Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਰੋਡ ਸੇਫ਼ਟੀ ਅਤੇ ਸਫ਼ਾਈ ਮੁਹਿੰਮ ਦਾ ਆਗਾਜ਼

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਵਾਈ ਪੰਜਾਬ ਦੀਆਂ 100 ਥਾਵਾਂ ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਮੋਗਾ , 14 Nov 2021

Last updated on: Nov 14, 2021, 00:00 IST

ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜਨਮ ਦਿਵਸ ਮੌਕੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਰੋਡ ਸੇਫਟੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀਆਂ ਵੱਖ ਵੱਖ 100 ਥਾਵਾਂ `ਤੇ ਰੋਡ ਸੇਫ਼ਟੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸਦੇ ਤਹਿਤ ਅੱਜ ਮੋਗਾ ਵਿਖੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿ਼ਲ੍ਹਾ ਮੋਗਾ ਦੇ ਬੱਸ ਸਟੈਂਡ ਦਾ ਦੌਰਾ ਕਰਦਿਆਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ ਅਤੇ ਹੋਰ ਸਰਕਾਰੀ/ਰਾਜਨੀਤਿਕ ਪ੍ਰਤੀਨਿਧੀਆਂ ਵੀ ਮੌਜੂਦ ਸਨ।ਪ੍ਰੈਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹ ਖੁਦ ਹਰ 15 ਦਿਨਾਂ ਬਾਅਦ ਹਰ ਬੱਸ ਅੱਡੇ ਦੀ ਸਫ਼ਾਈ ਮੁਹਿੰਮ ਬਾਰੇ ਚੈਕਿੰਗ ਕਰਨਗੇ। ਉਨ੍ਹਾਂ ਕਿਹਾ ਕਿ ਮੋਗਾ ਜਿ਼ਲ੍ਹਾ ਦੇ ਵਿਧਾਇਕ ਨੇ ਬੱਸ ਸਟੈਂਡ ਵਿੱਚ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾ ਦਿੱਤਾ ਹੈ ਜਿੰਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਦੂਰ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਦੇ ਬੱਸ ਸਟੈਂਡ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 29 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਕਿ ਮੋਗਾ ਦੇ ਬੱਸ ਸਟੈਂਡ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਇਸਦੇ ਕੰਮ ਦਾ ਟੈਂਡਰ ਵੀ ਜਾਰੀ ਕੀਤਾ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 4500 ਰੁਪਏ ਮਹੀਨਾ ਦੀ ਦਰ ਦਾ ਵਾਧਾ ਕੀਤਾ ਹੈ ਅਤੇ ਹਰ ਸਾਲ 5 ਫੀਸਦੀ ਤਨਖਾਹ ਵਿੱਚ ਵਾਧਾ ਵੀ ਮੁਲਾਜ਼ਮਾਂ ਨੂੰ ਦਿੱਤਾ ਹੈ ਜਿਸ ਨਾਲ ਸਰਕਾਰੀ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਚੰਨੀ ਸਰਕਾਰ ਵੱਲੋਂ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਵੀ ਕਰ ਦਿੱਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ ਦੇ ਸਮੇਂ ਦੌਰਾਨ ਦਾ ਟਰਾਂਸਪੋਰਟਰਾਂ ਦਾ ਇੱਕ ਸਾਲ ਪੁਰਾਣਾ ਟੈਕਸ ਵੀ ਮੁਆਫ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਿਹਰੇ ਚਰਨਜੀਤ ਸਿੰਘ ਚੰਨੀ ਜੀ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਕਿਉਂਕਿ ਪੰਜਾਬ ਦੇ ਲੋਕਾਂ ਦੀ ਇਹ ਦਿਲੀ ਖੁਆਇਸ਼ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਆਮ ਲੋਕਾਂ ਵਿੱਚੋਂ ਹੋਵੇ ਅਤੇ  ਪੰਜਾਬ ਦੀ ਕਮਾਂਡ ਸੰਭਾਲ ਕੇ ਉਸਨੂੰ ਤਰੱਕੀ ਦੀਆਂ ਸਿਖਰਾਂ ਤੇ ਲੈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਹਰ ਵਰਗ ਨੂੰ ਮੁੱਖ ਰੱਖ ਕੇ ਬਹੁਤ ਥੋੜੇ ਸਮੇਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਜਿਹੜੇ ਕਿ ਸ਼ਲਾਘਾਯੋਗ ਹਨ ਅਤੇ ਹਰ ਪਾਸੇ ਚੰਨੀ ਸਰਕਾਰ ਦੀ ਵਾਹ ਵਾਹ ਹੋ ਰਹੀ ਹੈ।ਪੱਤਰਕਾਰਾਂ ਦੇ ਰਾਜਨੀਤਿਕ ਸਮੀਕਰਨ ਬਾਰੇ ਪੁੱਛੇ ਗਏ ਸਵਾਲ ਦੇ ਜੁਆਬ  ਵਿੱਚ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਜ਼ੋੜ੍ਹੀ  ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਘਰ ਘਰ ਚੱਲੀ ਗੱਲ-ਚਰਨਜੀਤ ਚੰਨੀ ਕਰਦਾ ਮਸਲੇ ਹੱਲ” ਦਾ ਨਾਹਰਾ ਹੁਣ ਪੰਜਾਬ ਦੇ ਘਰ-ਘਰ ਵਿੱਚ ਗੂੰਜ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈਟਰੋਲ, ਡੀਜ਼ਲ ਅਤੇ ਬਿਜਲੀ ਦਾ ਖਰਚਾ ਦਿੱਲੀ ਨਾਲੋਂ ਕਿਤੇ ਘੱਟ ਹੈ ਇਸ ਲਈ ਹੁਣ ਲੋਕ ਅਰਵਿੰਦ ਕੇਜਰੀਵਾਲ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ ਕਿਉਂਕਿ ਜਿਹੜੇ ਝੂਠਾਂ ਨਾਲ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਸਨ ਚੰਨੀ ਸਰਕਾਰ ਨੇ ਉਨ੍ਹਾਂ ਸੁਵਿਧਾਵਾਂ ਨੂੰ ਕਿਤੇ ਵਧੀਆ ਤਰੀਕੇ ਲੋਕਾਂ ਤੱਕ ਪਹੁੰਚਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਲੀ ਵਿਖੇ 26 ਤਾਰੀਖ ਨੂੰ ਟਰੈਕਟਰ ਰੈਲੀ ਵਿੱਚ ਜੇਲ੍ਹ ਕੱਟ ਕੇ ਆਏ ਕਿਸਾਨਾਂ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਹੜਾ ਕਿ ਬਿਨ੍ਹਾਂ ਮੰਗ ਤੋਂ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਰੇਤ ਦੀਆਂ ਕੀਮਤਾਂ ਵਿੱਚ ਆਈ ਕਮੀ ਨਾਲ ਆਮ ਲੋਕ ਬੜੀ ਰਾਹਤ ਮਹਿਸੂਸ ਕਰ ਰਹੇ ਹਨ। ਪੱਤਰਕਾਰਾਂ ਦੇ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟ ਦਾ ਦਬਦਬਾ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਸਾਰੇ ਜਿ਼ਲ੍ਹਿਆਂ ਤੋਂ ਇਹ ਸਿ਼ਕਾਇਤਾਂ ਆ ਰਹੀਆਂ ਸਨ ਕਿ ਬੱਸ ਸਟੈਂਡ ਦੇ ਬਾਹਰ ਬੱਸਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ, ਅੰਦਰ ਨਹੀਂ ਆਉਂਦੀਆਂ ਜਿਸ ਨਾਲ ਰੋਡਵੇਜ਼ ਦੀ ਕਮਾਈ ਪ੍ਰਭਾਵਿਤ ਹੋ ਰਹੀ ਸੀ ਜਿਸਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦਿਆਂ ਰੋਡਵੇਜ਼ ਦੇ ਜਰਨਲ ਮੈਨੇਜਰਾਂ ਨੂੰ ਇੱਕ ਸਪੈਸ਼ਲ ਪਾਵਰ ਦਿੱਤੀ ਹੈ ਜਿਸ ਅਧੀਨ ਜੀ.ਐਮ. ਆਪਣੇ ਡਿਪੂ ਦੇ 500 ਮੀਟਰ ਦੇ ਦਾਇਰੇ ਵਿੱਚ ਕਿਤੇ ਵੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਰਹੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਦਾ ਚਲਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਬੱਸ, ਬੱਸ ਸਟੈਂਡ ਤੋਂ ਹੋ ਕੇ ਹੀ ਆਪਣੇ ਰੂਟ ਤੇ ਜਾਇਆ ਕਰੇਗੀ ਪ੍ਰਾਈਵੇਟ ਟ੍ਰਾਂਸਪੋਟਰਾਂ ਦੀ ਮਨਮਾਨੀ ਹੁਣ ਕਿਸੇ ਵੀ ਹੀਲੇ ਬਰਦਾਸਿ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਜੀ.ਐਮ. ਵੱਲੋਂ ਆਪਣੀ ਡਿਊਟੀ ਵਿੱਚ ਅਣਗਹਿਲੀ ਪਾਈ ਜਾਂਦੀ ਹੈ  ਤਾਂ ਸਾਡੀ ਸਰਕਾਰ ਵੱਲੋਂ ਉਸ ਵਿਰੁੱਧ ਵੀ ਸਖਤ ਤੋਂ ਸਖਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਹੁਣ ਪੰਜਾਬ ਸਰਕਾਰ ਨੂੰ ਰੋਜ਼ਾਨਾ ਦਾ 1 ਕਰੋੜ 4 ਲੱਖ ਰੁਪਏ ਦਾ ਮੁਨਾਫ਼ਾ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ 15 ਦਸੰਬਰ 2021 ਤੱਕ ਰੋਡਵੇਜ਼ ਵਿੱਚ 300 ਬੱਸਾਂ ਦਾ ਨਵਾਂ ਫਲੀਟ ਸ਼ਾਮਿਲ ਕਰਨ ਦਾ ਐਲਾਨ ਵੀ ਅੱਜ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ 350 ਨਜਾਇਜ਼ ਬੱਸਾਂ ਜਿਹੜੀਆਂ ਕਿ ਪ੍ਰਾਈਵੇਟ ਆਪਰੇਟਰਾਂ ਵੱਲੋਂ ਸੜਕਾਂ ਤੇ ਚਲਾਈਆਂ ਜਾ ਰਹੀਆਂ ਸਨ ਨੂੰ ਵੀ ਇਮਪਾਊਂਡ ਕੀਤਾ ਜਾ ਚੁੱਕਾ ਹੈ।    

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD