Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੈਦੀਆਂ ਲਈ 'ਜੇਲ ਉਲੰਪਿਕ-2021' ਖੇਡਾਂ ਦੀ ਕੇਂਦਰੀ ਜੇਲ ਪਟਿਆਲਾ 'ਚ ਸ਼ੁਰੂਆਤ

ਪੰਜਾਬ ਦੀਆਂ ਜੇਲਾਂ 'ਚ ਜਲਦ ਸ਼ੁਰੂ ਹੋਵੇਗਾ ਜੇਲ ਰੇਡੀਓ-ਪ੍ਰਵੀਨ ਕੁਮਾਰ ਸਿਨਹਾ

Punjab Police, Police, Patiala, Amneet Kondal

5 Dariya News

ਪਟਿਆਲਾ , 15 Nov 2021

Last updated on: Nov 15, 2021, 00:00 IST

ਕੈਦੀਆਂ ਦੇ ਮਨਾਂ 'ਚ ਖੇਡ ਭਾਵਨਾ ਪੈਦਾ ਕਰਕੇ ਉਨ੍ਹਾਂ ਦੇ ਆਚਰਣ 'ਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਈਆਂ ਗਈਆਂ 'ਪੰਜਾਬ ਜੇਲ ਉਲੰਪਿਕ-2021' ਖੇਡਾਂ ਦਾ ਆਗਾਜ਼ ਅੱਜ ਇੱਥੇ ਕੇਂਦਰੀ ਜੇਲ ਵਿਖੇ ਪੰਜਾਬ ਦੇ ਏ.ਡੀ.ਜੀ.ਪੀ (ਜੇਲ੍ਹਾਂ) ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਕਰਵਾਇਆ।ਇਸ ਮੌਕੇ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਬੰਦੀਆਂ ਨੂੰ ਖੇਡ ਭਾਵਨਾ ਰਾਹੀਂ ਇੱਕ ਚੰਗਾ ਨਾਗਰਿਕ ਬਣਨ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਜੇਲ ਉਲੰਪਿਕ ਖੇਡਾਂ, ਪੰਜਾਬ ਦੀਆਂ ਜੇਲਾਂ ਨੂੰ ਵੱਖ-ਵੱਖ ਜ਼ੋਨਾਂ 'ਚ ਵੰਡਕੇ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਜੇਲ ਸੁਧਾਰਾਂ ਵੱਲ ਇੱਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਦ ਹੀ ਪੰਜਾਬ ਦੀਆਂ ਕੁਝ ਜੇਲਾਂ 'ਚ ਜੇਲ ਰੇਡੀਓ ਸ਼ੁਰੂ ਕੀਤਾ ਜਾਵੇਗਾ।ਸ੍ਰੀ ਸਿਨਹਾ ਨੇ ਸੁਰੱਖਿਆ, ਨਜ਼ਰਬੰਦੀ ਅਤੇ ਸੁਧਾਰ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੀਆਂ ਜੇਲਾਂ 'ਚ ਬਹੁਤ ਚੰਗਾ ਮਾਹੌਲ ਸਿਰਜਿਆ ਗਿਆ ਹੈ। ਏ.ਡੀ.ਜੀ.ਪੀ. ਨੇ ਕੇਂਦਰੀ ਜੇਲ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਜੇਲ ਓਲੰਪਿਕ ਰਾਹੀਂ ਕਰਵਾਏ ਜਾ ਰਹੇ ਖੇਡ ਮੁਕਾਬਲੇ ਬੰਦੀਆਂ ਦੇ ਸੁਧਾਰ 'ਚ ਅਹਿਮ ਭੂਮਿਕਾ ਨਿਭਾਉਣਗੇ।

ਕੇਂਦਰੀ ਜੇਲ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਏ.ਡੀ.ਜੀ.ਪੀ. ਦਾ ਸਵਾਗਤ ਕਰਦਿਆਂ ਜੇਲ ਓਲੰਪਿਕ ਖੇਡਾਂ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ 2016 ਤੋਂ ਬਾਅਦ ਇਹ ਖੇਡਾਂ ਹੁਣ ਮੁੜ ਕਰਵਾਈਆਂ ਗਈਆਂ ਹਨ। ਇਸ ਦੌਰਾਨ ਜੇਲ ਦੇ ਬੰਦੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਏ.ਡੀ.ਜੀ.ਪੀ. ਨੇ ਭੰਗੜਾ ਟੀਮ ਨੂੰ 5000 ਰੁਪਏ ਨਗ਼ਦ ਪੁਰਸਕਾਰ ਦਿੱਤਾ।ਜਿਕਰਯੋਗ ਹੈ ਕਿ ਪੰਜਾਬ ਦੀਆਂ ਜੇਲਾਂ ਨੂੰ 4 ਜੋਨਾਂ ਪਟਿਆਲਾ, ਅੰਮ੍ਰਿਤਸਰ, ਕਪੂਰਥਲਾ ਤੇ ਫਰੀਦਕੋਟ 'ਚ ਵੰਡਿਆ ਗਿਆ ਹੈ ਅਤੇ ਮਰਦ ਕੈਦੀਆਂ ਦੇ ਰੱਸਾ-ਕੱਸੀ, ਵਾਲੀਵਾਲ, ਬੈਡਮਿੰਟਨ, ਅਥਲੈਟਿਕ 100 ਮੀਟਰ ਤੇ 400 ਮੀਟਰ, ਲਾਂਗ ਜੰਪ ਅਤੇ ਕਬੱੱਡੀ ਮੁਕਾਬਲਿਆਂ ਸਮੇਤ ਮਹਿਲਾ ਬੰਦੀਆਂ ਦੇ ਚੈਸ, ਬੈਡਮਿੰਟਨ, 60 ਮੀਟਰ ਰੇਸ ਅਤੇ ਸ਼ਾਟ ਪੁੱਟ ਮੁਕਾਬਲੇ ਕਰਵਾਏ ਜਾਣਗੇ। ਅੱਜ ਰੱਸਾ ਕੱਸੀ ਦੇ ਮੁਕਾਬਲੇ 'ਚ ਕੇਂਦਰੀ ਜੇਲ ਪਟਿਆਲਾ ਦੇ ਕੈਦੀ ਜ਼ੋਨਲ ਜੇਤੂ ਰਹੇ। ਜਦਕਿ 100 ਮੀਟਰ ਰੇਸ 'ਚ ਵੀ ਕੇਂਦਰੀ ਜੇਲ ਦੇ ਕੈਦੀ ਜੇਤੂ ਰਹੇ।ਇਸ ਮੌਕੇ ਡੀ.ਆਈ.ਜੀ. ਜੇਲਾਂ ਅਮਨੀਤ ਕੌਂਡਲ, ਪਟਿਆਲਾ ਜ਼ੋਨ ਡੀ.ਆਈ.ਜੀ. ਸੁਰਿੰਦਰ ਸਿੰਘ ਸੈਣੀ, ਪ੍ਰਿੰਸੀਪਲ ਜੇਲ ਟ੍ਰੇਨਿੰਗ ਸਕੂਲ ਗੁਰਚਰਨ ਸਿੰਘ ਧਾਲੀਵਾਲ, ਸਾਬਕਾ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਐਸ.ਪੀ. ਸਿਟੀ ਹਰਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜ਼ਦਾਨ, ਵਧੀਕ ਸੁਪਰਡੈਂਟ ਰਾਜਦੀਪ ਸਿੰਘ ਬਰਾੜ, ਐਚ.ਐਸ. ਬੱਲ, ਡਿਪਟੀ ਸੁਪਰਡੈਂਟ ਬਲਜਿੰਦਰ ਸਿੰਘ ਚੱਠਾ, ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਮੋਹਿਤ ਅਗਰਵਾਲ, ਹਰਜੋਤ ਸਿੰਘ ਕਲੇਰ, ਮੈਡੀਕਲ ਅਫ਼ਸਰ ਡਾ. ਆਯੂਸ਼ ਭਟਲਾਨ, ਰਾਊਂਡ ਗਲਾਸ ਫਾਊਂਡੇਸ਼ਨ ਤੋਂ ਡਾ. ਰਜਨੀਸ਼, ਏ.ਸੀ.ਸੀ.ਪੀ. ਕਾਪਸ ਤੋਂ ਮੋਨਿਕਾ ਚਾਵਲਾ ਸਮੇਤ ਹੋਰ ਮੌਜੂਦ ਸਨ।

 

Tags: Punjab Police , Police , Patiala , Amneet Kondal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD