ ਅੰਗਦ ਸਿੰਘ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੇ ਗ਼ੁਲਾਬ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਨਮ ਵਰੇਗੰਢ ਦੇ ਮੌਕੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਅੱਜ ਬਾਲ ਦਿਵਸ ਮੌਕੇ ਸੂਬੇ ਵਿਚ 100 ਤੋਂ ਵੱਧ ਥਾਵਾਂ ’ਤੇ ਸੜਕ ਸੁਰੱਖਿਆ ਮੁਹਿੰਮ  ਤਹਿਤ ‘ਚਲਾਨ ਮੁਕਤ ਦਿਵਸ’ ਮਨਾਇਆ ਗਿਆ। ਨਵਾਂਸ਼ਹਿਰ ਵਿਖੇ ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਅੰਗਦ ਸਿੰਘ ਵੱਲੋਂ ਸਥਾਨਕ ਬੱਸ ਸਟੈਂਡ ਤੋਂ ਕੀਤਾ ਗਿਆ। ਇਸ ਦੌਰਾਨ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ ਗਈ। ਇਸ ਮੌਕੇ ਵਿਧਾਇਕ ਅੰਗਦ ਸਿੰਘ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਗ਼ੁਲਾਬ ਦੇ ਫੁੱਲ ਦਿੱਤੇ ਗਏ ਜਦਕਿ ਨਿਯਮਾਂ ਦਾ ਪਾਲਣ ਕਰਨ ਵਾਲਿਆਂ ਨੂੰ ਗੁਲਦਸਤੇ ਭੇਟ ਕੀਤੇ ਗਏ। ਇਸ ਮੌਕੇ ਹਾਜ਼ਰ ਡਰਾਈਵਰਾਂ ਅਤੇ ਹੋਰਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਯੋਗ ਰਹਿਨੁਮਾਈ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗਤੀਸ਼ੀਲ ਅਗਵਾਈ ਹੇਠ ਚਲਾਈ ਗਈ ਸੜਕ ਸੁਰੱਖਿਆ ਮੁਹਿੰਮ ਇਕ ਸ਼ਲਾਘਾਯੋਗ ਉਪਰਾਲਾ ਹੈ।

 ਉਨਾਂ ਕਿਹਾ ਕਿ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸਫਾਈ ਅਭਿਆਨ ਨਾਲ ਬੱਸ ਅੱਡਿਆਂ ਦੀ ਨੁਹਾਰ ਬਦਲ ਗਈ ਹੈ। ਨੌਜਵਾਨ ਵਿਧਾਇਕ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦਾ ਪਾਲਣ ਕਰਨਾਂ ਸਾਡੇ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ, ਕਿਉਂਕਿ ਇਹ ਸਾਡੀ ਸੁਰੱਖਿਆ ਲਈ ਹੀ ਬਣਾਏ ਗਏ ਹਨ। ਉਨਾਂ ਕਿਹਾ ਕਿ ਅੱਜ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਚਲਾਨ ਕੱਟਣ ਦੀ ਬਜਾਏ ਇਸ ਲਈ ਗੁਲਾਬ ਦਿੱਤੇ ਗਏ ਹਨ, ਤਾਂ ਜੋ ਉਨਾਂ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਸਕੇ ਅਤੇ ਭਵਿੱਖ ਵਿਚ ਉਹ ਅਜਿਹਾ ਨਾ ਕਰਨ। ਉਨਾਂ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਕਰਨ ਨਾਲ ਕਈ ਕੀਮਤੀ ਜਾਨਾਂ ਬਚ ਸਕਦੀਆਂ ਹਨ ਅਤੇ ਲੋਕ ਅਪਾਹਜ ਹੋਣੋਂ ਬਚ ਸਕਦੇ ਹਨ। ਉਨਾਂ ਕਿਹਾ ਕਿ ਆਉਣ ਵਾਲੇ ਧੁੰਦ ਦੇ ਮੌਸਮ ਵਿਚ ਇਸ ਪ੍ਰਤੀ ਹੋਰ ਵੀ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਮੌਕੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਰਾਜੀਵ ਦੱਤਾ, ਡੀ. ਐਸ. ਪੀ ਦਵਿੰਦਰ ਸਿੰਘ ਘੁੰਮਣ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਸੀਨੀਅਰ ਕੌਂਸਲਰ ਚੇਤ ਰਾਮ ਰਤਨ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD