Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੱਖ-ਵੱਖ ਥਾਵਾਂ ਤੇ ਮਨਾਇਆ ਗਿਆ ਨੋ ਚਲਾਨ ਡੇਅ : ਦਵਿੰਦਰ ਸਿੰਘ ਘੁਬਾਇਆ

ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਦਿੱਤੀ ਗਈ ਜਾਣਕਾਰੀ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫ਼ਾਜ਼ਿਲਕਾ , 14 Nov 2021

Last updated on: Nov 14, 2021, 00:00 IST

ਵਧੀਕ ਡਾਇਰੈਕਟਰ ਜਨਰਲ ਪੁਲੀਸ ਟਰੈਫਿਕ ਪੰਜਾਬ ਚੰਡੀਗਡ਼੍ਹ ਅਤੇ ਡਿਪਟੀ ਇੰਸਪੈਕਟਰ ਜਨਰਲ ਫ਼ਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ.ਐੱਸ.ਪੀ. ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ੍ਰੀ ਅਜੈ ਰਾਜ ਸਿੰਘ ਪੀ. ਪੀ. ਐਸ. ਕਪਤਾਨ ਪੁਲਸ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ  ਫਾਜ਼ਿਲਕਾ ਵਿਖੇ ਵੱਖ ਵੱਖ ਥਾਵਾਂ ਤੇ ਨੋ ਚਲਾਨ ਡੇਅ ਮਨਾਇਆ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਘੁਬਾਇਆ ਨੇ ਰੋਡ ਤੇ ਟ੍ਰੈਫਿਕ ਪੁਲਿਸ ਪਾਰਟੀ ਨਾਲ ਖੜ੍ਹ ਕੇ ਰਾਹ ਗੀਰੀ ਜਾਂਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਅਤੇ ਜਿਨ੍ਹਾਂ ਲੋਕਾਂ ਦੇ ਟੂ ਵ੍ਹੀਲਰ ਚਲਾਉਣ ਸਮੇਂ ਹੈਲਮੇਟ ਅਤੇ ਫੋਰ ਵਹਿਲਰ ਚਲਾਉਣ ਸਮੇਂ ਸੀਟ ਬੈਲਟ ਲਾਉਣ ਵਾਲੇ ਨੂੰ ਹੱਥ ਵਿਚ ਗੁਲਾਬ ਦਾ ਫੁੱਲ ਦੇ ਕੇ ਸਨਮਾਨਿਤ ਕੀਤਾ । ਘੁਬਾਇਆ ਨੇ ਕਿਹਾ ਕਿ ਸਾਨੂੰ ਐਕਸੀਡੈਂਟ ਤੋ ਬਚਾਅ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਘੁਬਾਇਆ ਨੇ ਕਿਹਾ ਕਿ  ਸਾਨੂੰ ਕੋਈ ਵੀ  ਵੀਹਕਲ  ਚਲਾਉਣ ਸਮੇਂ ਕਿਸੇ ਵੀ ਨਸ਼ੇ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।ਖਾਸ ਕਰਕੇ ਫਾਜ਼ਿਲਕਾ ਟਰੱਕ ਯੂਨੀਅਨ ਦੇ ਪ੍ਰਧਾਨ ਸ਼੍ਰੀ ਨਿਰੰਜਨ ਸਿੰਘ (ਪੰਮਾ) ਜੀ ਨੂੰ ਵੀ ਸਨਮਾਨਿਤ ਕੀਤਾ ਅਤੇ ਹਦਾਇਤ ਕੀਤੀ ਕਿ ਸਾਰੇ ਟਰੱਕ ਡਰਾਈਵਰ ਗੱਡੀ ਚਲਾਉਣ ਸਮੇਂ ਸੂਝ ਅਤੇ ਬੁਝ ਤੋ ਕੰਮ ਲੈ ਕੇ ਗੱਡੀ ਚਲਾਉਣ ਤਾਂ ਅਗਲੇ ਜਾ ਅਪਣੇ ਨੁਕਸਾਨ ਨੂੰ ਬਚਾਇਆ ਜਾ ਸਕੇ।ਘੁਬਾਇਆ  ਨੇ ਕਿਹਾ ਕਿ ਸਾਨੂੰ ਹਮੇਸ਼ਾ ਖੱਬੇ ਹੱਥ ਚੱਲਣਾ ਚਾਹੀਦਾ ਅਤੇ ਦਿਸ਼ਾ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਸ਼੍ਰੀ ਗੁਰਮੀਤ ਸਿੰਘ ਡੀ ਐਸ ਪੀ ਹੈਡਕੁਆਰਟਰ ਅਤੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਰੋਡ ਤੇ ਜਾਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਨਿਯਮਾਂ ਦੇ ਪਾਫਲੰਟ ਜਾਰੀ ਕੀਤੇ ।

ਐਸ.ਐਸ.ਪੀ. ਹਰਮਨਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ, ਨੈਸ਼ਨਲ ਕਾਲਜ ਚਵਾੜਿਆਂ ਵਾਲੀ ਦੇ ਨਜ਼ਦੀਕ ਅਤੇ ਟਰੱਕ ਯੂਨੀਅਨ ਫਾਜ਼ਿਲਕਾ ਵਿਖੇ  ਨੋ ਚਲਾਨ ਦੇ ਮਨਾਇਆ ਗਿਆ ਜਿਸ ਤਹਿਤ  ਆਮ ਜਨਤਾ ਨੂੰ ਸੜਕ ਸੁਰੱਖਿਆ ਸਬੰਧੀ ਜਾਣੂ ਕਰਵਾਉਂਦੇ ਹੋਏ ਟ੍ਰੈਫਿਕ ਨਿਯਮਾਂ ਪ੍ਰਤੀ ਸੁਚੇਤ ਕੀਤਾ ਗਿਆ ਅਤੇ ਸੜਕੀ ਆਵਾਜਾਈ ਦੌਰਾਨ ਖਾਸ ਸਾਵਧਾਨੀਆਂ ਵਰਤਣ ਦੀ ਹਦਾਇਤ ਵੀ ਕੀਤੀ।  ਉਨ੍ਹਾਂ ਦੱਸਿਆ ਕਿ ਸ਼ਰਾਬ ਪੀ ਕੇ ਵਹੀਕਲ ਨਾ ਚਲਾਉਣ, ਓਵਰਲੋਡ ਵਹੀਕਲ ਤੇ ਰਫ਼ਤਾਰ ਵਹੀਕਲ ਅਤੇ ਧੁਨੀ ਪ੍ਰਦੂਸ਼ਣ ਕਾਰਨ ਹੋਣ ਵਾਲੇ ਨੁਕਸਾਨਾਂ ਪ੍ਰਤੀ ਲੋਕਾਂ ਨੂੰ ਸੁਚੇਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੀਹਕਲਾ ਤੇ ਆਵਾਜਾਈ ਦੌਰਾਨ ਹੈਲਮਟ ਦੀ ਵਰਤੋਂ ਕਰਨ ਵਿਕਣ ਮੋਡੀਫਾਈ ਨਾ ਕਰਵਾਉਣਾ ਬੱਚਿਆਂ ਨੂੰ ਵਹੀਕਲ ਨਾ ਚਲਾਉਣ ਦੇਣ ਪ੍ਰਤੀ ਆਮ ਜਨਤਾ ਨੂੰ ਸੰਬੋਧਨ ਕਰਦੇ ਹੋਏ ਬੇਨਤੀ ਵੀ ਕੀਤੀ ਗਈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਿਚ ਪੁਲਿਸ ਦਾ ਸਹਿਯੋਗ ਜ਼ਰੂਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਅਤੇ ਹੋਰਨਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ।ਇਸ ਮੌਕੇ ਬੀਬਾ ਬਲਜਿੰਦਰ ਕੁੱਕੜ ਜੀ ਪੰਜਾਬ ਸਕੱਤਰ ਮਹਿਲਾ ਵਿੰਗ ਕਾਂਗਰਸ ਪਾਰਟੀ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਗੋਲਡੀ ਝਾਂਬ ਹਲਕਾ ਇੰਚਾਰਜ ਫਾਜ਼ਿਲਕਾ ਮਿਸ਼ਨ ਫਤਹਿ 2022, ਦਵਿੰਦਰ ਕੁਮਾਰ ਸਚਦੇਵਾ ਪ੍ਰਧਾਨ ਆੜਤੀ ਯੂਨੀਅਨ, ਮਨੀਸ਼ ਕਟਾਰੀਆ ਸੀਨੀਅਰ ਨੇਤਾ ਕਾਂਗਰਸ ਪਾਰਟੀ, ਪੰਮਾ ਰਾਇ ਪ੍ਰਧਾਨ ਟਰੱਕ ਯੂਨੀਅਨ ਫਾਜ਼ਿਲਕਾ, ਪਾਲ ਚੰਦ ਵਰਮਾ ਐਮ ਸੀ, ਜਗਦੀਸ਼ ਕੁਮਾਰ ਬਜਾਜ, ਕੌਂਸਲਰ, ਜਗਦੀਸ਼ ਕੁਮਾਰ ਬਸਵਾਲਾ ਜੀ, ਸੁਰਜੀਤ ਸਿੰਘ ਐਮ ਸੀ, ਅਸ਼ਵਨੀ ਕੁਮਾਰ ਐਮ ਸੀ, ਰਾਧੇ ਸ਼ਾਮ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਸੰਤੋਖ ਸਿੰਘ, ਰਾਜ ਸਿੰਘ ਨੱਥੂ ਚਿਸਤੀ, ਬਲਜਿੰਦਰ ਸਿੰਘ ਸਰਪੰਚ, ਮਹਾਵੀਰ, ਠੱਕਰ ਸਾਹਿਬ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਪੰਚ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD