Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਕੁਲਜੀਤ ਸਿੰਘ ਨਾਗਰਾ ਨੇ ਰਵਿਦਾਸ ਧਰਮਸ਼ਾਲਾ ਦੇ ਰੂਪ ਨਿਖਾਰਨ ਦੇ ਕੰਮ ਦਾ ਆਗਾਜ਼ ਕਰਵਾਇਆ

ਪ੍ਰੋਜੈਕਟ ਉਤੇ ਖਰਚੇ ਜਾਣਗੇ 11 ਲੱਖ ਰੁਪਏ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Nov 2021

Last updated on: Nov 14, 2021, 00:00 IST

ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਹਲਕੇ ਵਿੱਚ ਕਰੋੜਾਂ ਦੇ ਵਿਕਾਸ ਕਰਵਾਏ ਜਾ ਚੁੱਕੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਰਵਿਦਾਸ ਧਰਮਸ਼ਾਲਾ ਬ੍ਰਾਹਮਣ ਮਾਜਰਾ ਵਿਖੇ 11 ਲੱਖ ਦੀ ਲਾਗਤ ਨਾਲ ਨਵ-ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਆਖੀ।ਸ. ਨਾਗਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਧਰਮਸ਼ਾਲਾ ਦੀ ਪੌੜੀ, ਪਲੱਸਤਰ, ਟਾਇਲਾਂ ਦਾ ਕੰਮ ਕੀਤਾ ਜਾਵੇਗਾ ਤੇ ਹੋਰ ਸਹੂਲਤਾਂ ਮੁਹਈਆ ਕਾਰਵਾਈਆਂ ਜਾਣਗੀਆਂ। ਇਸ ਪ੍ਰੋਜੈਕਟ ਦੇ ਪੂਰੇ ਹੋਣ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ ਤੇ ਇਸ ਧਰਮਸ਼ਾਲਾ ਦੀ ਵਰਤੋਂ ਨਾਲ ਲੋਕਾਂ ਦੇ ਵੱਖ ਵੱਖ ਕਾਰਜ ਸੌਖਿਆਂ ਸਿਰੇ ਚੜ੍ਹ ਸਕਿਆ ਕਰਨਗੇ।ਉਨ੍ਹਾਂ ਦੱਸਿਆ ਕਿ ਕੋਰੋਨਾ ਵਰਗੀ ਮਹਾਂਮਾਰੀ ਦੇ ਬਾਵਜੂਦ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹੇ ਤੇ ਹਲਕੇ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਉਤੇ ਕਰੋੜਾਂ ਰੁਪਏ ਖਰਚੇ ਗਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਨ੍ਹਾਂ ਵਿਕਾਸ ਕਾਰਜਾਂ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਕਾਸ ਪੱਖੋਂ ਮੋਹਰੀ ਬਣਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੁੱਗੀ ਝੌਂਪੜੀ ਵਾਲਿਆਂ ਨੂੰ ਥਾਵਾਂ ਦੇ ਮਾਲਕਾਨਾ ਹੱਕ ਦਿੱਤੇ ਹਨ, ਜਿਹੜਾ ਕਿ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ,ਕੌਂਸਲਰ ਜਗਜੀਤ ਸਿੰਘ ਕੋਕੀ,ਸਾਬਕਾ ਕੌਂਸਲਰ ਸੁੰਦਰ ਲਾਲ,ਜਸਮੇਲ ਸਿੰਘ ਪ੍ਰਧਾਨ,ਜਥੇਦਾਰ ਨਿਰਭੈ ਸਿੰਘ,ਨਿਰਮਲ ਸਿੰਘ ਨੀਮਾ,ਬਾਵਾ ਸਿੰਘ ਪ੍ਰਧਾਨ,ਸ਼ਮਸ਼ੇਰ ਸਿੰਘ,ਅਮਨ,ਮੇਜਰ ਸਿੰਘ,ਇੰਦਰਜੀਤ ਸਿੰਘ ਕਾਲਾ,ਨਿੰਦਾ ਬਾਬਾ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD