Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਫ਼ਾਈ ਸੇਵਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ : ਅੰਜਨਾ ਪਵਾਰ

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

National Commission for Safai Karamchari, Anjana Panwar, DC Patiala, Deputy Commissioner Patiala, Sandeep Hans

Web Admin

Web Admin

5 Dariya News

ਪਟਿਆਲਾ , 15 Nov 2021

Last updated on: Nov 15, 2021, 00:00 IST

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਅੰਜਨਾ ਪਵਾਰ ਨੇ ਨਗਰ ਨਿਗਮ ਦਫ਼ਤਰ ਵਿਖੇ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਨਗਰ ਨਿਗਮ ਕਮਿਸ਼ਨਰ ਵਿਨੀਤ ਕੁਮਾਰ ਵੀ ਮੌਜੂਦ ਸਨ।ਅੰਜਨਾ ਪਵਾਰ ਨੇ ਕਿਹਾ ਕਿ ਮੀਟਿੰਗ ਦਾ ਉਦੇਸ਼ ਸਾਰੇ ਸਬੰਧਤ ਅਧਿਕਾਰੀਆਂ ਨਾਲ ਸਫ਼ਾਈ ਸੇਵਕਾਂ ਦੇ ਮਸਲਿਆਂ ਬਾਰੇ ਗੱਲਬਾਤ ਕਰਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗਾਂ ਖਾਸ ਕਰਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਤਕ ਪੁੱਜਦਾ ਕੀਤਾ ਜਾਵੇ ਅਤੇ ਸਫ਼ਾਈ ਸੇਵਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਫ਼ਾਈ ਸੇਵਕਾਂ ਲਈ ਢੁਕਵਾਂ ਤੇ ਬਿਹਤਰ ਮਾਹੌਲ ਬਣਾਉਣ ਅਤੇ ਉਚਿਤ ਟੀਕਾਕਰਨ ਉਤੇ ਜ਼ੋਰ ਦਿੱਤਾ ਕਿਉਂਕਿ ਸਫ਼ਾਈ ਸੇਵਕ ਨੂੰ ਬਿਮਾਰੀਆਂ ਦਾ ਸਭ ਤੋਂ ਜ਼ਿਆਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਤਿੰਨ ਮਹੀਨਿਆਂ ਬਾਅਦ ਸਫਾਈ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਨਿਯਮਤ ਮੈਡੀਕਲ ਜਾਂਚ ਹੋਣੀ ਯਕੀਨੀ ਬਣਾਈ ਜਾਵੇ ਅਤੇ ਹਰੇਕ ਕਰਮਚਾਰੀ ਦੇ ਸ਼ਨਾਖਤੀ ਕਾਰਡ 'ਚ ਬਲੱਡ ਗਰੁੱਪ ਜ਼ਰੂਰੀ ਲਿਖਿਆ ਜਾਵੇ।ਮੀਟਿੰਗ ਦੌਰਾਨ ਕਮਿਸ਼ਨ ਮੈਂਬਰ ਨੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਦੀਆਂ ਸਮੱਸਿਆਵਾਂ ਸੁਣੀਆਂ ਤੇ ਜਲਦੀ ਇਨ੍ਹਾਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ। 

ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਵੱਲੋਂ ਐਕਸ਼ ਗ੍ਰੇਸ਼ੀਆਂ ਗਰਾਂਟ ਦੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।ਉਨ੍ਹਾਂ ਸਮੂਹ ਕਾਰਜ ਸਾਧਕਾਂ ਅਫ਼ਸਰਾਂ ਨੂੰ ਸਫ਼ਾਈ ਕਾਮਿਆਂ ਨੂੰ ਨਿਸਚਿਤ ਤਨਖਾਹ ਸਮੇਂ ਨਾਲ ਜਾਰੀ ਕਰਨ ਦੀ ਹਦਾਇਤ ਜਾਰੀ ਕੀਤੀ। ਇਸ ਮੌਕੇ ਨਗਰ ਕੌਂਸਲਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕਰਮਚਾਰੀਆਂ ਨੂੰ ਤਨਖਾਹ ਬੈਂਕ ਖਾਤਿਆਂ 'ਚ ਦਿੱਤੀ ਜਾ ਰਹੀ ਹੈ। ਉਨ੍ਹਾਂ ਐਸਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਫ਼ਾਈ ਕਾਮਿਆਂ ਨੂੰ ਰਾਜ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਨਿਰਦੇਸ਼ ਜਾਰੀ ਕੀਤੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੱਸਿਆ ਕਿ ਜ਼ਿਲ੍ਹੇ 'ਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਜ਼ਿਲ੍ਹੇ ਅੰਦਰ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਸਫ਼ਾਈ ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾਵੇਗਾ, ਉਨ੍ਹਾਂ ਨੂੰ 26 ਜਨਵਰੀ 'ਤੇ ਸਨਮਾਨਤ ਕੀਤਾ ਜਾਵੇਗਾ ਤੇ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ।ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਹੈ ਕਿ ਸਫ਼ਾਈ ਸੇਵਕਾਂ ਲਈ ਕਿਰਤ ਵਿਭਾਗ ਵੱਲੋਂ ਸਿਫ਼ਾਰਸ਼ ਕੀਤੇ ਅਨੁਸਾਰ ਕੁਲੈਕਟਰ ਰੇਟ ਦਿੱਤਾ ਜਾਵੇ। ਇਸ ਮੁੱਦੇ 'ਤੇ ਮੈਂਬਰ ਨੇ ਉਨ੍ਹਾਂ ਨੂੰ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਅਤੇ ਐਮ.ਸੀ. ਅਧਿਕਾਰੀਆਂ ਨੂੰ ਰਾਹਤ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।ਮੀਟਿੰਗ ਦੌਰਾਨ ਏ.ਡੀ.ਸੀ. ਗੌਤਮ ਜੈਨ, ਐਸ.ਪੀ. (ਸਿਟੀ) ਹਰਪਾਲ ਸਿੰਘ ਸਮੇਤ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਸਮੇਤ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਮੌਜੂਦ ਸਨ।

 

Tags: National Commission for Safai Karamchari , Anjana Panwar , DC Patiala , Deputy Commissioner Patiala , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD