Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਮਾਝੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕਰਨ ਲੋਕ ਨਿਰਮਾਣ ਮੰਤਰੀ ਅੰਮ੍ਰਿਤਸਰ ਪੁੱਜੇ

ਰਾਮਤੀਰਥ ਵਿਖੇ ਲੱਗਣਗੀਆਂ 2.20 ਕਰੋੜ ਰੁਪਏ ਦੀ ਲਾਗਤ ਨਾਲ ਲਾਇਟਾਂ-ਸਿੰਗਲਾ

Vijay Inder Singla, Punjab Pradesh Congress Committee, Congress, Punjab Government, Government of Punjab, Punjab Congress

Web Admin

Web Admin

5 Dariya News

ਅੰਮ੍ਰਿਤਸਰ , 15 Nov 2021

ਅੰਮ੍ਰਿਤਸਰ ਤੇ ਤਰਨਤਾਰਨ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਸਮੀਖਿਆ ਕਰਨ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅੱਜ ਵਿਸ਼ੇਸ਼ ਤੌਰ ਉਤੇ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨਾਂ ਦੋਵਾਂ ਜਿਲਿਆਂ ਦੇ ਵਿਧਾਇਕ ਸਾਹਿਬਾਨ ਤੇ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਾਂ ਬਾਰੇ ਜਿੱਥੇ ਪ੍ਰਗਤੀ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਛੇਤੀ ਤੋਂ ਛੇਤੀ ਪੂਰੇ ਕਰਕੇ ਲੋਕ ਅਰਪਿਤ ਕੀਤੇ ਜਾਣ। ਇਸ ਮੌਕੇ ਮੇਅਰ ਸ ਕਰਮਜੀਤ ਸਿੰਘ ਰਿੰਟੂ, ਵਿਧਾਇਕ ਸ ਤਰਸੇਮ ਸਿੰਘ ਡੀ ਸੀ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ੍ਰੀ ਧਰਮਵੀਰ ਅਗਨੀਹੋਤਰੀ,  ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਕਾਰੋਪਰੇਸ਼ਨ ਸ ਮਲਵਿੰਦਰ ਸਿੰਘ ਜੱਗੀ,ਕੋਸਲਰ ਵਿਕਾਸ ਸੋਨੀ, ਚੀਫ ਇੰਜੀਨੀਅਰ ਸ੍ਰੀ ਅਸ਼ਵਨੀ ਸ਼ਰਮਾ, ਐਕਸੀਅਨ ਸ੍ਰੀ ਜਸਬੀਰ ਸਿੰਘ ਸੋਢੀ, ਐਕਸੀਅਨ ਸ. ਇੰਦਰਜੀਤ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਸ੍ਰੀ ਸਿੰਗਲਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਲਈ ਕਈ ਵਿਭਾਗਾਂ ਦਾ ਸਹਿਯੋਗ ਲੈਣਾ ਪੈਂਦਾ ਹੈ, ਜਿਨਾ ਵਿਚ ਜੰਗਲਾਤ, ਬਿਜਲੀ, ਵਾਟਰ ਸਪਲਾਈ ਵਰਗੇ ਵਿਭਾਗ ਸ਼ਾਮਿਲ ਹਨ। ਸ੍ਰੀ ਸਿੰਗਲਾ ਨੇ ਕਿਹਾ ਕਿ ਕਈ ਵਾਰ ਸਾਡੇ ਕੰਮ ਉਕਤ ਵਿਭਾਗਾਂ ਕੋਲੋਂ ਇਤਰਾਜ਼ ਨਹੀਂ ਦਾ ਸਰਟੀਫਿਕੇਟ ਜਾਂ ਹੋਰ ਕੰਮਾਂ ਕਾਰਨ ਅਟਕੇ ਰਹਿੰਦੇ ਹਨ। 

ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਵਿਭਾਗਾਂ ਨਾਲ ਤਰੁੰਤ ਤਾਲਮੇਲ ਕਰਕੇ ਰੁੱਕੇ ਕੰਮ ਪੂਰੇ ਕਰਵਾਏ ਜਾਣ ਅਤੇ ਜੇਕਰ ਕਿਧਰੇ ਕੋਈ ਸਮੱਸਿਆ ਆਵੇ ਤਾਂ ਸਬੰਧਤ ਹਲਕਾ ਵਿਧਾਇਕ ਜਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਜਾਵੇ। ਸ੍ਰੀ ਸਿੰਗਲਾ ਨੇ ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਦੀ ਮੰਗ ਉਤੇ ਸ੍ਰੀ ਰਾਮਤੀਰਥ ਨੂੰ ਜਾਂਦੇ ਰਸਤੇ ਅਤੇ ਤੀਰਥ ਸਥਾਨ ਉਤੇ ਲਾਇਟਾਂ ਲਗਾਉਣ ਲਈ 2.20 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ। ਸ੍ਰੀ ਸਿੰਗਲਾ ਨੇ ਮੁੱਖ ਦਫਤਰ ਵਿਖੇ ਬਕਾਇਆ ਪਈਆਂ ਫਾਇਲਾਂ ਨੂੰ ਕੱਲ ਸ਼ਾਮ ਤੱਕ ਨਿਪਟਾਉਣ ਦੀ ਹਦਾਇਤ ਕਰਦੇ ਚੀਫ ਇੰਜੀਨੀਅਰ ਨੂੰ ਕਿਹਾ ਕਿ ਦੋਵਾਂ ਜਿਲਿਆਂ ਦੇ ਕੰਮਾਂ ਦੀਆਂ ਰਹਿੰਦੀਆਂ ਪ੍ਰਵਾਨਗੀ ਕੱਲ ਤੱਕ ਜਾਰੀ ਕਰ ਦਿੱਤੀਆਂ ਜਾਣ, ਤਾਂ ਜੋ ਕੰਮ ਸਮੇਂ ਸਿਰ ਸ਼ੁਰੂ ਹੋ ਸਕਣ। ਸ੍ਰੀ ਸਿੰਗਲਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਠੇਕੇਦਾਰਾਂ ਨਾਲ ਲਗਾਤਾਰ ਰਾਬਤਾ ਰੱਖਕੇ ਜਿੱਥੇ ਕੰਮ ਸਮੇਂ ਸਿਰ ਪੂਰੇ ਕਰਵਾਏ ਜਾਣੇ ਯਕੀਨੀ ਬਣਾਏ ਜਾਣ, ਉਥੇ ਕੰਮ ਦੀ ਗੁਣਵਤੇ ਉਤੇ ਕੋਈ ਸਮਝੌਤਾ ਨਾ ਕੀਤਾ ਜਾਵੇ। ਸ੍ਰੀ ਸਿੰਗਲਾ ਨੇ ਵਿਧਾਇਕ ਸਾਹਿਬਾਨ ਕੋਲੋਂ ਉਨਾਂ ਦੇ ਹਲਕੇ ਪੱਧਰ ਤੇ ਹੋਣ ਵਾਲੇ ਕੰਮਾਂ ਦਾ ਵੇਰਵਾ ਲਿਆ ਤੇ ਹੋਰ ਕੰਮ ਕਰਵਾਉਣ ਲਈ ਸੁਝਾਅ ਵੀ ਲਏ। ਉਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਵਿਧਾਇਕ ਸਾਹਿਬਾਨ ਨੇ ਜੋ ਵੀ ਕੰਮ ਮੈਨੂੰ ਸੌਂਪੇ ਹਨ, ਉਹ ਕੰਮ ਹਰ ਹੀਲੇ ਪੂਰੇ ਕੀਤੇ ਜਾਣ।

 

Tags: Vijay Inder Singla , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD