Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੁਖਜਿੰਦਰ ਸਿੰਘ ਰੰਧਾਵਾ ਤੇ ਵਿਜੈ ਇੰਦਰ ਸਿੰਗਲਾ ਵਲੋਂ ਗੁਰਦਾਸਪੁਰ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵਿੱਢੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Vijay Inder Singla

Web Admin

Web Admin

5 Dariya News

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 15 Nov 2021

ਸੁਖਜਿੰਦਰ ਸਿੰਘ ਰੰਧਵਾ, ਉੱਪ ਮੁੱਖ ਮੰਤਰੀ ਪੰਜਾਬ ਅਤੇ ਵਿਜੈ ਇੰਦਰ ਸਿੰਗਲਾ, ਪੀ.ਡਬਲਿਊ.ਡੀ ਮੰਤਰੀ ਪੰਜਾਬ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦੀ ਖੇਤਰਾਂ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਜਿਨਾਂ ਵਿਚ ਸੜਕ, ਹੈਰੀਟੇਜ ਸਟਰੀਟ, ਫਲਾਈ ਓਵਰ ਦੀਨਾਨਗਰ ਆਦਿ ਸ਼ਾਮਲ ਹਨ, ਦਾ ਰੀਵਿਊ ਕੀਤਾ ਗਿਆ। ਇਸ ਸਬੰਧੀ ਉਨਾਂ ਵਲੋਂ ਡੇਰਾ ਬਾਬਾ ਨਾਨਕ ਦੇ ਪੀ.ਡਬਲਿਊ.ਡੀ ਦੇ ਰੈਸਟ ਹਾਊਸ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਰਾਮ ਸਿੰਘ ਐਸ.ਡੀ.ਐਮ ਬਟਾਲਾ, ਸ੍ਰੀ ਭੁਪਿੰਦਰ ਸਿੰਘ ਤੁਲੀ ਚੀਫ ਇੰਜੀਨਅਰ, ਅਰੁਣ ਕੁਮਾਰ ਚੀਫ ਇੰਜੀਨਅਰ, ਬਰਿੰਦਰ ਕੁਮਾਰ, ਐਕਸੀਅਨ ਹਰਜੋਤ ਸਿੰਘ, ਸੁਖਦੀਪ ਸਿੰਘ ਤੇ ਪਰਵਿੰਦਰ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਜਗਦੀਪ ਸਿੰਘ ਜੇਈ ਤੇ ਰਕੇਸ ਕੁਮਾਰ ਜੇਈ ਵੀ ਮੋਜੂਦ ਸਨ। ਮੀਟਿੰਗ ਕਰਨ ਉਪਰੰਤ ਉੱਪ ਮੁੱਖ ਮੰਤਰੀ ਸ, ਰੰਧਾਵਾ ਅਤੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਵਲੋਂ ਕਰਤਾਰਪੁਰ ਕੋਰੀਡੋਰ ਵਿਖੇ ਵੀ ਪੁਹੰਚੇ ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਉਨਾਂ ਕਿਹਾ ਕਿ ਕਰੋੜਾਂ ਸੰਗਤਾਂ ਦੀਆਂ ਭਾਵਨਾਵਾਂ ਗੁਰੂਘਰ ਨਾਲ ਜੁੜੀਆਂ ਹੋਈਆਂ ਹਨ ਅਤੇ ਕਰਤਾਰਪੁਰ ਲਾਂਘੇ ਨੂੰ ਬਿਨਾਂ ਦੇਰੀ ਤੋਂ ਖੋਲ੍ਹ ਦੇਣਾ ਚਾਹੀਦਾ ਹੈ।ਇਸ ਮੌਕੇ ਪੀ.ਡਬਲਿਊ.ਡੀ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੰਤਵ ਨਾਲ ਹੀ ਅੱਜ ਉਨਾਂ ਵਲੋ ਸਰਹੱਦੀ ਜ਼ਿਲਿ੍ਹਆਂ ਦਾ ਦੌਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅੱਜ ਸਵੇਰੇ ਉਨਾਂ ਸ੍ਰੀ ਅੰਮ੍ਰਿਤਸਰ, ਖੇਮਕਰਨ ਤੇ ਅਜਨਾਲਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ, ਉਪਰੰਤ ਗੁਰਦਾਸਪੁਰ ਜ਼ਿਲੇ ਅੰਦਰ ਅੰਦਰ ਪੀ.ਡਬਲਿਊ.ਡੀ ਵਿਭਾਗ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ ਗਿਆ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਗੁਰਦਾਸਪੁਰ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ  ਕਿ 28 ਕਰੋੜ ਰੁਪਏ ਦੀ ਲਾਗਤ ਨਾਲ ਫਤਹਿਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ, ਫਤਿਹਗੜ੍ਹ ਚੂੜੀਆਂ ਤੋਂ ਸ੍ਰੀ ਅੰਮਿ੍ਰਸਤਸਰ ਵਾਇਆ ਸੋਹੀਆਂ 28 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ, 2 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਨਾਨਕ ਹੈਰੀਟੇਜ ਸਟਰੀਟ ਅਤੇ ਦੀਨਾਨਗਰ ਵਿਖੇ ਫਲਾਈ ਓਵਰ ਜਿਸ ਉੱਪਰ 42 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਸਬੰਧੀ ਵਿਕਾਸ ਕਾਰਜਾਂ ਦਾ ਰਿਵੀਊ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਜਲਦ ਮਿਲ ਸਕੇ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD