Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

’ਨੋ ਚਲਾਨ ਡੇਅ’: ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਅਤਿ ਲਾਜ਼ਮੀ : ਸੁੰਦਰ ਸ਼ਾਮ ਅਰੋੜਾ

ਪ੍ਰਭਾਤ ਚੌਕ ’ਚ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਸਬੰਧੀ ਰਾਹਗੀਰਾਂ ਨਾਲ ਕੀਤੀਆਂ ਵਿਚਾਰਾਂ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur, No-Challan Day, Sadak Surakhya Mera Farz, Road Safety

Web Admin

Web Admin

5 Dariya News

ਹੁਸ਼ਿਆਰਪੁਰ , 14 Nov 2021

Last updated on: Nov 14, 2021, 00:00 IST

ਪੰਜਾਬ ਸਰਕਾਰ ਵਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਮੌਕੇ ਅੱਜ ਐਲਾਨੇ ’ਨੋ ਚਲਾਨ ਡੇਅ’ ਤਹਿਤ ਵਿਧਾਇਕ ਸੁੰਦਰ ਸ਼ਾਮ ਅਰੋੜਾ ਲੋਕਾਂ ਨੂੰ ਟਰੈਫਿਕ ਨਿਯਮਾਂ ਅਤੇ ਸੁਰੱਖਿਅਤ ਡਰਾਇਵਿੰਗ ਬਾਰੇ ਜਾਗਰੂਕ ਕਰਨ ਲਈ ਸਥਾਨਕ ਪ੍ਰਭਾਤ ਚੌਂਕ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਹਗੀਰਾਂ ਨਾਲ ਟਰੈਫਿਕ ਨਿਯਮਾਂ ਬਾਰੇ ਵਿਚਾਰਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜਕੀ ਘਟਨਾਵਾਂ ਨੂੰ ਰੋਕਣ ਲਈ ਸਾਰਿਆਂ ਨੂੰ ਜਾਗਰੂਕ ਹੋਣਾ ਅਤਿ ਲਾਜ਼ਮੀ ਹੈ।ਟਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਕਰਨ ਵਾਲੇ ਰਾਹਗੀਰਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਟਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿਚ ਟਰੈਫਿਕ ਨਿਯਮਾਂ ਦੀ ਪਾਲਣਾ ’ਚ ਕੁਤਾਹੀ ਨਹੀਂ ਵਰਤਣੀ ਚਾਹੀਦੀ, ਤਾਂ ਜੋ ਕਿਸੇ ਨੂੰ ਵੀ ਕੋਈ ਖਾਮਿਆਜਾ ਨਾ ਭੁਗਤਣਾ ਪਵੇ। ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਆਵਾਜਾਈ ਕਰ ਰਹੇ ਲੋਕਾਂ ਨਾਲ ਪ੍ਰਭਾਤ ਚੌਕ ਵਿਚ ਗੱਲਬਾਤ ਵੀ ਕੀਤੀ ਅਤੇ ਤਾਕੀਦ ਕੀਤੀ ਕਿ ਸੜਕੀ ਸੁਰੱਖਿਆ ਨੂੰ ਅਪਨਾ ਕੇ ਬੇਵਜ੍ਹਾ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ, ਜਿਸ ਨਾਲ ਕੀਮਤੀ ਜਾਨਾਂ ਵੀ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ  ’ਨੋ ਚਲਾਨ ਡੇਅ’ ਚੱਲ ਰਿਹਾ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਸਬੰਧਤ ਅਧਿਕਾਰੀ ਅਤੇ ਨੁਮਾਇੰਦੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜੋ ਕਿ ਇੱਕ ਅਹਿਮ ਵਿਸ਼ਾ ਹੈ ਜਿਸ ਲਈ ਸਾਰਿਆਂ ਨੂੰ ਰਲ ਕੇ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਸਿਟੀ ਪ੍ਰਵੇਸ਼ ਚੋਪੜਾ, ਟਰੈਫਿਕ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ, ਆਰ.ਟੀ.ਏ. ਦਫਤਰ ਤੋਂ ਕੁਲਦੀਪ ਸਿੰਘ, ਚਰਨਜੀਤ ਸਿੰਘ, ਅਜੇ ਸਿੱਧੂ, ਮਨਮੋਹਨ ਸਿੰਘ, ਸੁਰੇਸ਼ ਅਰੋੜਾ ਆਦਿ ਮੌਜੂਦ ਸਨ। 

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , No-Challan Day , Sadak Surakhya Mera Farz , Road Safety

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD